ਸਾਬਕਾ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਵੱਲੋਂ ਆਉਣ ਵਾਲੀਆਂ ਵਿਧਾਨ ਸਭਾ ਚੋਣਾਂ ‘ਚ ਨਵੀਂ ਪਾਰਟੀ ਬਣਾਉਣ ਦੇ ਐਲਾਨ ਨਾਲ ਕਾਂਗਰਸ ‘ਚ ਹਲਚਲ ਤੇਜ਼ ਹੋ ਗਈ ਹੈ। ਸੂਤਰਾਂ ਦੇ ਹਵਾਲੇ ਤੋਂ ਪਤਾ ਲੱਗਾ ਹੈ ਕਿ ਕੈਪਟਨ ਅਗਲੇ ਹਫਤੇ ਕਾਂਗਰਸ ਨੂੰ ਅਲਵਿਦਾ ਕਹਿ ਦੇਣਗੇ ਅਤੇ ਉਸ ਤੋਂ ਬਾਅਦ ਆਪਣੀ ਨਵੀਂ ਪਾਰਟੀ ‘ਤੇ ਕੰਮ ਸ਼ੁਰੂ ਕਰ ਦੇਣਗੇ।
ਦੂਜੇ ਪਾਸੇ, ਪੰਜਾਬ ਕਾਂਗਰਸ ਵਿੱਚ ਸੂਬਾ ਪ੍ਰਧਾਨ ਨਵਜੋਤ ਸਿੰਘ ਸਿੱਧੂ ਦੇ ਤੇਵਰਾਂ ਕਰਕੇ ਮਚਿਆ ਘਮਾਸਾਨ ਜਾਰੀ ਰਹਿਣ ਕਾਰਨ ਕਾਂਗਰਸੀ ਆਗੂਆਂ ਦੀ ਚਿੰਤਾ ਵੱਧਣ ਲੱਗੀ ਹੈ।
ਕੈਪਟਨ ਨੇ ਇੱਕ ਚੈਨਲ ਨਾਲ ਗੱਲਬਾਤ ਵਿੱਚ ਵੱਡਾ ਖੁਲਾਸਾ ਕੀਤਾ ਹੈ ਕਿ ਪੰਜਾਬ ਦੇ ਕਈ ਵਿਧਾਇਕ ਉਨ੍ਹਾਂ ਦੇ ਸੰਪਰਕ ਵਿੱਚ ਹਨ। ਜੇਕਰ ਅਜੇ ਉਨ੍ਹਾਂ ਦੇ ਨਾਂ ਸਾਹਮਣੇ ਆ ਗਏ ਤਾਂ ਪਾਰਟੀ ਦੀ ਬਦਨਾਮੀ ਹੋ ਜਾਏਗੀ। ਉਨ੍ਹਾਂ ਕਿਹਾ ਕਿ ਮੈਂ ਆਪਣੀ ਗੱਲ ‘ਤੇ ਪੂਰੀ ਤਰ੍ਹਾਂ ਅਡਿੱਗ ਹਾਂ। ਨਾ ਤਾਂ ਮੈਂ ਕਾਂਗਰਸ ਵਿੱਚ ਵਾਪਸ ਜਾਵਾਂਗਾ ਤੇ ਨਾ ਹੀ ਗਠਜੋੜ ਕਰਾਂਗਾ।
ਵੀਡੀਓ ਲਈ ਕਲਿੱਕ ਕਰੋ -:
ਸਰਕਾਰੀ ਬੰਦਾ ਮੰਗੇ ਰਿਸ਼ਵਤ ਤਾਂ ਵੀਡੀਓ ਬਣਾ ਕਰੋ ਇਸ ਨੰਬਰ ਤੇ Send, ਲੱਗੂ ਕਲਾਸ, ਆਹ ਨੰਬਰ ਕਰ ਲਓ Save !
ਨਵੀਂ ਪਾਰਟੀ ਦਾ ਐਲਾਨ ਛੇਤੀ ਹੀ ਕਰਨ ਵਾਲਾ ਹਾਂ। ਨਵਜੋਤ ਸਿੱਧੂ ‘ਤੇ ਹਮਲਾ ਕਰਦਿਆਂ ਉਨ੍ਹਾਂ ਕਿਹਾ ਕਿ ਸਿੱਧੂ ਦੇ ਰਹਿੰਦਿਆਂ ਕਾਂਗਰਸ ਹੋਰ ਹੇਠਾਂ ਜਾਏਗੀ। ਸਿੱਧੂ ਨੂੰ ਜਿੰਨੀ ਜਲਦੀ ਪਾਰਟੀ ਤੋਂ ਕੱਢਾਂਗੇ, ਕਾਂਗਰਸ ਓਨੇ ਫਾਇਦੇ ਵਿੱਚ ਰਹੇਗੀ।
ਇਹ ਵੀ ਪੜ੍ਹੋ : ਬਠਿੰਡਾ ਦੀ ਅਜੀਤ ਰੋਡ ‘ਤੇ ਚੱਲੀਆਂ ਗੋਲੀਆਂ, ਇੱਕ ਦੀ ਮੌਤ, ਦੋ ਜ਼ਖਮੀ
ਕੈਪਟਨ ਨੇ ਆਪਣੀ ਪਾਰਟੀ ਵਿੱਚ ਕਾਂਗਰਸ ਨੂੰ ਛੱਡ ਕੇ ਬਾਕੀ ਸਾਰੀਆਂ ਪਾਰਟੀਆਂ ਨਾਲ ਗਠਜੋੜ ਦਾ ਸਵਾਗਤ ਕੀਤਾ ਹੈ, ਪਰ ਸੂਬੇ ਦੇ ਸੀਨੀਅਰ ਕਾਂਗਰਸੀ ਆਗੂ ਇਹ ਮੰਨ ਕੇ ਚੱਲ ਰਹੇ ਹਨ ਕਿ ਜੇ ਪੰਜਾਬ ਕਾਂਗਰਸ ਦਾ ਕਲੇਸ਼ ਖਤਮ ਨਾ ਹੋਇਆ ਤਾਂ ਸੰਭਵ ਹੈ ਕਿ ਕਈ ਮੌਜੂਦਾ ਵਿਧਾਇਕ ਅਤੇ ਪਾਰਟੀ ਤੋਂ ਇੱਕ ਪਾਸੇ ਕੀਤੇ ਜਾ ਚੁੱਕੇ ਸੀਨੀਅਰ ਕਾਂਗਰਸੀ ਆਗੂ ਸਿੱਧੇ ਤੌਰ ‘ਤੇ ਕੈਪਟਨ ਦੀ ਪਾਰਟੀ ਨਾਲ ਜੁੜ ਸਕਦੇ ਹਨ। ਕੈਪਟਨ ਦੀ ਨਵੀਂ ਪਾਰਟੀ ਨੂੰ ਲੈ ਕੇ ਪ੍ਰਦੇਸ਼ ਕਾਂਗਰਸ ਦੀ ਚਿੰਤਾ ਸਾਫ ਨਜ਼ਰ ਆਉਣ ਲੱਗੀ ਹੈ।