ਸਾਬਕਾ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੂੰ ਮਹਾਰਾਸ਼ਟਰ ਦਾ ਰਾਜਪਾਲ ਬਣਾਏ ਜਾਣ ਦੀਆਂ ਚਰਚਾਵਾਂ ਚੱਲ ਰਹੀਆਂ ਸਨ। ਇਸ ‘ਤੇ ਕੈਪਟਨ ਅਮਰਿੰਦਰ ਸਿੰਘ ਨੇ ਜਵਾਬ ਦਿੰਦਿਆਂ ਕਿਹਾ ਕਿ ਇਹ ਸਿਰਫ ਅਟਕਲਾਂ ਹਨ, ਇਸ ਬਾਰੇ ਮੇਰੇ ਨਾਲ ਕਿਸੇ ਨੇ ਸੰਪਰਕ ਨਹੀਂ ਕੀਤਾ।
ਉਨ੍ਹਾਂ ਕਿਹਾ ਕਿ ਮੈਨੂੰ ਇਸ ਬਾਰੇ ਕੁਝ ਨਹੀਂ ਪਤਾ। ਇਸ ਦਾ ਕਿਤੇ ਵੀ ਕਿਸੇ ਨੇ ਜ਼ਿਕਰ ਨਹੀਂ ਕੀਤਾ। ਮੈਂ ਪਹਿਲਾਂ ਵੀ ਪੀਐਮ ਮੋਦੀ ਨੂੰ ਕਿਹਾ ਸੀ ਕਿ ਉਹ ਜਿੱਥੇ ਚਾਹੁਣ ਮੈਂ ਉਨ੍ਹਾਂ ਦੇ ਨਾਲ ਹਾਂ। ਦੂਜੇ ਪਾਸੇ ਜਦੋਂ ਉਨ੍ਹਾਂ ਨੂੰ ਪੁੱਛਿਆ ਗਿਆ ਕਿ ਕੀ ਉਹ ਆਮ ਚੋਣਾਂ ਲੜਨਾ ਚਾਹੁੰਦੇ ਹਨ ਤਾਂ ਉਨ੍ਹਾਂ ਕਿਹਾ ਕਿ ਅਜੇ ਕੁਝ ਵੀ ਕਹਿਣਾ ਕਾਹਲੀ ਹੋਵੇਗੀ।
ਦੂਜੇ ਪਾਸੇ ਹਰਿਆਣਾ ਦੇ ਮੁੱਖ ਮੰਤਰੀ ਮਨੋਹਰ ਲਾਲ ਨੇ ਅੱਜ ਹਰਿਆਣਾ ਭਵਨ ਚੰਡੀਗੜ੍ਹ ਵਿਖੇ ਕੈਪਟਨ ਅਮਰਿੰਦਰ ਸਿੰਘ ਨਾਲ ਮੁਲਾਕਾਤ ਕੀਤੀ। ਉਨ੍ਹਾਂ ਟਵੀਟ ਕਰਕੇ ਲਿਖਿਆ ਕਿ ਕੈਪਟਨ ਨਾਲ ਗੱਲਬਾਤ ਦੌਰਾਨ ਕਈ ਅਹਿਮ ਮੁੱਦਿਆਂ ‘ਤੇ ਚਰਚਾ ਹੋਈ।
ਇਹ ਵੀ ਪੜ੍ਹੋ : ਮੋਹਾਲੀ : 31 ਮਾਰਚ ਤੱਕ ਲਾਊਡ ਸਪੀਕਰ, ਪਬਲਿਕ ਮੀਟਿੰਗਾਂ ਬੈਨ, ਬੱਚਿਆਂ ਦੇ ਪੇਪਰਾਂ ਕਰਕੇ ਲਿਆ ਫੈਸਲਾ
ਦੱਸ ਦੇਈਏ ਕਿ ਸਿਆਸੀ ਗਲਿਆਰਿਆਂ ਵਿਚ ਇਸ ਗੱਲ ਨੂੰ ਲੈ ਕੇ ਕਾਫੀ ਚਰਚਾ ਚੱਲ ਰਹੀ ਸੀ ਕਿ ਕੈਪਟਨ ਅਮਰਿੰਦਰ ਸਿੰਘ ਨੂੰ ਭਗਤ ਸਿੰਘ ਕੋਸ਼ਯਾਰੀ ਦੀ ਜਗ੍ਹਾ ਮਹਾਰਾਸ਼ਟਰ ਦਾ ਅਗਲਾ ਰਾਜਪਾਲ ਬਣਾਇਆ ਜਾ ਸਕਦਾ ਹੈ ਜਿਨ੍ਹਾਂ ਨੇ ਮਰਾਠਾ ਸ਼ਾਸਕ ਛਤਰਪਤੀ ਸ਼ਿਵਾਜੀ ਮਹਾਰਾਜ ‘ਤੇ ਆਪਣੀ ਟਿੱਪਣੀ ਨਾਲ ਵਿਵਾਦ ਖੜ੍ਹਾ ਕਰ ਦਿੱਤਾ ਹੈ। ਉਨ੍ਹਾਂ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੂੰ ਕਿਹਾ ਹੈ ਕਿ ਉਹ ਅਹੁਦੇ ਤੋਂ ਹਟਣਾ ਚਾਹੁੰਦੇ ਹਨ। ਕਿਹਾ ਜਾ ਰਿਹਾ ਸੀ ਕਿ ਅਮਰਿੰਦਰ ਸਿੰਘ ਨੂੰ ਕੋਸ਼ਯਾਰੀ ਦੀ ਥਾਂ ‘ਤੇ ਰਾਜਪਾਲ ਨਿਯੁਕਤ ਕੀਤਾ ਜਾ ਸਕਦਾ ਹੈ।
ਵੀਡੀਓ ਲਈ ਕਲਿੱਕ ਕਰੋ -: