ਖੇਤੀ ਕਾਨੂੰਨ ਰੱਦ ਹੋਣ ਤੋਂ ਬਾਅਦ ਕੈਪਟਨ ਅਮਰਿੰਦਰ ਨੇ ਪਹਿਲੀ ਵਾਰ ਕਿਸਾਨ ਅੰਦੋਲਨ ਜਾਰੀ ਰੱਖਣ ਦਾ ਵਿਰੋਧ ਕੀਤਾ ਹੈ। ਉਨ੍ਹਾਂ ਕਿਹਾ ਕਿ PM ਮੋਦੀ ਨੇ ਪਹਿਲਾਂ ਹੀ ਮੁਆਫੀ ਮੰਗ ਲਈ ਹੈ। ਅਜਿਹੇ ਵਿਚ ਕਿਸਾਨਾਂ ਨੂੰ ਆਪਣਾ ਅੰਦੋਲਨ ਖਤਮ ਕਰਕੇ ਘਰਾਂ ਨੂੰ ਪਰਤ ਜਾਣਾ ਚਾਹੀਦਾ ਹੈ। ਉਨ੍ਹਾਂ ਕਿਹਾ ਕਿ 10 ਦਿਨ ਬਾਅਦ ਸੈਸ਼ਨ ਹੈ। ਇਸ ਲਈ ਬਿਲ ਲਿਆਂਦਾ ਜਾਵੇਗਾ ਤੇ ਕਾਨੂੰਨ ਵਾਪਸ ਹੋ ਜਾਣਗੇ। ਅਜਿਹੇ ਵਿਚ ਕਿਸਾਨਾਂ ਅੰਦੋਲਨ ‘ਤੇ ਕਿਉਂ ਬੈਠੇ ਹਨ।
ਕੈਪਟਨ ਅਮਰਿੰਦਰ ਦਾ ਇਹ ਬਿਆਨ ਇਸ ਲਈ ਵੀ ਅਹਿਮ ਹੈ ਕਿਉਂਕਿ ਹੁਣ ਤੱਕ ਉਹ ਅੰਦੋਲਨ ਦੇ ਸਮਰਥਨ ਵਿਚ ਰਹੇ ਹਨ ਤੇ ਹੁਣ ਜਦੋਂ ਕਿ ਪੀ. ਐੱਮ. ਮੋਦੀ ਨੇ ਕਾਨੂੰਨ ਵਾਪਸੀ ਦਾ ਐਲਾਨ ਕਰ ਦਿੱਤਾ ਤਾਂ ਅਮਰਿੰਦਰ ਅੰਦੋਲਨ ਚਾਲੂ ਰੱਖਣ ਦੇ ਹੱਕ ਵਿਚ ਨਹੀਂ ਹਨ। ਉਨ੍ਹਾਂ ਕਿਹਾ ਕਿ ਇੰਨਾ ਤਿੰਨ ਖੇਤੀ ਕਾਨੂੰਨਾਂ ਕਾਰਨ ਹੀ ਅੰਦੋਲਨ ਸ਼ੁਰੂ ਹੋਇਆ ਸੀ। ਪ੍ਰਧਾਨ ਮੰਤਰੀ ਨੇ ਇਨ੍ਹਾਂ ਨੂੰ ਵਾਪਸ ਲੈਣ ਦਾ ਫੈਸਲਾ ਲੈ ਲਿਆ ਹੈ। ਬਾਕੀ ਜੋ ਮੁੱਦੇ ਹਨ, ਉਨ੍ਹਾਂ ‘ਤੇ ਗੱਲਬਾਤ ਹੋਣੀ ਚਾਹੀਦੀ ਹੈ। ਹੁਣ ਹੋਰ ਕਾਨੂੰਨਾਂ ਦੀ ਗੱਲ ਕਰਾਂਗੇ ਤਾਂ ਇਹ ਅੰਦੋਲਨ ਕਦੇ ਖਤਮ ਨਹੀਂ ਹੋਵੇਗਾ। ਕਿਸਾਨਾਂ ਨੂੰ ਪੀ. ਐੱਮ. ਮੋਦੀ ਨਾਲ ਬੈਠਕ ਕਰਨੀ ਚਾਹੀਦੀ ਹੈ।
ਵੀਡੀਓ ਲਈ ਕਲਿੱਕ ਕਰੋ -:
Congress Person open CM Channi’s ” ਪੋਲ”, “CM Channi Spent crores of rupees for advertisement”
ਕੈਪਟਨ ਅਮਰਿੰਦਰ ਸਿੰਘ ਨੇ ਕਿਹਾ ਕਿ ਇਹ ਕਾਨੂੰਨ ਅਸਾਮ ਅਤੇ ਕਰਨਾਟਕ ਵਿੱਚ ਲਾਗੂ ਨਹੀਂ ਹੈ। ਏਪੀਐਮਸੀ ਐਕਟ ਵਰਗਾ ਕਾਨੂੰਨ ਪੰਜਾਬ ਵਿੱਚ ਪ੍ਰਭਾਵ ਪਾਉਂਦਾ ਹੈ ਕਿਉਂਕਿ ਇਹ ਇੱਥੇ ਲਾਗੂ ਹੈ। ਇਹ ਕਾਨੂੰਨ ਸਾਡੇ ਕਿਸਾਨਾਂ ਅਤੇ ਉਨ੍ਹਾਂ ਦੇ ਬੱਚਿਆਂ ਨੂੰ ਪ੍ਰਭਾਵਿਤ ਕਰਦਾ ਹੈ। ਹੁਣ ਤਿੰਨ ਖੇਤੀ ਕਾਨੂੰਨ ਵਾਪਸ ਲੈ ਲਏ ਗਏ ਹਨ ਇਸ ਲਈ ਕਿਸਾਨਾਂ ਨੂੰ ਵਾਪਸ ਮੁੜ ਕੇ ਖੁਸ਼ੀ ਮਨਾਉਣੀ ਚਾਹੀਦੀ ਹੈ।