ਪੰਜਾਬ ਵਿੱਚ ਡੂੰਘੇ ਹੁੰਦੇ ਜਾ ਰਹੇ ਬਿਜਲੀ ਸੰਕਟ ਨੂੰ ਲੈ ਕੇ ਆਮ ਆਦਮੀ ਪਾਰਟੀ ਦੀ ਸਰਕਾਰ ਵਿਰੋਧੀਆਂ ਦੇ ਨਿਸ਼ਾਨੇ ‘ਤੇ ਹੈ। ਸੂਬੇ ਵਿੱਚ ਕੱਟ ਲੱਗਣ ਦਾ ਸਿਲਸਿਲਾ ਸ਼ੁਰੂ ਹੋ ਚੁੱਕਾ ਹੈ। ਸਾਬਕਾ ਮੁੱਖ ਮੰਤਰੀ ਤੇ ਪੰਜਾਬ ਲੋਕ ਕਾਂਗਰਸ ਦੇ ਪ੍ਰਧਾਨ ਕੈਪਟਨ ਅਮਰਿੰਦਰ ਸਿੰਘ ਨੇ ਆਮ ਆਦਮੀ ਪਾਰਟੀ ‘ਤੇ ਨਿਸ਼ਾਨਾ ਵਿੰਨ੍ਹਿਆ।
ਕੈਪਟਨ ਨੇ ਟਵੀਟ ਕਰਕੇ ਕਿਹਾ ਕਿ ਆਮ ਆਦਮੀ ਪਾਰਟੀ ਪੰਜਾਬ ਸਾਡੇ ਸਰਹੱਦੀ ਸੂਬੇ ਦੀ ਅਗਵਾਈ ਕਰਨ ਲਈ ਪੂਰੀ ਤਰ੍ਹਾਂ ਅਯੋਗ ਹੈ। ਅਰਵਿੰਦ ਕੇਜਰੀਵਾਲ ਨੇ 24 ਘੰਟੇ ਨਿਰਵਿਘਨ ਬਿਜਲੀ ਦੇ ਨਾਲ-ਨਾਲ ਮੁਫਤ ਬਿਜਲੀ ਲਈ 5000 ਕਰੋੜ ਦੀ ਵਾਧੂ ਸਬਸਿਡੀ ਦਾ ਵਾਅਦਾ ਕੀਤਾ ਸੀ ਪਰ ਪੰਜਾਬ ਲਗਾਤਾਰ ਬਿਜਲੀ ਦੇ ਲੰਮੇ ਕੱਟਾਂ ਅਤੇ 2010 ਮੈਗਾਵਾਟ ਬਿਜਲੀ ਦੀ ਕਮੀ ਨਾਲ ਜੂਝ ਰਿਹਾ ਸੀ। ਅੱਗੇ ਝੋਨੇ ਦੀ ਬਿਜਾਈ ਵੇਲੇ ਇਹ ਹਾਲਾਤ ਹੋਰ ਨਾਜ਼ੁਕ ਹੋ ਜਾਣਗੇ।
ਵੀਡੀਓ ਲਈ ਕਲਿੱਕ ਕਰੋ -:
“ਘਰੋਂ ਚੁੱਕਣ ਆਈ ਪੁਲਿਸ ਤਾਂ ਭੱਜ ਗਿਆ ਕਾਂਗਰਸੀ ਆਗੂ ਅੰਗਦ ਦੱਤਾ, ਪੌੜੀ ਲਗਾਕੇ ਘਰ ਅੰਦਰ ਵੜੀ ਪੁਲਿਸ ਤਾਂ ਦੇਖੋ ਫਿਰ ਕੀ ਹੋਇਆ?”
ਦੱਸ ਦੇਈਏ ਕਿ ਪੰਜਾਬ ਵਿੱਚ ਇਸ ਸਮੇਂ ਬਿਜਲੀ ਸੰਕਟ ਪੂਰੇ ਜ਼ੋਰਾਂ ’ਤੇ ਹੈ ਅਤੇ ਪੰਜਾਬ ਵਿੱਚ ਬਲੈਕਆਊਟ ਵਰਗੀ ਸਥਿਤੀ ਬਣੀ ਹੋਈ ਹੈ। ਇਸ ਸਮੇਂ ਪੰਜਾਬ ਵਿੱਚ ਪੰਜਾਬ ਦੇ 2 ਥਰਮਲ ਪੁਆਇੰਟ ਬੰਦ ਪਏ ਹਨ। ਜਿਨ੍ਹਾਂ ਵਿੱਚ ਮੋਗਾ ਜ਼ਿਲ੍ਹੇ ਨਾਲ ਲੱਗਦੇ ਤਲਵੰਡੀ ਸਾਬੋ ਥਰਮਲ ਯੂਨਿਟ ਅਤੇ 1 ਆਰ.ਟੀ.ਪੀ. ਯੂਨਿਟ 800 ਮੈਗਾਵਾਟ ਬਿਜਲੀ ਬੰਦ ਹੈ।