Captain expressed his condolences : ਚੰਡੀਗੜ : ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਸ਼ਨੀਵਾਰ ਨੂੰ ਚੋਟੀ ਦੇ ਪੰਜਾਬੀ ਅਦਾਕਾਰ ਸਤੀਸ਼ ਕੌਲ (76) ਦੇ ਦਿਹਾਂਤ ‘ਤੇ ਦੁੱਖ ਪ੍ਰਗਟਾਇਆ, ਜਿਨ੍ਹਾਂ ਦਾ ਅੱਜ ਦੁਪਹਿਰ ਲੁਧਿਆਣਾ ਦੇ ਇੱਕ ਨਿੱਜੀ ਹਸਪਤਾਲ ਵਿੱਚ ਦੇਹਾਂਤ ਹੋ ਗਿਆ। ਇਕ ਸ਼ੋਕ ਸੰਦੇਸ਼ ਵਿਚ ਮੁੱਖ ਮੰਤਰੀ ਨੇ ਸਤੀਸ਼ ਕੌਲ ਨੂੰ ਇਕ ਬਹੁਪੱਖੀ ਅਦਾਕਾਰ ਦੱਸਿਆ, ਜਿਸਨੇ ਪੰਜਾਬੀ ਸਿਨੇਮਾ, ਕਲਾ ਅਤੇ ਸੱਭਿਆਚਾਰ ਦੇ ਪ੍ਰਚਾਰ ਵਿਚ ਮੁੱਖ ਭੂਮਿਕਾ ਨਿਭਾਈ।
ਸਤੀਸ਼ ਕੌਲ ਨੂੰ ਪੰਜਾਬ, ਪੰਜਾਬੀ ਅਤੇ ਪੰਜਾਬੀਅਤ ਪ੍ਰਤੀ ਪੱਕਾ ਸਮਰਥਕ ਹੋਣ ਕਰਕੇ ਅਤੇ ਪੰਜਾਬੀ ਸਿਨੇਮਾ ਨੂੰ ਲੋਕਾਂ ਵਿੱਚ ਮਸ਼ਹੂਰ ਬਣਾਉਣ ਲਈ ਉਨ੍ਹਾਂ ਦੇ ਵਿਸ਼ਾਲ ਯੋਗਦਾਨ ਲਈ ਹਮੇਸ਼ਾਂ ਯਾਦ ਕੀਤਾ ਜਾਵੇਗਾ। ਕੈਪਟਨ ਅਮਰਿੰਦਰ ਸਿੰਘ ਨੇ ਪਰਿਵਾਰਕ ਮੈਂਬਰਾਂ, ਰਿਸ਼ਤੇਦਾਰਾਂ ਅਤੇ ਦੋਸਤਾਂ ਨਾਲ ਦਿਲੀ ਹਮਦਰਦੀ ਦਾ ਪ੍ਰਗਟਾਵਾ ਕਰਦਿਆਂ ਸਰਵ ਸ਼ਕਤੀਮਾਨ ਤੋਂ ਅਰਦਾਸ ਕੀਤੀ ਕਿ ਉਹ ਇਸ ਦੁੱਖ ਦੀ ਘੜੀ ਵਿਚ ਇਸ ਨਾ ਪੂਰਾ ਹੋਣ ਵਾਲੇ ਨੁਕਸਾਨ ਨੂੰ ਸਹਿਣ ਕਰਨ ਅਤੇ ਵਿਛੜੀ ਰੂਹ ਨੂੰ ਸਦੀਵੀ ਸ਼ਾਂਤੀ ਬਖਸ਼ਣ।
ਦੱਸਣਯੋਗ ਹੈ ਕਿ 1974 ਤੋਂ 1998 ਤੱਕ ਸਤੀਸ਼ ਨੇ 300 ਤੋਂ ਵੱਧ ਫਿਲਮਾਂ ਵਿੱਚ ਕੰਮ ਕੀਤਾ। ਪਿਛਲੇ ਸਾਲ, ਉਨ੍ਹਾਂ ਨੇ ਸੋਸ਼ਲ ਮੀਡੀਆ ‘ਤੇ ਵਿੱਤੀ ਮਦਦ ਦੀ ਮੰਗ ਕੀਤੀ ਸੀ। ਕੋਰੋਨਾ ਕਾਰਨ ਹੋਏ ਲੌਕਡਾਊਨ ਨੇ ਉਨ੍ਹਾਂ ਦੀ ਸਥਿਤੀ ਨੂੰ ਹੋਰ ਵਿਗਾੜ ਦਿੱਤਾ। ਸਤੀਸ਼ ਕੋਲ ਜਿੰਨੀ ਪੈਸਾ ਸੀ, ਉਹ ਇਕ ਕਾਰੋਬਾਰ ਵਿਚ ਡੁੱਬ ਗਿਆ। ਦੱਸ ਦੇਈਏ ਕਿ ਸਤੀਸ਼ ਕੌਲ ਦੇ ਡਿੱਗਣ ਕਾਰਨ ਉਨ੍ਹਾਂ ਨੂੰ ਕਮਰ ਦੀ ਹੱਡੀ ਵਿਚ ਫਰੈਕਚਰ ਹੋ ਗਿਆ ਸੀ। ਸਤੀਸ਼ ਕੌਲ ਨੇ ਮਹਾਭਾਰਤ ਵਿੱਚ ਦੇਵਰਾਜ ਇੰਦਰ ਦੀ ਭੂਮਿਕਾ ਨਿਭਾਈ ਸੀ।