ਬੀਤੇ ਦਿਨ ਅੰਤਰਰਾਸ਼ਟਰੀ ਕਬੱਡੀ ਖਿਡਾਰੀ ਸੰਦੀਪ ਸਿੰਘ ਅੰਬੀਆਂ ‘ਤੇ ਚੱਲਦੇ ਟੂਰਨਾਮੈਂਟ ਦੌਰਾਨ ਤਾਬੜਤੋੜ ਗੋਲੀਆਂ ਮਾਰ ਦਿੱਤੀਆਂ ਗਈਆਂ, ਜਿਸ ਪਿੱਛੋਂ ਉਸ ਦੀ ਮੌਤ ਹੋ ਗਈ। ਪੰਜਾਬ ਦੇ ਸਾਬਕਾ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਸੰਦੀਪ ਨੰਗਲ ਦੇ ਕਤਲ ਨੂੰ ਦਿਲ ਦਹਿਲਾ ਦੇਣ ਵਾਲਾ ਦੱਸਿਆ ਤੇ ਦੋਸ਼ੀਆਂ ਖਿਲਾਫ ਸਜ਼ਾ ਦੀ ਮੰਗ ਕੀਤੀ।
ਕੈਪਟਨ ਨੇ ਟਵੀਟ ਕਰਕੇ ਕਿਹਾ ਕਿ ਸੰਦੀਪ ਨੰਗਲ ਅੰਬੀਆਂ ਦਾ ਦਿਨ-ਦਿਹਾੜੇ ਕਤਲ ਕਰਨ ਦੀ ਦਿਲ ਦਹਿਲਾ ਦੇਣ ਵਾਲੀ ਘਟਨਾ ਹੈ। ਉਨ੍ਹਾਂ ਕਿਹਾ ਕਿ ਦੋਸ਼ੀਆਂ ਖਿਲਾਫ ਜਲਦੀ ਤੋਂ ਜਲਦੀ ਕੇਸ ਦਰਜ ਕਰਕੇ ਮਿਸਾਲੀ ਸਜ਼ਾ ਦਿੱਤੀ ਜਾਵੇ। ਕੈਪਟਨ ਨੇ ਸੰਦੀਪ ਦੇ ਸਮਰਥਕਾਂ ਅਤੇ ਦੁਖੀ ਪਰਿਵਾਰ ਪ੍ਰਤੀ ਡੂੰਘੀ ਹਮਦਰਦੀ ਪ੍ਰਗਟ ਕੀਤੀ।
ਦੱਸ ਦੇਈਏ ਕਿ ਮੱਲੀਆਂ ਵਿੱਚ ਬੀਤੇ ਦਿਨ ਇੱਕ ਵੱਡਾ ਟੂਰਨਾਮੈਂਟ ਚੱਲ ਰਿਹਾ ਸੀ। ਇਸੇ ਦੌਰਾਨ ਚਾਰ-ਪੰਜ ਨਕਾਬਪੋਸ਼ ਬਦਮਾਸ਼ਾਂ ਨੇ ਸੰਦੀਪ ਨੰਗਲ ‘ਤੇ ਫਾਇਰਿੰਗ ਕਰ ਦਿੱਤੀ। ਹਮਲੇ ਵਿੱਚ ਨੌਜਵਾਨ ਦੇ ਪੈਰ ਵਿੱਚ ਵੀ ਗੋਲੀ ਲੱਗੀ। ਮੈਚ ਤੋਂ ਬਾਅਦ ਸੰਦੀਪ ਨੰਗਲ ਅੰਬੀਆਂ ਆਪਣੀ ਕਾਰ ਵੱਲ ਜਾ ਰਹੇ ਸਨ, ਉਦੋਂ ਹੀ ਉਨ੍ਹਾਂ ‘ਤੇ ਬਦਮਾਸ਼ਾਂ ਨੇ ਹਮਲਾ ਕਰ ਦਿੱਤਾ।
ਵੀਡੀਓ ਲਈ ਕਲਿੱਕ ਕਰੋ -:
“ਮਸ਼ਹੂਰ Youtuber “Candy Saab” ਨੇ ਪਹਿਲੀ ਵਾਰ ਕੈਮਰੇ ‘ਤੇ ਕੀਤੀਆਂ ਦਿਲ ਦੀਆਂ ਗੱਲਾਂ, ਸੁਣੋ ਤੁਹਾਡਾ ਵੀ ਹਾਸਾ ਨਹੀਂ..”
ਗੰਭੀਰ ਹਾਲਤ ਵਿੱਚ ਉਨ੍ਹਾਂ ਨੂੰ ਹਸਪਤਾਲ ਲਿਜਾਇਆ ਗਿਆ ਪਰ ਉਨ੍ਹਾਂ ਦੀ ਜਾਨ ਨਹੀਂ ਬਚਾਈ ਜਾ ਸਕੀ। ਦੱਸ ਦੇਈਏ ਕਿ ਸੰਦੀਪ ਨੰਗਲ ਅੰਬੀਆਂ ਦੀ ਆਪਣੀ ਇਕ ਸਪੋਰਟਸ ਅਕੈਡਮੀ ਸੀ, ਜੋ ਨਾ ਸਿਰਫ ਪੰਜਾਬ ਸਗੋਂ ਕੈਨੇਡਾ ਤੇ ਅਮਰੀਕਾ ਤੱਕ ਪ੍ਰਸਿੱਧ ਸੀ।