ਚੰਡੀਗੜ੍ਹ ਪ੍ਰਸ਼ਾਸਨ ਵਿਚ ਪੰਜਾਬ ਦੇ ਸਰਵਿਸ ਰੂਲਜ਼ ਹਟਾ ਕੇ ਕੇਂਦਰੀ ਸਰਵਿਸ ਰੂਲਜ਼ ਲਾਗੂ ਕੀਤੇ ਗਏ ਹਨ। ਇਸ ‘ਤੇ ਵੱਖ-ਵੱਖ ਆਗੂਆਂ ਵੱਲੋਂ ਪ੍ਰਤੀਕਿਰਿਆ ਦਿੱਤੀ ਜਾ ਰਹੀ ਹੈ। ਜ਼ਿਆਦਾਤਰ ਸਿਆਸੀ ਆਗੂਆਂ ਵੱਲੋਂ ਕੇਂਦਰ ਦੇ ਇਸ ਫੈਸਲੇ ਦਾ ਵਿਰੋਧ ਕੀਤਾ ਜਾ ਰਿਹਾ ਹੈ ਪਰ ਪੰਜਾਬ ਦੇ ਸਾਬਕਾ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਕੇਂਦਰ ਸ਼ਾਸਤ ਪ੍ਰਦੇਸ਼ ਪ੍ਰਸ਼ਾਸਨ ਨਾਲ ਕੰਮ ਕਰਦੇ ਮੁਲਾਜ਼ਮਾਂ ਨੂੰ ਕੇਂਦਰੀ ਲਾਭ ਦੇਣ ਵਾਲੇ ਕੇਂਦਰ ਸਰਕਾਰ ਦੇ ਰੁਟੀਨ ਪ੍ਰਸ਼ਾਸਨਿਕ ਫੈਸਲੇ ਨੂੰ ਤੋੜ-ਮਰੋੜ ਕੇ ਪੇਸ਼ ਕਰਨ ਦਾ ਦੋਸ਼ ਲਗਾਇਆ ਹੈ। ਨਾਲ ਹੀ ਉਨ੍ਹਾਂ ਨੇ ਵਿਰੋਧੀ ਧਿਰ ਦੇ ਆਗੂਆਂ ਨੂੰ ਅਪੀਲ ਕੀਤੀ ਕਿ ਉਹ ‘ਆਪ’ ਦੇ ਜਾਲ ਵਿੱਚ ਨਾ ਫਸਣ।
ਕੈਪਟਨ ਅਮਰਿੰਦਰ ਨੇ ਕਿਹਾ ਕਿ ਕੇਂਦਰ ਦੇ ਯੂ. ਟੀ. ਮੁਲਾਜ਼ਮਾਂ ਬਾਰੇ ਫੈਸਲੇ ਵਿਚ ਕੁਝ ਵੀ ਗਲਤ ਨਹੀਂ। ਉਨ੍ਹਾਂ ਕਿਹਾ ਕਿ ਇਹ ਮੁਲਾਜ਼ਮਾਂ ਦੀ ਬਹੁਤ ਲੰਬੇ ਸਮੇਂ ਤੋਂ ਲਟਕਦੀ ਆ ਰਹੀ ਮੰਗ ਸੀ, ਜਿਨ੍ਹਾਂ ਵਿੱਚੋਂ ਬਹੁਤ ਸਾਰੇ ਪੰਜਾਬ ਦੇ ਹਨ, ਕਿ ਉਨ੍ਹਾਂ ਨੂੰ ਕੇਂਦਰ ਸਰਕਾਰ ਦੇ ਕਰਮਚਾਰੀਆਂ ਦੇ ਬਰਾਬਰ ਸਾਰੀਆਂ ਸੇਵਾਵਾਂ ਦੇ ਲਾਭ ਮਿਲਣੇ ਚਾਹੀਦੇ ਹਨ। ਹੁਣ ਜਦੋਂ ਕੇਂਦਰ ਸਰਕਾਰ ਉਨ੍ਹਾਂ ਦੀ ਮੰਗ ਮੰਨ ਗਈ ਹੈ, ਤਾਂ ਇਸ ਵਿੱਚ ਕੀ ਗਲਤ ਹੈ?
ਵੀਡੀਓ ਲਈ ਕਲਿੱਕ ਕਰੋ -:
“ਐਂਟੀ ਕਰੱਪਸ਼ਨ ਨੰਬਰ ‘ਤੇ ਪਹਿਲੀ ਸ਼ਿਕਾਇਤ, ਹੁਣ ਆਊ ਨਾਇਬ ਤਹਿਸੀਲਦਾਰ ਦੀ ਸ਼ਾਮਤ, ਦੇਖੋ ਕਿਵੇਂ ਲਈ ਰਿਸ਼ਵਤ”
ਇਹ ਵੀ ਪੜ੍ਹੋ : ਕਿਸਾਨਾਂ ਲਈ ਖ਼ੁਸ਼ਖ਼ਬਰੀ, CM ਮਾਨ ਦੀ ਅਪੀਲ ‘ਤੇ ਪੰਜਾਬ ਨੂੰ 24,773 ਕਰੋੜ ਦੀ ਲਿਮਟ ਜਾਰੀ
ਸਾਬਕਾ ਮੁੱਖ ਮੰਤਰੀ ਨੇ ਸਾਬਕਾ ਮੁੱਖ ਮੰਤਰੀ ਨੇ ਮਾਨ ਅਤੇ ਕੇਜਰੀਵਾਲ ਨੂੰ ਕਿਹਾ ਕਿ ਉਹ ਪੰਜਾਬ ਸਰਕਾਰ ਦੇ ਮੁਲਾਜ਼ਮਾਂ ਨੂੰ ਵੀ ਉਹੀ ਲਾਭ ਦੇਣ, ਜੋ ਕੇਂਦਰ ਸ਼ਾਸਤ ਪ੍ਰਦੇਸ਼ ਚੰਡੀਗੜ੍ਹ ਦੇ ਮੁਲਾਜ਼ਮਾਂ ਨੂੰ ਦਿੱਤੇ ਗਏ ਹਨ। ਨਾਲ ਹੀ ਉਨ੍ਹਾਂ ਨੇ ਆਮ ਆਦਮੀ ਪਾਰਟੀ ਦੇ ਆਗੂਆਂ ਨੂੰ ਪ੍ਰਸ਼ਾਸਨਿਕ ਮਾਮਲਿਆਂ ਬਾਰੇ ਗਲਤ ਜਾਣਕਾਰੀ ਦੇਣ ਤੋਂ ਗੁਰੇਜ਼ ਕਰਨ ਦੀ ਵੀ ਗੱਲ ਕਹੀ। ਉਨ੍ਹਾਂ ਨੇ ਮੁੱਖ ਮੰਤਰੀ ਮਾਨ ਨੂੰ ਆਪਣੇ ਸੁਪਰੀਮ ਲੀਡਰ ਅਰਵਿੰਦ ਕੇਜਰੀਵਾਲ ਤੋਂ ਸਤਲੁਜ ਯਮੁਨਾ ਲਿੰਕ ਨਹਿਰ ਬਾਰੇ ਆਪਣੇ ਸਟੈਂਡ ਬਾਰੇ ਸਪੱਸ਼ਟੀਕਰਨ ਲੈਣ ਲਈ ਕਿਹਾ।