Captain expresses grief : ਚੰਡੀਗੜ੍ਹ : ਚੜ੍ਹਦੀ ਕਲਾ ਟਾਈਮ ਟੀ.ਵੀ. ਗਰੁੱਪ ਦੇ ਚੇਅਰਮੈਨ ਜਗਜੀਤ ਸਿੰਘ ਦਰਦੀ ਦੇ ਛੋਟੇ ਬੇਟੇ ਸਤਬੀਰ ਸਿੰਘ ਦਰਦੀ (42) ਦੀ ਅੱਜ ਮੌਤ ਹੋ ਗਈ। ਉਨ੍ਹਾਂ ਦਾ ਸਵੇਰੇ ਅਚਾਨਕ ਪਟਿਆਲਾ ਵਿਖੇ ਦਿਲ ਦਾ ਦੌਰਾ ਪੈਣ ਨਾਲ ਮੌਤ ਹੋ ਗਈ। ਮ੍ਰਿਤਕ ਆਪਣੇ ਪਿੱਛੇ ਪਤਨੀ, ਇੱਕ ਬੇਟੀ ਅਤੇ ਇੱਕ ਬੇਟਾ ਛੱਡ ਗਏ ਹਨ। ਉਨ੍ਹਾਂ ਦੀ ਮ੍ਰਿਤਕ ਦੇਹ ਦਾ ਅੰਤਿਮ ਸੰਸਕਾਰ ਅੱਜ ਮਿਤੀ 16 ਫਰਵਰੀ ਨੂੰ ਸ਼ਾਮ 4.00 ਵਜੇ ਰਾਜਪੁਰਾ ਰੋਡ ਸਥਿਤ ਬੀਰ ਦਸੌਂਧੀ ਰਾਮ ਸ਼ਮਸ਼ਾਨ ਘਾਟ ਵਿਚ ਕੀਤਾ ਜਾਵੇਗਾ।
ਇੱਕ ਸ਼ੋਕ ਸੰਦੇਸ਼ ਵਿਚ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਸਮੂਹ ਦੇ ਮੈਨੇਜਿੰਗ ਡਾਇਰੈਕਟਰ ਰਹੇ ਆਪਣੇ ਪੁੱਤਰ ਦੀ ਅਚਾਨਕ ਮੌਤ ‘ਤੇ ਜਗਜੀਤ ਸਿੰਘ ਦਰਦੀ ਨਾਲ ਹਮਦਰਦੀ ਪ੍ਰਗਟਾਈ। ਮੁੱਖ ਮੰਤਰੀ ਨੇ ਦੁਖੀ ਪਰਿਵਾਰ ਦੇ ਮੈਂਬਰਾਂ, ਰਿਸ਼ਤੇਦਾਰਾਂ ਅਤੇ ਦੋਸਤਾਂ ਨਾਲ ਦਿਲੀ ਹਮਦਰਦੀ ਸਾਂਝੀ ਕਰਦਿਆਂ ਪ੍ਰਮਾਤਮਾ ਅੱਗੇ ਅਰਦਾਸ ਕੀਤੀ ਕਿ ਉਹ ਇਸ ਦੁੱਖ ਦੀ ਘੜੀ ਕਦੇ ਨਾ ਪੂਰਾ ਹੋਣ ਵਾਲਾ ਘਾਟੇ ਨੂੰ ਸਹਿਣ ਕਰਨ ਦੀ ਤਾਕਤ ਦੇਵੇ ਅਤੇ ਵਿਛੜੀ ਰੂਹ ਨੂੰ ਸਦੀਵੀ ਸ਼ਾਂਤੀ ਬਖਸ਼ਣ। ਇਸ ਦੌਰਾਨ ਮੁੱਖ ਮੰਤਰੀ ਦੇ ਮੀਡੀਆ ਸਲਾਹਕਾਰ ਰਵੀਨ ਠੁਕਰਾਲ ਨੇ ਵੀ ਇਸ ਦੁੱਖ ਦੀ ਘੜੀ ਵਿੱਚ ਜਗਜੀਤ ਸਿੰਘ ਦਰਦੀ ਅਤੇ ਹੋਰ ਪਰਿਵਾਰਕ ਮੈਂਬਰਾਂ ਨਾਲ ਦਿਲੀ ਹਮਦਰਦੀ ਜ਼ਾਹਰ ਕੀਤੀ। ਉਨ੍ਹਾਂ ਨੇ ਕਿਹਾ ਕਿ ਪੁੱਤਰ ਦੀ ਮੌਤ ਦਾ ਗਮ ਸਹਿਣਾ ਸੱਚਮੁੱਚ ਬਹੁਤ ਮੁਸ਼ਕਲ ਹੈ ਅਤੇ ਇਸਦੀ ਕਦੇ ਵੀ ਭਰਪਾਈ ਨਹੀਂ ਕੀਤੀ ਜਾ ਸਕਦੀ।