ਸਾਬਕਾ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਕਾਂਗਰਸ ਦੇ ਸੁਨੀਲ ਜਾਖੜ ਨੂੰ ਭਾਜਪਾ ਵਿੱਚ ਸ਼ਾਮਲ ਹੋਣ ਦੀ ਵਧਾਈ ਦਿੱਤੀ। ਉਨ੍ਹਾਂ ਕਿਹਾ ਕਿ ਸਹੀ ਬੰਦਾ ਸਹੀ ਪਾਰਟੀ ਵਿੱਚ ਆਇਆ ਹੈ। ਕੈਪਟਨ ਨੇ ਟਵੀਟ ਕਰਕੇ ਕਿਹਾ ਕਿ ਜਾਖੜ ਵਰਗਾ ਈਮਾਦਨਾਰ ਬੰਦਾ ਕਾਂਗਰਸ ਵਿੱਚ ਬਿਲਕੁਲ ਵੀ ਨਹੀਂ ਰਹਿ ਸਕਦਾ।
ਦੱਸਣਯੋਗ ਹੈ ਕਿ ਸੁਨੀਲ ਜਾਖੜ ਨੂੰ ਕਾਂਗਰਸ ਪੰਜਾਬ ਪ੍ਰਧਾਨ ਦੇ ਅਹੁਦੇ ਤੋਂ ਲਾ ਕੇ ਨਵਜੋਤ ਸਿੰਘ ਸਿੱਧੂ ਨੂੰ ਇਹ ਅਹੁਦਾ ਦੇ ਦਿੱਤਾ ਗਿਆ ਸੀ, ਜਿਸ ਕਰਕੇ ਬਿਨਾਂ ਕਾਰਨ ਅਹੁਦਾ ਖੋਹੇ ਜਾਣ ਤੋਂ ਜਾਖੜ ਪਾਰਟੀ ਤੋਂ ਨਾਰਾਜ਼ ਸੀ, ਹਾਲਾਂਕਿ ਉਨ੍ਹਾਂ ਫਿਰ ਵੀ ਪਾਰਟੀ ਨਹੀਂ ਸੀ ਛੱਡੀ।
ਜਾਖੜ ਨੇ ਹਾਲਾਂਕਿ ਸਿੱਧੇ ਤੌਰ ‘ਤੇ ਪਹਿਲਾਂ ਕੁਝ ਨਹੀਂ ਕਿਹਾ ਪਰ ਉਨ੍ਹਾਂ ਦੀ ਨਾਰਾਜ਼ਗੀ ਅਕਸਰ ਉਨ੍ਹਾਂ ਦੇ ਕੀਤੇ ਗਏ ਟਵੀਟਾਂ ਵਿੱਚ ਸਾਹਮਣੇ ਆਉਂਦੀ ਰਹੀ ਹੈ। ਉਨ੍ਹਾਂ ਨੇ ਪੰਜਾਬ ਵਿਧਾਨ ਸਭਾ ਚੋਣਾਂ ਵਿੱਚ ਵੀ ਕੋਈ ਭੂਮਿਕਾ ਨਹੀਂ ਨਿਭਾਈ। ਅਖੀਰ ਉਨ੍ਹਾਂ ਨੇ ਬੀਤੇ ਦਿਨੀਂ ਕਾਂਗਰਸ ਪਾਰਟੀ ਨੂੰ ਅਲਵਿਦਾ ਕਹਿ ਦਿੱਤਾ ਤੇ ਅੱਜ ਭਾਜਪਾ ਵਿੱਚ ਸ਼ਾਮਲ ਹੋ ਗਏ।
ਵੀਡੀਓ ਲਈ ਕਲਿੱਕ ਕਰੋ -:
“ਘਰੋਂ ਚੁੱਕਣ ਆਈ ਪੁਲਿਸ ਤਾਂ ਭੱਜ ਗਿਆ ਕਾਂਗਰਸੀ ਆਗੂ ਅੰਗਦ ਦੱਤਾ, ਪੌੜੀ ਲਗਾਕੇ ਘਰ ਅੰਦਰ ਵੜੀ ਪੁਲਿਸ ਤਾਂ ਦੇਖੋ ਫਿਰ ਕੀ ਹੋਇਆ?”
ਦੂਜੇ ਪਾਸੇ ਕੈਪਟਨ ਅਮਰਿੰਦਰ ਸਿੰਘ ਵੀ ਨਵਜੋਤ ਸਿੰਘ ਸਿੱਧੂ ‘ਤੇ ਨਿਸ਼ਾਨੇ ਵਿੰਨ੍ਹਦੇ ਆਏ ਹਨ ਹਨ, ਕਿਉਂਕਿ ਉਨ੍ਹਾਂ ਕਰਕੇ ਕੈਪਟਨ ਨੂੰ ਮੁੱਖ ਮੰਤਰੀ ਦੇ ਅਹੁਦੇ ਤੋਂ ਅਸਤੀਫਾ ਦੇਣਾ ਪਿਆ। ਕੈਪਟਨ ਅਮਰਿੰਦਰ ਸਿੰਘ ਨੇ ਹਾਲਾਂਕਿ ਆਪਣੀ ਨਵੀਂ ਪਾਰਟੀ ਪੰਜਾਬ ਲੋਕ ਕਾਂਗਰਸ ਬਣਾ ਲਈ ਤੇ ਉਨ੍ਹਾਂ ਨੇ ਵੀ ਭਾਜਪਾ ਨਾਲ ਗਠਜੋੜ ਕਰਕੇ ਚੋਣਾਂ ਲੜੀਆਂ।