ਕੋਰੋਨਾ ਦਾ ਨਵਾਂ ਰੂਪ ਓਮਿਕਰੋਨ ਭਾਰਤ ਸਣੇ ਕਈ ਰਾਜਾਂ ਵਿੱਚ ਤੇਜ਼ੀ ਨਾਲ ਫੈਲ ਰਿਹਾ ਹੈ। ਭਾਵੇਂ ਪੰਜਾਬ ਵਿਚ ਅਜੇ ਤੱਕ ਓਮੀਕ੍ਰੋਨ ਦਾ ਕੋਈ ਕੇਸ ਸਾਹਮਣੇ ਨਹੀਂ ਆਇਆ ਹੈ ਪਰ ਗੁਆਂਢੀ ਸੂਬੇ ਹਰਿਆਣਾ ਤੇ ਚੰਡੀਗੜ੍ਹ ਵਿੱਚ ਕੋਰੋਨਵਾਇਰਸ ਦੇ ਵਧੇਰੇ ਮਾਮਲੇ ਸਾਹਮਣੇ ਆਉਣ ਲੱਗੇ ਹਨ।
ਚੰਨੀ ਵੱਲੋਂ ਕੀਤੀਆਂ ਜਾ ਰਹੀਆਂ ਰੈਲੀਆਂ ‘ਤੇ ਪੰਜਾਬ ਦੇ ਸਾਬਕਾ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਤੰਜ ਕੱਸਦਿਆਂ ਕਿਹਾ ਕਿ ਮੁੱਖ ਮੰਤਰੀ ਨੂੰ ਆਪਣੇ ਸਿਆਸੀ ਪ੍ਰਚਾਰ ਤੋਂ ਕੁਝ ਸਮਾਂ ਕੱਢਣਾ ਚਾਹੀਦਾ ਹੈ ਅਤੇ ਪ੍ਰਸ਼ਾਸਨ ‘ਤੇ ਧਿਆਨ ਦੇਣਾ ਚਾਹੀਦਾ ਹੈ। ਕੋਵਿਡ ਕੇਸਾਂ ਦੀ ਵਧ ਰਹੀ ਗਿਣਤੀ ਗੰਭੀਰ ਚਿੰਤਾ ਦਾ ਵਿਸ਼ਾ ਹੈ। ਜੇਕਰ ਹੁਣੇ ਸਮੇਂ ਸਿਰ ਸਾਵਧਾਨੀ ਨਾ ਵਰਤੀ ਗਈ, ਤਾਂ ਤੀਜੀ ਕੋਵਿਡ ਲਹਿਰ ਦੇ ਫੈਲਣ ਲਈ ਜ਼ਿੰਮੇਵਾਰ ਹੋਣਗੇ।
ਵੀਡੀਓ ਲਈ ਕਲਿੱਕ ਕਰੋ -:
“sri darbar sahib ਬੇਅਦਬੀ ਮਾਮਲੇ ਨਾਲ ਜੁੜੀ ਇੱਕ ਹੋਰ CCTV ਆਈ ਸਾਹਮਣੇ”
ਦੱਸ ਦੇਈਏ ਕਿ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਨੇ ਅੱਜ ਚੰਡੀਗੜ੍ਹ ਵਿਖੇ ਪ੍ਰੈੱਸ ਕਾਨਫਰੰਸ ਦੌਰਾਨ ਕਿਹਾ ਸੀ ਕਿ ਪੰਜਾਬ ਵਿਚ ਅਜੇ ਕੋਵਿਡ ਦਾ ਖਤਰਾ ਨਹੀਂ ਹੈ। ਇਸ ਲਈ ਕੋਈ ਪਾਬੰਦੀ ਨਹੀਂ ਲਗਾਈ ਜਾ ਰਹੀ। ਪੰਜਾਬ ਵਿੱਚ 2022 ਦੇ ਸ਼ੁਰੂ ਵਿੱਚ ਵਿਧਾਨ ਸਭਾ ਚੋਣਾਂ ਹੋਣ ਕਾਰਨ ਸਿਆਸੀ ਸਰਗਰਮੀਆਂ ਦੀ ਭਰਮਾਰ ਹੈ। ਰੈਲੀਆਂ, ਸਿਆਸੀ ਇਕੱਠਾਂ ਵਿੱਚ, ਸੋਸ਼ਲ ਡਿਸਟੈਂਸਿੰਗ ਦਾ ਧਿਆਨ ਤੱਕ ਨਹੀਂ ਰੱਖਿਆ ਜਾਂਦਾ। ਸਿਆਸਤਦਾਨਾਂ ਸਣੇ ਆਮ ਲੋਕਾਂ ਵੱਲੋਂ ਰੈਲੀਆਂ ਵਿੱਚ ਕੋਵਿਡ-ਸੁਰੱਖਿਆ ਦਿਸ਼ਾ-ਨਿਰਦੇਸ਼ਾਂ ਦੀ ਉਲੰਘਣਾ ਕਰਦੇ ਹੋਏ ਦੇਖਿਆ ਜਾ ਸਕਦਾ ਹੈ। ਭੀੜ ਬਿਨਾਂ ਮਾਸਕ ਤੋਂ ਦੇਖੀ ਜਾ ਸਕਦੀ ਹੈ, ਜਿਸ ਨਾਲ ਓਮੀਕ੍ਰੋਨ ਦਾ ਖਤਰਾ ਵਧ ਸਕਦਾ ਹੈ।
ਚੋਣ ਕਮਿਸ਼ਨ (ਈਸੀ) ਨੇ ਨਵੇਂ ਕੋਰੋਨਾਵਾਇਰਸ ਰੂਪ ਨੂੰ ਸੂਬੇ ਵਿੱਚ ਸੁਰੱਖਿਅਤ ਚੋਣਾਂ ਕਰਵਾਉਣ ਲਈ ਇੱਕ ਚੁਣੌਤੀ ਕਰਾਰ ਦਿੱਤਾ ਹੈ। ਨਾਲ ਹੀ ਨਿਗਰਾਨੀ ਅਤੇ ਰੋਕਥਾਮ ਉਪਾਵਾਂ ਨੂੰ ਵਧਾਉਣ ਦੀ ਲੋੜ ਦੀ ਮੰਗ ਕੀਤੀ ਹੈ।