ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਜਲੰਧਰ ਤੋਂ ਕਾਂਗਰਸੀ ਵਿਧਾਇਕ ਪਰਗਟ ਸਿੰਘ ਦੇ ਆਪਣੀ ਪਾਰਟੀ ਦੇ ਸਹਿਯੋਗੀਆਂ ਦਾ ਡੋਜ਼ੀਆਰ ਰੱਖਣ ਦੇ ਦੋਸ਼ਾਂ ਨੂੰ ਸਿਰੇ ਤੋਂ ਨਕਾਰਿਆ।
ਜ਼ਿਕਰਯੋਗ ਹੈ ਕਿ ਕਾਂਗਰਸੀ ਵਿਧਾਇਕ ਪਰਗਟ ਸਿੰਘ ਨੇ ਕੈਪਟਨ ‘ਤੇ ਸਵਾਲ ਉਠਾਉਂਦਿਆਂ ਕਿਹਾ ਸੀ ਕਿ ਮੁੱਖ ਮੰਤਰੀ ਦੱਸਣ ਕਿ ਜਿਹੜਾ ਡੋਜ਼ੀਅਰ ਭੇਜਿਆ ਗਿਆ ਹੈ, ਉਸ ਵਿੱਚ ਭ੍ਰਿਸ਼ਟ ਮੰਤਰੀ ਕੌਣ ਹੈ? ਜੇਕਰ ਕੈਪਟਨ ਡੋਜ਼ੀਅਰ ਦੇ ਕੇ ਆਏ ਹਨ, ਤਾਂ ਕੈਪਟਨ ਦੱਸਣ ਕਿ ਉਹ ਭ੍ਰਿਸ਼ਟ ਸਰਕਾਰ ਚਲਾ ਰਹੇ ਹਨ।
ਕੈਪਟਨ ਨੇ ਕਿਹਾ ਕਿ ਮੈਂ ਆਪਣੇ ਪੂਰੇ ਰਾਜਨੀਤਕ ਕਰੀਅਰ ਵਿਚ ਇਸ ਤਰ੍ਹਾਂ ਦੀਆਂ ਚੀਜ਼ਾਂ ਕਦੇ ਨਹੀਂ ਕੀਤੀਆਂ। ਸ਼ਾਸਨ ਲਈ ਮੇਰਾ ਮੰਤਰ ਵਿਸ਼ਵਾਸ ਅਤੇ ਪਾਰਦਰਸ਼ਿਤਾ ਹੈ।
ਇਹ ਵੀ ਪੜ੍ਹੋ : ਪੰਜਾਬ ਕਾਂਗਰਸ ‘ਚ ਰੇੜਕਾ ਜਾਰੀ- ਵਿਧਾਇਕ ਪਰਗਟ ਸਿੰਘ ਨੇ CM ‘ਤੇ ਵਿੰਨ੍ਹੇ ਤਿੱਖੇ ਨਿਸ਼ਾਨੇ, ਸਿੱਧੂ ਨੇ ਪੋਸਟਰ ਵਾਰ ‘ਤੇ ਦਿੱਤਾ ਵੱਡਾ ਬਿਆਨ
ਦੱਸਣਯੋਗ ਹੈ ਕਿ ਮੁੱਖ ਮੰਤਰੀ ਨੇ ਪਿਛਲੇ ਹਫਤੇ ਕਾਂਗਰਸ ਹਾਈਕਮਾਨ ਵੱਲੋਂ ਬਣਾਈ ਤਿੰਨ ਮੈਂਬਰੀ ਕਮੇਟੀ ਨਾਲ ਮੀਟਿੰਗ ਕੀਤੀ, ਜਿਸ ਵਿੱਚ ਨੇ ਡੋਜ਼ੀਆਰ ਸੌਂਪਿਆ। ਸੂਤਰਾਂ ਮੁਤਾਬਕ ਇਸ ਵਿੱਚ ਕਈ ਅਜਿਹੇ ਆਗੂਆਂ ਦੇ ਨਾਂ ਹਨ, ਜੋਕਿ ਨਸ਼ਾ ਮਾਫੀਆ ਤੇ ਗੈਰ-ਕਾਨੂੰਨੀ ਰੇਤ ਮਾਫੀਆ ਵਿੱਚ ਸ਼ਾਮਲ ਸਨ। ਇਸ ਨੂੰ ਲੈ ਕੇ ਪੰਜਾਬ ਕਾਂਗਰਸ ਦੇ ਵਿਧਾਇਕਾਂ ਅਤੇ ਮੰਤਰੀਆਂ ਵਿੱਚ ਕਾਫੀ ਸਵਾਲ ਉਠਾਏ ਜਾ ਰਹੇ ਹਨ।