ਕੈਪਟਨ ਅਮਰਿੰਦਰ ਸਿੰਘ ਵੱਲੋਂ ਅੱਜ ਪ੍ਰੈੱਸ ਕਾਨਫਰੰਸ ਕਰਕੇ ਪੰਜਾਬ ਕਾਂਗਰਸ ਦੇ ਪ੍ਰਧਾਨ ਨਵਜੋਤ ਸਿੰਘ ਸਿੱਧੂ ‘ਤੇ ਵੱਡਾ ਹਮਲਾ ਬੋਲਿਆ ਗਿਆ। ਉਨ੍ਹਾਂ ਕਿਹਾ ਕਿ ਆਗਾਮੀ ਵਿਧਾਨ ਸਭਾ ਚੋਣਾਂ ਵਿਚ ਅੰਮ੍ਰਿਤਸਰ ਪੂਰਬੀ ਸੀਟ ਤੋਂ ਚੋਣ ਲੜ ਰਹੇ ਨਵਜੋਤ ਸਿੰਘ ਸਿੱਧੂ ਦਾ ਹਾਲ ਬੁਰਾ ਹੋਣ ਵਾਲਾ ਹੈ ਕਿਉਂਕਿ ਉਥੇ 38 ਫੀਸਦੀ ਹਿੰਦੂ ਵੋਟਰ ਹਨ, 32 ਫੀਸਦੀ ਐੱਸ. ਸੀ. ਭਾਈਚਾਰੇ ਦੇ ਵੋਟਰ ਹਨ ਅਤੇ 20-25 ਬਾਕੀ ਵੋਟਰ ਹਨ। ਅਜਿਹੇ ਵਿਚ ਸਿੱਧੂ ਦਾ ਜਿੱਤਣਾ ਮੁਸ਼ਕਲ ਹੈ। ਕੈਪਟਨ ਨੇ ਕਿਹਾ ਕਿ ਮੈਂ ਸਿੱਧੂ ਨੂੰ ਚੋਣਾਂ ਜ਼ਰੂਰ ਹਰਾਵਾਂਗਾ। ਨਵਜੋਤ ਸਿੱਧੂ ਵੱਲੋਂ ਚੋਣ ਪ੍ਰਚਾਰ ਦੌਰਾਨ ਵਰਤੀ ਜਾਣ ਵਾਲੀ ਗਲਤ ਸ਼ਬਦਾਵਲੀ ਦਾ ਵੀ ਕੈਪਟਨ ਵੱਲੋਂ ਵਿਰੋਧ ਕੀਤਾ ਗਿਆ।
ਕਿਸਾਨ ਯੂਨੀਅਨ ਵੱਲੋਂ ਚੋਣਾਂ ਲੜਨ ਬਾਰੇ ਕੈਪਟਨ ਨੇ ਕਹਿਣਾ ਹੈ ਕਿ ਉਨ੍ਹਾਂ ਨੂੰ ਪੂਰਾ ਹੱਕ ਹੈ ਕਿ ਜੇਕਰ ਉਹ ਚੋਣ ਲੜਨਾ ਚਾਹੁੰਦੇ ਹਨ। ਉਨ੍ਹਾਂ ਕਿਹਾ ਕਿ ਜਦੋਂ ਮੈਂ ਮੁੱਖ ਮੰਤਰੀ ਸੀ ਤਾਂ ਕਿਸਾਨਾਂ ਵੱਲੋਂ ਤਿੰਨ ਖੇਤੀ ਕਾਨੂੰਨਾਂ ਲਈ ਅੰਦੋਲਨ ਸ਼ੁਰੂ ਕੀਤਾ ਗਿਆ ਸੀ। ਮੈਂ ਉਨ੍ਹਾਂ ਨੂੰ ਦਿੱਲੀ ਜਾਣ ਤੋਂ ਨਹੀਂ ਰੋਕਿਆ ਕਿਉਂਕਿ ਉਹ ਆਪਣੇ ਹੱਕ ਲਈ ਲੜਨਾ ਚਾਹੁੰਦੇ ਹਨ। ਕੈਪਟਨ ਨੇ ਕਿਹਾ ਕਿ ਮੈਂ ਆਪਣੀ ਸਰਕਾਰ ਸਮੇਂ ਅੰਦੋਲਨ ਦੌਰਾਨ ਸ਼ਹੀਦ ਹੋਏ 407 ਕਿਸਾਨਾਂ ਨੂੰ ਸਰਕਾਰੀ ਨੌਕਰੀਆਂ ਤੇ 5 ਲੱਖ ਰੁਪਏ ਦਿੱਤੇ ਤੇ ਨਾਲ ਹੀ ਕਿਸਾਨਾਂ ਵੱਲੋਂ ਅੰਬਾਨੀ ਤੇ ਅੰਡਾਨੀ ਦੇ ਜਿਹੜੇ 132 ਏਰੀਆ ਬੰਦ ਕੀਤੇ ਗਏ ਸੀ, ਮੈਂ ਉਨ੍ਹਾਂ ਵਿਚ ਵੀ ਦਖਲਅੰਦਾਜ਼ੀ ਨਹੀਂ ਕੀਤੀ।
ਵੀਡੀਓ ਲਈ ਕਲਿੱਕ ਕਰੋ -:
“”ਗਾਇਕੀ ਦਾ ਐਸਾ ਸੁਰੂਰ ਕਿ ਸਭ ਭੁੱਲ ਕੇ ਬਸ ਗਾਣੇ ਲਿਖਦਾ ਤੇ ਗਾਉਂਦਾ ਰਹਿੰਦਾ, ਇਹਦੀ ਆਵਾਜ਼ ਤੁਹਾਨੂੰ ਵੀ ਕੀਲ ਲਵੇਗੀ !”
ਕੈਪਟਨ ਅਮਰਿੰਦਰ ਸਿੰਘ ਨੇ ਗੱਲਬਾਤ ਕਰਦਿਆਂ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ‘ਤੇ ਗੰਭੀਰ ਦੋਸ਼ ਲਾਉਂਦਿਆਂ ਕਿਹਾ ਕਿ ਚੰਨੀ ਨੇ ਉਨ੍ਹਾਂ ਦੀ ਪਿੱਠ ‘ਚ ਛੁਰਾ ਮਾਰਿਆ ਹੈ। ਉਨ੍ਹਾਂ ਕਿਹਾ ਕਿ ਚੰਨੀ ਨੂੰ ‘me too’ ਮਾਮਲੇ ਵਿੱਚ ਮੈਂ ਬਚਾਇਆ, ਪਰੰਤੂ ਚੰਨੀ ਮੇਰੇ ਵਿਰੁੱਧ ਹੀ 2 ਸਾਲ ਸਾਜਿਸ਼ ਰਚ ਰਿਹਾ ਸੀ। ਸਾਬਕਾ ਮੁੱਖ ਮੰਤਰੀ ਨੇ ਕਿਹਾ ਕਿ ਕਾਂਗਰਸ ਵਿੱਚ ਸਾਰੇ ਭ੍ਰਿਸ਼ਟ ਹਨ। ਉਨ੍ਹਾਂ ਕਿਹਾ ਕਿ ਨਵਜੋਤ ਸਿੰਘ ਸਿੱਧੂ ਅਤੇ ਚਰਨਜੀਤ ਸਿੰਘ ਚੰਨੀ ਦੋਵੇਂ ਹੀ ਮੁੱਖ ਮੰਤਰੀ ਬਨਣ ਦੇ ਯੋਗ ਨਹੀਂ ਹਨ। ਉਨ੍ਹਾਂ ਦਾਅਵਾ ਕੀਤਾ ਕਿ ਇਸ ਵਾਰ ਪੰਜਾਬ ਵਿਧਾਨ ਸਭਾ ਚੋਣਾਂ 2022 ਵਿੱਚ ਭਾਜਪਾ ਗਠਜੋੜ ਦੀ ਸਰਕਾਰ ਬਣੇਗੀ।