ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਵੱਲੋਂ ਖੇਤੀ ਕਾਨੂੰਨਾਂ ਨੂੰ ਰੱਦ ਕਰਨ ਲਈ ਵਿਧਾਨ ਸਭਾ ਦੇ ਵਿਸ਼ੇਸ਼ ਸੈਸ਼ਨ ਬੁਲਾਉਣ ‘ਤੇ ਕੈਪਟਨ ਅਮਰਿੰਦਰ ਸਿੰਘ ਨੇ ਵੱਡਾ ਹਮਲਾ ਬੋਲਿਆ। ਉਨ੍ਹਾਂ ਕਿਹਾ ਕਿ ਖੇਤੀ ਕਾਨੂੰਨ ਰੱਦ ਕਰਨ ਲਈ ਜੋ ਤੁਸੀਂ ਹੁਣ ਕਰ ਰਹੇ ਹੋ, ਉਹ ਸਭ ਸਰਕਾਰ ਵਿੱਚ ਹੁੰਦਿਆਂ ਮੈਂ ਪਹਿਲਾਂ ਹੀ ਕਰ ਚੁੱਕਾ ਹਾਂ। ਤੁਸੀਂ ਕਿਸਾਨਾਂ ਨਾਲ ਝੂਠੇ ਵਾਅਦੇ ਕਰਕੇ ਗੁੰਮਰਾਹ ਨਾ ਕਰੋ।
ਕੈਪਟਨ ਨੇ ਕਿਹਾ ਕਿ ਖੇਤੀ ਕਾਨੂੰਨਾਂ ਬਾਰੇ ਅਸੀਂ ਵੀ ਕਿਸਾਨ ਆਗੂਆਂ ਨਾਲ ਗੱਲ ਕੀਤੀ ਸੀ ਤੇ ਵਿਧਾਨ ਸਭਾ ਵਿੱਚ ਵੀ ਆਪਣੇ ਸੋਧ ਕਾਨੂੰਨ ਪਾਸ ਕੀਤੇ ਸਨ ਪਰ ਰਾਜਪਾਲ ਉਨ੍ਹਾਂ ‘ਤੇ ਬੈਠੇ ਹਨ। ਜੇ ਹੁਣ ਤੁਸੀਂ ਵੀ ਕੋਈ ਨਵੇਂ ਕਾਨੂੰਨ ਪਾਸ ਕਰਦੇ ਹੋ ਤਾਂ ਉਨ੍ਹਾਂ ਨਾਲ ਵੀ ਇਹੀ ਸਭ ਹੋਵੇਗਾ। ਕਿਸਾਨਾਂ ਨੂੰ ਗੁੰਮਰਾਹ ਨਾ ਕਰੋ।
ਵੀਡੀਓ ਲਈ ਕਲਿੱਕ ਕਰੋ -:
Atta Burfi Recipe | ਦੁੱਧ ਅਤੇ ਖੋਏ ਤੋਂ ਬਿਨਾਂ ਆਟਾ ਬਰਫੀ | Wheat Flour Burfi | Diwali Special Desserts
ਦੱਸਣਯੋਗ ਹੈ ਕਿ ਖੇਤੀ ਕਾਨੂੰਨਾਂ ਨੂੰ ਰੱਦ ਕਰਨ ਲਈ 8 ਨਵੰਬਰ ਨੂੰ ਵਿਸ਼ੇਸ਼ ਸੈਸ਼ਨ ਬੁਲਾਇਆ ਹੈ। ਮੁੱਖ ਮਤੰਰੀ ਚੰਨੀ ਨੇ ਅੱਜ ਇਸੇ ਨੂੰ ਲੈ ਕੇ ਕਿਸਾਨ ਯੂਨੀਅਨ ਦੇ ਆਗੂ ਬਲਬੀਰ ਸਿੰਘ ਰਾਜੇਵਾਲ ਨਾਲ ਫੋਨ ‘ਤੇ ਗੱਲਬਾਤ ਵੀ ਕੀਤੀ ਤੇ ਕਿਹਾ ਕਿ ਕਿਸਾਨ ਸਾਨੂੰ ਜੋ ਪਾਸ ਕਰਨ ਨੂੰ ਕਹਿਣਗੇ, ਉਹੀ ਪਾਸ ਕੀਤਾ ਜਾਵੇਗਾ। ਉਨ੍ਹਾਂ ਕਿਹਾ ਕਿ ਅਸੀਂ ਤੁਹਾਡਾ ਦਿੱਤਾ ਇੱਕ ਵੀ ਨੁਕਤਾ ਨਹੀਂ ਹਿਲਾਵਾਂਗੇ।
ਇਹ ਵੀ ਪੜ੍ਹੋ : ਪੱਟੀ ਦੇ ਕਾਂਗਰਸੀ MLA ਦੀ ਕਾਲ ਰਿਕਾਰਡਿੰਗ ਲੀਕ, SDO ਨੂੰ ਕੱਢੀਆਂ ਗਾਲ੍ਹਾਂ, ਦਿੱਤੀ ਧਮਕੀ
ਊਥੇ ਹੀ ਪਿਛਲੇ ਸਾਲ ਕਿਸਾਨਾਂ ਦੇ ਅੰਦੋਲਨ ਤੋਂ ਪਹਿਲਾਂ ਅਕਤੂਬਰ ਵਿੱਚ ਕੈਪਟਨ ਅਮਰਿੰਦਰ ਸਿੰਘ ਵੱਲੋਂ ਵਿਧਾਨ ਸਭਾ ਦੇ ਵਿਸ਼ੇਸ਼ ਸੈਸ਼ਨ ਬੁਲਾ ਕੇ ਤਿੰਨ ਖੇਤੀ ਕਾਨੂੰਨਾਂ ਨੂੰ ਰੱਦ ਕਰਨ ਲਈ ਸੋਧ ਕਾਨੂੰਨ ਪਾਸ ਕੀਤੇ ਗਏ ਸਨ। ਇਨ੍ਹਾਂ ਕਾਨੂੰਨਾਂ ਨੂੰ ਰਾਜਪਾਲ ਵੀਪੀ ਬਦਨੌਰ ਕੋਲ ਭੇਜਿਆ ਗਿਆ ਸੀ, ਜਿਸ ਨੂੰ ਅਜੇ ਤੱਕ ਮਨਜ਼ੂਰੀ ਨਹੀਂ ਮਿਲੀ। ਇੱਥੇ ਇਹ ਵੀ ਦੱਸਣਯੋਗ ਹੈ ਕਿ ਸੰਸਦ ਵਿਚ ਪਾਸ ਹੋਏ ਕਾਨੂੰਨਾਂ ਨੂੰ ਵਿਧਾਨ ਸਭਾ ਵਿਚ ਰੱਦ ਕਰਕੇ ਕਾਨੂੰਨ ਨੂੰ ਅਮਲ ਵਿਚ ਲਿਆਉਣਾ ਸੌਖਾ ਨਹੀਂ ਹੋਵੇਗਾ।