ਪੰਜਾਬ ਦੀ ਸਿਆਸਤ ਵਿੱਚ ਇੱਕ ਵਾਰ ਫਿਰ ਵੱਡਾ ਹੰਗਾਮਾ ਹੋਣ ਦੇ ਆਸਾਰ ਨਜ਼ਰ ਆ ਰਹੇ ਹਨ। ਸੂਤਰਾਂ ਦੇ ਹਵਾਲੇ ਤੋਂ ਵੱਡੀ ਖਬਰ ਮਿਲੀ ਹੈ ਕਿ ਪੰਜਾਬ ਦੇ ਸਾਬਕਾ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਅੱਜ ਦਿੱਲੀ ਲਈ ਰਵਾਨਾ ਹੋਣਗੇ।
ਚੰਡੀਗੜ੍ਹ ਹਵਾਈ ਅੱਡੇ ਤੋਂ ਦੁਪਹਿਰ 3.30 ਵਜੇ ਉਹ ਆਮ ਲੋਕਾਂ ਵਾਂਗ ਫਲਾਈਟ ਰਾਹੀਂ ਦਿੱਲੀ ਲਈ ਰਵਾਨਾ ਹੋਣਗੇ। ਹਾਈਕਮਾਨ ਦੇ ਨਾਲ-ਨਾਲ ਕੈਪਟਨ ਭਾਜਪਾ ਦੇ ਸੀਨੀਅਰ ਨੇਤਾਵਾਂ ਨਾਲ ਮੁਲਾਕਾਤ ਕਰ ਸਕਦੇ ਹਨ, ਜਿਨ੍ਹਾਂ ਵਿੱਚ ਅਮਿਤ ਸ਼ਾਹ ਦਾ ਨਾਂ ਵੀ ਸਾਹਮਣੇ ਆ ਰਿਹਾ ਹੈ। ਇਸ ਦੌਰਾਨ ਉਨ੍ਹਾਂ ਦੇ ਨਾਲ ਟੀਐਸ ਗਿਲ ਖੂਬੀ ਰਾਮ ਅਤੇ ਭਰਤ ਇੰਦਰ ਸਿੰਘ ਚਹਿਲ ਮੌਜੂਦ ਰਹਿਣਗੇ।
ਦੱਸਣਯੋਗ ਹੈ ਕਿ ਕੈਪਟਨ ਅਮਰਿੰਦਰ ਸਿੰਘ ਨੇ ਆਪਣੇ ਇੱਕ ਬਿਆਨ ਵਿੱਚ ਕਿਹਾ ਸੀ ਕਿ ਮੈਂ ਸਿੱਧੂ ਨੂੰ ਮੁੱਖ ਮੰਤਰੀ ਨਹੀਂ ਬਣਨ ਦਿਆਂਗਾ ਅਤੇ ਇਸ ਲਈ ਹਰ ਸੰਭਵ ਕੋਸ਼ਿਸ਼ ਕਰਾਂਗਾ। ਕਾਂਗਰਸ ਦੇ ਸੂਤਰਾਂ ਦਾ ਕਹਿਣਾ ਹੈ ਕਿ “ਅਜਿਹੀਆਂ ਖਬਰਾਂ ਵੀ ਹਨ ਕਿ ਕੈਪਟਨ ਅਮਰਿੰਦਰ ਸਿੰਘ 2 ਅਕਤੂਬਰ ਨੂੰ ਕੋਈ ਵੱਡਾ ਐਲਾਨ ਕਰ ਸਕਦੇ ਹਨ।”
ਇਹ ਵੀ ਪੜ੍ਹੋ : ਚੰਨੀ ਕੈਬਨਿਟ ‘ਚ ਹੋਈ ਮਹਿਕਮਿਆਂ ਦੀ ਵੰਡ- CM ਨੇ ਆਪਣੇ ਕੋਲ ਰੱਖੇ 14 ਵਿਭਾਗ, ਹੋਮ ਮਨਿਸਟਰੀ ਨੂੰ ਲੈ ਕੇ ਖਤਮ ਹੋਇਆ ਰੇੜਕਾ
ਉਥੇ ਹੀ ਉਨ੍ਹਾਂ ਨੂੰ ਭਾਜਪਾ ਵੱਲੋਂ ਵੀ ਪਾਰਟੀ ਵਿੱਚ ਸ਼ਾਮਲ ਹੋਣ ਦਾ ਸੱਦਾ ਦਿੱਤਾ ਜਾ ਚੁੱਕਾ ਹੈ। ਮੁੱਖ ਮੰਤਰੀ ਦੇ ਅਹੁਦੇ ਤੋਂ ਅਸਤੀਫਾ ਦੇਣ ਸਮੇਂ ਵੀ ਕੈਪਟਨ ਅਮਰਿੰਦਰ ਸਿੰਘ ਨੇ ਸਪੱਸ਼ਟ ਕੀਤਾ ਸੀ ਕਿ ਉਨ੍ਹਾਂ ਕੋਲ ਭਵਿੱਖ ‘ਚ ਸਿਆਸੀ ਬਦਲ ਹਨ, ਜਿਨ੍ਹਾਂ ‘ਤੇ ਉਹ ਆਪਣੇ ਸਮਰਥਕਾਂ ਨਾਲ ਵਿਚਾਰ-ਕਰਨ ‘ਤੇ ਫੈਸਲਾ ਲੈਣਗੇ, ਜੋ ਪੰਜ ਦਹਾਕਿਆਂ ਤੋਂ ਉਨ੍ਹਾਂ ਦੇ ਨਾਲ ਖੜ੍ਹੇ ਹਨ।