ਪੰਜਾਬ ਵਿੱਚ ਸਾਬਕਾ ਡੀਜੀਪੀ ਸੁਮੇਧ ਸੈਣੀ ਨੂੰ ਲੈ ਕੇ ਸਿਆਸਤ ਗਰਮਾ ਗਈ ਹੈ। ਸੁਖਜਿੰਦਰ ਰੰਧਾਵਾ ਨੇ ਜਿਥੇ ਸੈਣੀ ਦੀ ਰਿਹਾਈ ਨੂੰ ਲੈ ਕੇ ਆਪਣੀ ਹੀ ਸਰਕਾਰ ‘ਤੇ ਹਮਲਾ ਕੀਤਾ ਤਾਂ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਰੰਧਾਵਾ ਦੇ ਟਵੀਟ ‘ਤੇ ਠੋਕਵਾਂ ਜਵਾਬ ਦਿੱਤਾ।
ਮੁੱਖ ਮੰਤਰੀ ਨੇ ਕਿਹਾ ਕਿ ਸਾਰੇ ਕੈਬਿਨਟ ਮੰਤਰੀਆਂ ਅਤੇ ਪਾਰਟੀ ਸਹਿਯੋਗੀਆ ਨੂੰ ਕੋਈ ਬਿਆਨ ਜਾਰੀ ਕਰਨ ਤੋਂ ਪਹਿਲਾ ਤੱਥਾਂ ਦੀ ਜਾਂਚ ਕਰ ਕਰਨ ਦੀ ਸਲਾਹ ਦਿੱਤੀ ਗਈ ਹੈ। ਉਨ੍ਹਾਂ ਕਿਹਾ ਕਿ ਮੇਰਾ ਸੁਝਾਅ ਹੈ ਕਿ ਲੋਕਾਂ ਵਿਚ ਜਾਣ ਤੋਂ ਪਹਿਲਾ ਉਨ੍ਹਾਂ ਨੂੰ ਸਾਰੇ ਮੁੱਦਿਆਂ, ਖਾਸ ਕਰਕੇ ਸੰਵੇਦਨਸ਼ੀਲ ਮੁੱਦਿਆਂ ‘ਤੇ ਮੇਰੇ ਨਾਲ ਜਾਂ ਕਾਂਗਰਸ ਪਾਰਟੀ ਦੇ ਪਲੇਟਫਾਰਮ ਤੇ ਚਰਚਾ ਕਰ ਲਿਆ ਕਰੋ।
ਦੱਸਣਯੋਗ ਹੈ ਕਿ ਕੈਬਨਿਟ ਮੰਤਰੀ ਸੁਖਜਿੰਦਰ ਸਿੰਘ ਰੰਧਾਵਾ ਨੇ ਸਾਬਕਾ ਡੀਜੀਪੀ ਸੁਮੇਧ ਸਿੰਘ ਸੈਣੀ ਦੀ ਰਿਹਾਈ ‘ਤੇ ਨਾਰਾਜ਼ਗੀ ਜ਼ਾਹਰ ਕੀਤੀ ਹੈ। ਉਨ੍ਹਾਂ ਟਵੀਟ ਕੀਤਾ ਕਿ ਸੁਮੇਧ ਸੈਣੀ ਮਾਮਲੇ ਵਿੱਚ ਹੰਗਾਮੇ ਦੇ ਮੱਦੇਨਜ਼ਰ, ਮੈਂ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੂੰ ਬੇਨਤੀ ਕਰਦਾ ਹਾਂ ਕਿ ਉਹ ਐਡਵੋਕੇਟ ਜਨਰਲ ਅਤੁਲ ਨੰਦਾ, ਗ੍ਰਹਿ ਸਕੱਤਰ ਅਤੇ ਮੁੱਖ ਡਾਇਰੈਕਟਰ ਚੌਕਸੀ ਨੂੰ ਉਨ੍ਹਾਂ ਦੇ ਅਹੁਦਿਆਂ ਤੋਂ ਤੁਰੰਤ ਪ੍ਰਭਾਵ ਨਾਲ ਹਟਾ ਦੇਣ। ਇਸ ਟਵੀਟ ਵਿੱਚ ਉਨ੍ਹਾਂ ਨੇ ਮੁੱਖ ਮੰਤਰੀ ਕੈਪਟਨ, ਕਾਂਗਰਸ ਨੇਤਾ ਰਾਹੁਲ ਗਾਂਧੀ ਅਤੇ ਪੰਜਾਬ ਕਾਂਗਰਸ ਪ੍ਰਧਾਨ ਨਵਜੋਤ ਸਿੰਘ ਸਿੱਧੂ ਨੂੰ ਟੈਗ ਕੀਤਾ ਹੈ।
ਇਹ ਵੀ ਪੜ੍ਹੋ : ਜਲੰਧਰ ‘ਚ ਨੈਸ਼ਨਲ ਹਾਈਵੇ ਤੋਂ ਬਾਅਦ ਹੁਣ ਰੇਲਵੇ ਟਰੈਕ ‘ਤੇ ਬੈਠੇ ਕਿਸਾਨ, ਟ੍ਰੇਨਾਂ ਰੋਕੀਆਂ, ਬੱਸਾਂ ਵੀ ਬੰਦ