ਫਿਰੋਜ਼ਪੁਰ : ਪੰਜਾਬ ਵਿਧਾਨ ਸਭਾ ਚੋਣਾਂ ਤੋਂ ਪਹਿਲਾਂ, ਪ੍ਰਧਾਨ ਮੰਤਰੀ ਨਰਿੰਦਰ ਮੋਦੀ 5 ਜਨਵਰੀ ਨੂੰ ਫਿਰੋਜ਼ਪੁਰ ਵਿੱਚ ਇੱਕ ਜਨਤਕ ਜ਼ਿਲ੍ਹਾ ਰੈਲੀ ਨੂੰ ਸੰਬੋਧਨ ਕਰਨਗੇ। ਤਿੰਨ ਖੇਤੀ ਕਾਨੂੰਨਾਂ ਨੂੰ ਰੱਦ ਕਰਨ ਤੋਂ ਬਾਅਦ ਇਹ ਪੰਜਾਬ ਵਿੱਚ ਪੀਐਮ ਮੋਦੀ ਦੀ ਪਹਿਲੀ ਰੈਲੀ ਹੋਵੇਗੀ। ਇਹ ਰੈਲੀ ਇਸ ਲਈ ਵੀ ਮਹੱਤਵਪੂਰਨ ਹੈ ਕਿਉਂਕਿ ਉਨ੍ਹਾਂ ਨਾਲ ਪੰਜਾਬ ਦੇ ਸਾਬਕਾ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਵੀ ਸ਼ਾਮਲ ਹੋਣਗੇ।
ਪੀਐਮ ਮੋਦੀ ਦੀ ਰੈਲੀ ‘ਤੇ ਤੰਜ ਕੱਸਦਿਆਂ ‘ਆਪ’ ਆਗੂ ਰਾਘਵ ਚੱਢਾ ਨੇ ਕਿਹਾ ਕਿ ਭਾਜਪਾ ਜਿੰਨੀਆਂ ਮਰਜ਼ੀ ਮੀਟਿੰਗਾਂ ਕਰ ਲਵੇ ਪਰ ਉਹ ਇਕ ਵੀ ਸੀਟ ਨਹੀਂ ਜਿੱਤ ਸਕੇਗੀ।
ਪ੍ਰਧਾਨ ਮੰਤਰੀ ਪੰਜਾਬ ਦੇ ਫ਼ਿਰੋਜ਼ਪੁਰ ਵਿੱਚ ਪੋਸਟ ਗ੍ਰੈਜੂਏਟ ਇੰਸਟੀਚਿਊਟ ਆਫ਼ ਮੈਡੀਕਲ ਐਜੂਕੇਸ਼ਨ ਐਂਡ ਰਿਸਰਚ (ਪੀਜੀਆਈਐਮਆਰ) ਦੇ ਸੈਟੇਲਾਈਟ ਸੈਂਟਰ ਦਾ ਉਦਘਾਟਨ ਵੀ ਕਰਨਗੇ। ਪੰਜਾਬ ਦੇ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਦੇ ਵੀ ਪੀਜੀਆਈਐਮਆਰ ਵਿੱਚ ਹੋਣ ਵਾਲੇ ਸਮਾਗਮ ਵਿੱਚ ਸ਼ਾਮਲ ਹੋਣ ਦੀ ਸੰਭਾਵਨਾ ਹੈ।
ਗੌਰਤਲਬ ਹੈ ਕਿ ਸ਼੍ਰੋਮਣੀ ਅਕਾਲੀ ਦਲ ਨੇ ਪਿਛਲੇ ਸਾਲ ਖੇਤੀ ਕਾਨੂੰਨਾਂ ਦੇ ਵਿਰੋਧ ‘ਚ ਭਾਜਪਾ ਨਾਲ ਆਪਣਾ 23 ਸਾਲ ਪੁਰਾਣਾ ਗਠਜੋੜ ਤੋੜ ਦਿੱਤਾ ਸੀ। ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ 19 ਨਵੰਬਰ ਨੂੰ ਗੁਰਪੁਰਬ ਮੌਕੇ ਤਿੰਨ ਖੇਤੀ ਕਾਨੂੰਨਾਂ ਨੂੰ ਰੱਦ ਕਰ ਦਿੱਤਾ ਸੀ। ਇਹ ਕਾਨੂੰਨ 2020 ਦੇ ਸਰਦ ਰੁੱਤ ਸੈਸ਼ਨ ਵਿਚ ਪਾਸ ਕੀਤੇ ਗਏ ਸਨ। ਤਿੰਨਾਂ ਕਾਨੂੰਨਾਂ ਦੇ ਖਿਲਾਫ ਦਿੱਲੀ ਦੀਆਂ ਸਰਹੱਦਾਂ ‘ਤੇ ਲਗਭਗ ਇਕ ਸਾਲ ਤੋਂ ਪ੍ਰਦਰਸ਼ਨ ਕਰ ਰਹੇ ਕਿਸਾਨ 9 ਦਸੰਬਰ ਨੂੰ ਆਪਣਾ ਅੰਦੋਲਨ ਮੁਲਤਵੀ ਕਰਕੇ ਆਪਣੇ ਘਰਾਂ ਨੂੰ ਪਰਤ ਗਏ ਹਨ।
ਵੀਡੀਓ ਲਈ ਕਲਿੱਕ ਕਰੋ -:
“sri darbar sahib ਬੇਅਦਬੀ ਮਾਮਲੇ ਨਾਲ ਜੁੜੀ ਇੱਕ ਹੋਰ CCTV ਆਈ ਸਾਹਮਣੇ”
ਇਹ ਵੀ ਪੜ੍ਹੋ : ਪੰਜਾਬ ‘ਚ ‘ਆਪ’ ਨੂੰ ਝਟਕਾ, ਸੰਯੁਕਤ ਸਕੱਤਰ ਤੇ ਸਾਬਕਾ ADC ਰਾਕੇਸ਼ ਕੁਮਾਰ ਅਕਾਲੀ ਦਲ ‘ਚ ਸ਼ਾਮਲ
ਪੰਜਾਬ ਭਾਜਪਾ ਦੇ ਇੰਚਾਰਜ ਗਜੇਂਦਰ ਸਿੰਘ ਸ਼ੇਖਾਵਤ ਨੇ ਦੱਸਿਆ ਕਿ ਭਾਰਤੀ ਜਨਤਾ ਪਾਰਟੀ ਨੇ ਅਮਰਿੰਦਰ ਸਿੰਘ ਦੀ ਅਗਵਾਈ ਵਾਲੀ ਪੰਜਾਬ ਲੋਕ ਕਾਂਗਰਸ ਨੇ ਸੀਟਾਂ ਦੀ ਵੰਡ ਬਾਰੇ ਫੈਸਲਾ ਲੈਣ ਲਈ ਛੇ ਮੈਂਬਰੀ ਕਮੇਟੀ ਬਣਾਈ ਹੈ।