Captain congratulated countrymen : ਚੰਡੀਗੜ੍ਹ : ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਅਯੁੱਧਿਆ ਵਿੱਚ ਰਾਮ ਮੰਦਰ ਦੇ “ਇਤਿਹਾਸਕ” ਨੀਂਹ ਪੱਥਰ ਲਈ ਦੇਸ਼ ਵਾਸੀਆਂ ਨੂੰ ਵਧਾਈ ਦਿੰਦੇ ਹੋਏ ਇਸ ਨੂੰ ਹਰ ਭਾਰਤੀ ਦੀ ‘ਲੰਬੇ ਸਮੇਂ ਦੀ ਇੱਛਾ’ ਕਰਾਰ ਦਿੱਤਾ। ਮੁੱਖ ਮੰਤਰੀ ਨੇ ਅੱਜ ਇੱਕ ਟਵੀਟ ਕਰਕੇ ਦੇਸ਼ ਦੇ ਲੋਕਾਂ ਨੂੰ ਵਧਾਈ ਦਿੱਤੀ ਅਤੇ ਭਗਵਾਨ ਰਾਮ ਦੇ ‘ਧਰਮ’ ਦੇ ਸਰਵ ਵਿਆਪਕ ਸੰਦੇਸ਼ ਨੂੰ ਦੁਹਰਾਇਆ।
ਉਨ੍ਹਾਂ ਆਪਣੇ ਟਵੀਟ ਵਿਚ ਲਿਖਿਆ ਕਿ ਅਯੋਧਿਆ ਵਿਚ ਰਾਮ ਮੰਦਰ ਦੀ ਸਥਾਪਨਾ ਦੇ ਇਤਿਹਾਸਕ ਨੀਂਹ ‘ਤੇ ਦਿਲੋਂ ਮੁਬਾਰਕਾਂ। ਉਨ੍ਹਾਂ ਕਿਹਾ ਕਿ ਇਹ ਹਰ ਭਾਰਤੀ ਦੀ ਲੰਮੇ ਸਮੇਂ ਦੀ ਇੱਛਾ ਨੂੰ ਪੂਰਾ ਕਰਦੀ ਹੈ। ਭਗਵਾਨ ਰਾਮ ਦਾ ਧਰਮ ਸਬੰਧੀ ਵਿਸ਼ਵਵਿਆਪੀ ਸੰਦੇਸ਼ ਨਾ ਸਿਰਫ ਭਾਰਤ ਲਈ, ਸਗੋਂ ਪੂਰੀ ਦੁਨੀਆ ਲਈ ਮਾਰਗਦਰਸ਼ਕ ਹੈ।
ਦੱਸਣਯੋਗ ਹੈ ਕਿ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਬੁੱਧਵਾਰ ਨੂੰ ਅਯੁੱਧਿਆ ਵਿਖੇ ਰਾਮ ਮੰਦਰ ‘ਭੂਮੀ ਪੂਜਨ’ ਕੀਤਾ। ਅਯੁੱਧਿਆ ਵਿੱਚ ਪ੍ਰਧਾਨ ਮੰਤਰੀ ਸਭ ਤੋਂ ਪਹਿਲਾਂ ਸ੍ਰੀ ਹਨੂੰਮਾਨ ਗੜ੍ਹੀ ਮੰਦਰ ਵਿੱਚ ਗਏ, ਜਿਥੇ ਪਹਿਲੀ ਵਾਰ ਕਿਸੇ ਪ੍ਰਧਾਨ ਮੰਤਰੀ ਵੱਲੋਂ ਯਾਤਰਾ ਕੀਤੀ ਗਈ ਸੀ। ਉਹ ਰਾਮ ਜਨਮ ਭੂਮੀ ਅਸਥਾਨ ਦਾ ਦੌਰਾ ਕਰਨ ਵਾਲੇ ਪਹਿਲੇ ਪ੍ਰਧਾਨ ਮੰਤਰੀ ਵੀ ਹਨ।