ਸਾਬਕਾ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਨਵਜੋਤ ਸਿੰਘ ਸਿੱਧੂ ਦੇ ਕਰੀਬੀ ਮੰਤਰੀ ਪਰਗਟ ਸਿੰਘ ‘ਤੇ ਪਲਟਵਾਰ ਕਰਦੇ ਹੋਏ ਖਰੀਦ ਵਿੱਚ ਦੇਰੀ ਕਰਵਾਉਣ ਦੇ ਬਿਆਨ ਨੂੰ ਬਕਵਾਸ ਦੱਸਿਆ। ਉਨ੍ਹਾਂ ਕਿਹਾ ਕਿ ਕੀ ਤੁਹਾਨੂੰ ਸੱਚਮੁੱਚ ਲੱਗਦਾ ਹੈ ਕਿ ਪੰਜਾਬ ਦੇ ਲੋਕ ਇਸ ਗੱਲ ਦਾ ਭਰੋਸਾ ਕਰਨਗੇ ਕਿ ਮੈਂ ਕਦੇ ਭਾਜਪਾ ਨਾਲ ਮਿਲ ਕੇ ਖਰੀਦ ਵਿੱਚ ਦੇਰ ਕਰਵਾਵਾਂਗਾ?
ਕੈਪਟਨ ਨੇ ਮੰਤਰੀ ਨੂੰ ਚੇਤਾ ਦਿਵਾਇਆ ਕਿ ਭਾਜਪਾ ਸ਼ਾਸਿਤ ਸੂਬਾ ਹਰਿਆਣਾ ‘ਤੇ ਵੀ ਇਹ ਫਰਮਾਨ ਜਾਰੀ ਹੋਇਆ ਸੀ। ਉਨ੍ਹਾਂ ਚੁਟਕੀ ਲੈਂਦਿਆਂ ਕਿਹਾ ਕਿ ਜਾਂ ਤੁਸੀਂ ਇੰਨੇ ਭੋਲੇ ਹੋ ਕਿ ਤੁਹਾਨੂੰ ਇਹ ਗੱਲਾਂ ਸਮਝ ਹੀ ਨਹੀਂ ਆਉਂਦੀਆਂ।
ਅਮਰਿੰਦਰ ਨੇ ਪਰਗਟ ਸਿੰਘ ਨੂੰ ਪੁੱਛਿਆ ਕਿ ਕੀ ਉਨ੍ਹਾਂ ਕੋਲ ਇਸ ਝੂਠ ਦਾ ਕੋਈ ਸਬੂਤ ਹੈ? ਕੈਪਟਨ ਇਥੇ ਹੀ ਨਹੀਂ ਰੁਕੇ, ਉਨ੍ਹਾਂ ਪੁੱਛਿਆ ਕਿ ਕੀ ਪਰਗਟ ਸਿੰਘ ਇੰਨੇ ਲਾਪਰਵਾਹ ਹਨ ਕਿ ਉਹ ਇਨ੍ਹਾਂ ਸਾਰੀਆਂ ਸਾਰੀਆਂ ਗੱਲਾਂ ਤੋਂ, ਪੂਰੀ ਸਮੱਸਿਆ ਤੋਂ ਪੱਲਾ ਝਾੜ ਸਕਦੇ ਹਨ? ਉਨ੍ਹਾਂ ਕਿਹਾ ਕਿ ਪੰਜਾਬ ਦੇ ਲੋਕ ਮੈਨੂੰ ਜਾਣਦੇ ਹਨ। ਮੈਂ ਹਮੇਸ਼ਾ ਕਿਸਾਨਾਂ ਦੇ ਨਾਲ ਖੜ੍ਹਾ ਰਿਹਾ ਹਾਂ ਅਤੇ ਉਨ੍ਹਾਂ ਦੇ ਨਾਲ ਖੜ੍ਹਾ ਰਹਾਂਗਾ।
ਇਹ ਵੀ ਵੇਖੋ :
Sabudana Omelette Recipe | ਨਰਾਤਿਆਂ ਦੀ ਸਪੈਸ਼ਲ ਰੈਸਿਪੀ
ਦੱਸਣਯੋਗ ਹੈ ਕਿ ਨਵਜੋਤ ਸਿੱਧੂ ਦੇ ਕਰੀਬੀ ਮੰਤਰੀ ਪਰਗਟ ਸਿੰਘ ਨੇ ਕੈਪਟਨ ਅਮਰਿੰਦਰ ਸਿੰਘ ‘ਤੇ ਝੋਨੇ ਦੀ ਖਰੀਦ ਵਿੱਚ ਦੇਰੀ ਨੂੰ ਲੈ ਕੇ ਬੀਤੇ ਦਿਨ ਹਮਲਾ ਕੀਤਾ ਸੀ। ਖੇਡਾਂ ਅਤੇ ਸਿੱਖਿਆ ਮੰਤਰੀ ਪਰਗਟ ਸਿੰਘ ਨੇ ਕਿਹਾ ਕਿ ਕੇਂਦਰ ਦੀ ਭਾਜਪਾ ਸਰਕਾਰ ਕਿਸਾਨਾਂ ਨੂੰ ਲੁੱਟ ਰਹੀ ਹੈ। ਕੁਝ ਦਿਨ ਪਹਿਲਾਂ ਕੈਪਟਨ ਅਮਰਿੰਦਰ ਸਿੰਘ ਉਨ੍ਹਾਂ ਨੂੰ ਮਿਲ ਕੇ ਆਏ ਸਨ। ਇਸ ਦਾ ਮਤਲਬ ਹੈ ਕਿ ਇਹ ਸਾਰੀ ਸਾਜਿਸ਼ ਭਾਜਪਾ ਅਤੇ ਅਮਰਿੰਦਰ ਸਿੰਘ ਦੀ ਹੈ। ਇਹ ਸਾਜ਼ਿਸ਼ ਹੁਣ ਜਗਜ਼ਾਹਿਰ ਹੋ ਚੁੱਕੀ ਹੈ। ਕਿਸੇ ਵੀ ਸਿਆਸੀ ਆਗੂ ਨੂੰ ਅਜਿਹਾ ਨਹੀਂ ਕਰਨਾ ਚਾਹੀਦਾ।
ਇਹ ਵੀ ਪੜ੍ਹੋ : ਚੰਨੀ ਸਰਕਾਰ ਦਾ ਇੱਕ ਹੋਰ ਵੱਡਾ ਫੈਸਲਾ : ਪੰਜਾਬ ਪੁਲਿਸ ਵਿੱਚ ਸਬ-ਇੰਸਪੈਕਟਰ ਭਰਤੀ ਪ੍ਰੀਖਿਆਵਾਂ ਕੀਤੀਆਂ ਰੱਦ
ਦੱਸ ਦੇਈਏ ਕਿ ਕੇਂਦਰ ਸਰਕਾਰ ਵੱਲੋਂ ਝੋਨੇ ਦੀ ਖਰੀਦ ਲਈ 1 ਅਕਤੂਬਰ ਦੀ ਤਰੀਕ ਤੈਅ ਹੁੰਦੀ ਹੈ। ਇਸ ਕਾਰਨ ਫਸਲ ਪੰਜਾਬ ਦੀਆਂ ਮੰਡੀਆਂ ਵਿੱਚ ਪਹੁੰਚ ਗਈ ਸੀ। ਅਚਾਨਕ ਇੱਕ ਦਿਨ ਪਹਿਲਾਂ ਕੇਂਦਰ ਸਰਕਾਰ ਨੇ ਤਰੀਕ ਬਦਲ ਕੇ 11 ਅਕਤੂਬਰ ਕਰ ਦਿੱਤੀ। ਇਸ ਤੋਂ ਬਾਅਦ ਕਿਸਾਨਾਂ ਵੱਲੋਂ ਕੇਂਦਰ ਦੇ ਇਸ ਫੈਸਲੇ ਦਾ ਵਿਰੋਧ ਕੀਤਾ ਗਿਆ, ਜਿਸ ਤੋਂ ਬਾਅਦ ਸਰਕਾਰ ਨੇ ਅੱਜ ਤੋਂ ਫਸਲ ਖਰੀਦਣ ਦੀ ਇਜਾਜ਼ਤ ਦੇ ਦਿੱਤੀ।