ਪੰਜਾਬ ਵਿਧਾਨ ਸਭਾ ਚੋਣਾਂ ਦੇ ਨਤੀਜਿਆਂ ਵਿੱਚ ‘ਆਪ’ ਨੇ ਹੂੰਝਾਫੇਰ ਜਿੱਤ ਹਾਸਿਲ ਕਰ ਲਈ ਹੈ। ਹੁਣ ਤੱਕ ਦੇ ਰੁਝਾਨ ਵਿੱਚ ਆਮ ਆਦਮੀ ਪਾਰਟੀ ਨੇ 90 ਸੀਟਾਂ ‘ਤੇ ਲੀਡ ਬਣਾ ਲਈ ਹੈ। ਇਨ੍ਹਾਂ ਰੁਝਾਨਾਂ ਵਿੱਚ ਕਈ ਦਿਗੱਜ਼ ਹਾਰਦੇ ਦਿਖਾਈ ਦੇ ਰਹੇ ਹਨ। ਉੱਥੇ ਹੀ ਕੈਪਟਨ ਅਮਰਿੰਦਰ ਸਿੰਘ ਦੇ ਗੜ੍ਹ ਪਟਿਆਲਾ ਵਿੱਚ ਵੀ ‘ਆਪ’ ਦਾ ਝਾੜੂ ਫਿਰ ਗਿਆ ਹੈ। ਪਟਿਆਲਾ ਸ਼ਹਿਰੀ ਤੋਂ 43720 ਨਾਲ ‘ਆਪ’ ਦੇ ਅਜੀਤ ਪਾਲ ਸਿੰਘ ਕੋਹਲੀ ਨੇ ਜਿੱਤ ਹਾਸਿਲ ਕਰ ਲਈ ਹੈ।
ਹਾਰ ਨੂੰ ਸਵੀਕਾਰ ਕਰਦਿਆਂ ਸਾਬਕਾ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਟਵੀਟ ਕਰਕੇ ਭਗਵੰਤ ਮਾਨ ਤੇ ਆਮ ਆਦਮੀ ਪਾਰਟੀ ਨੂੰ ਵਧਾਈ ਦਿੱਤੀ ਹੈ ਤੇ ਨਾਲ ਹੀ ਕਿਹਾ ਹੈ ਕਿ ਮੈਂ ਲੋਕਾਂ ਦੇ ਫੈਸਲੇ ਨੂੰ ਪੂਰੀ ਨਿਮਰਤਾ ਨਾਲ ਸਵੀਕਾਰ ਕਰਦਾ ਹਾਂ।
ਵੀਡੀਓ ਲਈ ਕਲਿੱਕ ਕਰੋ -:
“ਮਸ਼ਹੂਰ Youtuber “Candy Saab” ਨੇ ਪਹਿਲੀ ਵਾਰ ਕੈਮਰੇ ‘ਤੇ ਕੀਤੀਆਂ ਦਿਲ ਦੀਆਂ ਗੱਲਾਂ, ਸੁਣੋ ਤੁਹਾਡਾ ਵੀ ਹਾਸਾ ਨਹੀਂ..”
ਦੱਸ ਦੇਈਏ ਕਿ ਇਸ ਵਾਰ ਕੈਪਟਨ ਨੇ ਕਾਂਗਰਸ ਤੋਂ ਵੱਖ ਹੋ ਕੇ ਆਪਣੀ ਵੱਖਰੀ ਪਾਰਟੀ ਬਣਾ ਕੇ ਚੋਣ ਲੜੀ ਸੀ । ਇਸ ਦੇ ਨਾਲ ਹੀ ਇਸ ਵਾਰ ਉਨ੍ਹਾਂ ਨੇ ਭਾਜਪਾ ਨਾਲ ਗਠਜੋੜ ਕੀਤਾ ਹੈ। ਕੈਪਟਨ ਅਮਰਿੰਦਰ ਸਿੰਘ ਨੇ ਆਪਣੇ ਲਈ ਜੋ ਪਟਿਆਲਾ ਸੀਟ ਚੁਣੀ ਸੀ, ਇਸ ਸੀਟ ‘ਤੇ ਉਹ 2017 ਵਿੱਚ ਜਿੱਤੇ ਸਨ। ਜ਼ਿਕਰਯੋਗ ਹੈ ਕਿ ਚੋਣਾਂ ਤੋਂ ਬਾਅਦ ਕੈਪਟਨ ਅਮਰਿੰਦਰ ਸਿੰਘ ਨੇ ਗ੍ਰਹਿ ਮੰਤਰੀ ਅਮਿਤ ਸ਼ਾਹ ਨਾਲ ਮੁਲਾਕਾਤ ਕੀਤੀ ਸੀ। ਉਸ ਸਮੇਂ ਉਨ੍ਹਾਂ ਨੇ ਦਾਅਵਾ ਕਰਦਿਆਂ ਕਿਹਾ ਸੀ ਕਿ ਭਾਜਪਾ ਦੀ ਅਗਵਾਈ ਵਾਲੇ ਗਠਜੋੜ ਨੇ ਪੰਜਾਬ ਵਿੱਚ ਬਹੁਤ ਵਧੀਆ ਪ੍ਰਦਰਸ਼ਨ ਕੀਤਾ ਹੈ।