ਸਾਬਕਾ ਮੁੱਖ ਮੰਤਰੀ ਤੇ ਪੰਜਾਬ ਲੋਕ ਕਾਂਗਰਸ ਦੇ ਪ੍ਰਧਾਨ ਕੈਪਟਨ ਅਮਰਿੰਦਰ ਸਿੰਘ ਨੇਨੇ ਪਟਿਆਲਾ ਦੇ ਇਤਿਹਾਸਕ ਸ਼੍ਰੀ ਕਾਲੀ ਮਾਤਾ ਮੰਦਰ ਵਿੱਚ ਕੁਝ ਸ਼ਰਾਰਤੀ ਅਨਸਰਾਂ ਵੱਲੋਂ ਖਾਲਿਸਤਾਨੀ ਪੋਸਟਰ ਲਾਏ ਜਾਣ ਦੀਨਿਖੇਧੀ ਕੀਤੀ।
ਉਨ੍ਹਾਂ ਕਿਹਾ ਕਿ ਪੰਜਾਬ ਪੁਲਿਸ ਨੂੰ ਦੋਸ਼ੀਆਂ ਖਿਲਾਫ ਸਖਤ ਕਾਰਵਾਈ ਕਰਨੀ ਚਾਹੀਦੀ ਹੈ, ਜੋਕਿ ਪੰਜਾਬ ਦਾ ਮਾਹੌਲ ਖ਼ਰਾਬ ਕਰਨ ਦੀ ਕੋਸ਼ਿਸ਼ ਕਰ ਰਹੇ ਹਨ।
ਦੱਸਣਯੋਗ ਹੈ ਕਿ ਬੀਤੇ ਦਿਨੀਂ ਪਟਿਆਲਾ ਵਿੱਚ ਸ਼੍ਰੀ ਕਾਲੀ ਮਾਤਾ ਮੰਦਰ ਦੀ ਕੰਧ ‘ਤੇ ਕੁਝ ਅਣਪਛਾਤੇ ਬੰਦਿਾਂ ਨੇ ਖਾਲਿਸਤਾਨ ਦਾ ਪੋਸਟਰ ਲਾ ਦਿੱਤਾ, ਜਿਸ ਦੀ ਜਾਣਕਾਰੀ ਪੁਲਿਸ ਨੂੰ ਸ਼ੁੱਕਰਵਾਰ ਸਵੇਰੇ ਮਿਲੀ। ਇਸ ਮਗਰੋਂ ਪੁਲਿਸ ਨੇ ਪੋਸਟਰ ਨੂੰ ਫਾੜ ਦਿੱਤਾ ਤੇ ਮਾਮਲੇ ਦੀ ਜਾਂਚ ਸ਼ੁਰੂ ਕਰ ਦਿੱਤੀ।
ਦੱਸ ਦੇਈਏ ਕਿ 29 ਅਪ੍ਰੈਲ ਨੂੰ ਖਾਲਿਸਤਾਨ ਸਮਰਥਕਾਂ ਵੱਲੋਂ ਹਮਲਾ ਕੀਤੇ ਜਾਣ ਤੋਂ ਬਾਅਦ ਪੁਲਿਸ ਵੱਲੋਂ ਮੰਦਰ ਦੇ ਚਾਰੇ ਪਾਸੇ ਸੁਰੱਖਿਆ ਪ੍ਰਬੰਧ ਵਧਾਏ ਗਏ ਸਨ, ਇਸ ਦੇ ਬਾਵਜੂਦ ਮੰਦਰ ਦੀ ਕੰਧ ‘ਤੇ ਅਜਿਹੇ ਪੋਸਟਰ ਲਾਏ ਗਏ ਹਨ।
ਇਹ ਵੀ ਪੜ੍ਹੋ : ਵੈਸ਼ਨੂੰ ਮਾਤਾ ਤੋਂ ਪਰਤਦਿਆਂ ਪਰਿਵਾਰ ਨਾਲ ਭਿਆਨਕ ਹਾਦਸਾ, ਕਾਂਗਰਸੀ ਆਗੂ ਕੁਲਦੀਪ ਮਿੰਟੂ ਦੀ ਪਤਨੀ ਮੌਤ
ਮਿਲੀ ਜਾਣਕਾਰੀ ਮੁਤਾਬਕ ਸਵੇਰੇ ਪੰਜ ਵਜੇ ਤੱਕ ਮੰਦਰ ਦੇ ਸੁਰੱਖਿਆ ਮੁਲਾਜ਼ਮ ਮੌਜੂਦ ਸਨ, ਉਦੋਂ ਤੱਕ ਕਿਸੇ ਵੀ ਕੰਧ ‘ਤੇ ਕੋਈ ਪੋਸਟਰ ਨਹੀਂ ਸੀ। ਪਟਿਆਲਾ ਪੁਲਿਸ ਵੱਲੋਂ ਮੰਦਰ ਦੇ ਮੁੱਖ ਗੇਟ ਦੇ ਬਾਹਰ ਬੈਰੀਕੇਡ ਲਗਾਉਣ ਦੇ ਨਾਲ-ਨਾਲ ਹੋਰ ਸੁਰੱਖਿਆ ਲਈ ਪੁਲਿਸ ਮੁਲਾਜ਼ਮ ਵੀ ਤਾਇਨਾਤ ਕੀਤੇਗਏ ਹਨ। ਮੰਦਰ ਨੂੰ ਜਾਣ ਵਾਲੇ ਸਾਰੇ ਰਸਤਿਆਂ ‘ਤੇ ਵੀ ਪੁਲਿਸ ਤੇ ਪੈਰਾ ਮਿਲਟਰੀ ਫੋਰਸ ਦਾ ਪਹਿਰਾ ਰਹਿੰਦਾ ਹੈ। ਇਸ ਦੇ ਬਾਵਜੂਦ ਅਜਿਹੇ ਪੋਸਟਰ ਲੱਗਣਾ ਕਿਸੇ ਵੱਡੀ ਸਾਜ਼ਿਸ਼ ਵੱਲ ਇਸ਼ਾਰਾ ਕਰਦਾ ਹੈ।
ਵੀਡੀਓ ਲਈ ਕਲਿੱਕ ਕਰੋ -: