ਸਾਬਕਾ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਇੱਕ ਵਾਰ ਫਿਰ ਅੱਜ ਦਿੱਲੀ ਦੌਰੇ ‘ਤੇ ਜਾਣਗੇ। ਉਨ੍ਹਾਂ ਦਾ ਇਹ ਦੌਰਾ ਦੋ ਦਿਨਾਂ ਲਈ ਹੋਵੇਗਾ। ਮਿਲੀ ਜਾਣਕਾਰੀ ਮੁਤਾਬਕ ਕੈਪਟਨ ਵੱਲੋਂ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਅਮਿਤ ਸ਼ਾਹ ਸਣੇ ਬੀਜੇਪੀ ਦੇ ਕਈ ਆਗੂਆਂ ਨਾਲ ਮੁਲਾਕਾਤ ਕਰ ਸਕਦੇ ਹਨ।
ਦੱਸਣਯੋਗ ਹੈ ਕਿ ਇਸ ਤੋਂ ਪਹਿਲਾਂ ਵੀ ਕੈਪਟਨ ਬੀਤੀ ਸਤੰਬਰ ਨੂੰ ਦਿੱਲੀ ਦੌਰੇ ‘ਤੇ ਗਏ ਸਨ। ਇਸ ਦੌਰਾਨ ਉਨ੍ਹਾਂ ਨੇ ਗ੍ਰਹਿ ਮੰਤਰੀ ਅਮਿਤ ਸ਼ਾਹ ਤੇ ਰਾਸ਼ਟਰੀ ਸੁਰੱਖਿਆ ਸਲਾਹਕਾਰ ਅਜੀਤ ਡੋਭਾਲ ਨਾਲ ਮੁਲਾਕਾਤ ਕੀਤੀ। ਇਸ ਤੋਂ ਬਾਅਦ ਉਨ੍ਹਾਂ ਦੇ ਭਾਜਪਾ ਵਿੱਚ ਸ਼ਾਮਲ ਹੋਣ ਦੇ ਕਿਆਸ ਲਗਾਏ ਜਾਣ ਲੱਗੇ।
ਇਹ ਵੀ ਵੇਖੋ :
ਮੁੰਬਈ ਤੋਂ Acting ਛੱਡ ਖੋਲੀ ਆਪਣੀ ਨੂਟਰੀ ਕੁਲਚੇ ਦੀ ਦੁਕਾਨ | Inspirational Story | Street Food
ਦਿੱਲੀ ਤੋਂ ਵਾਪਿਸ ਪਰਤਣ ਤੋਂ ਬਾਅਦ ਕੈਪਟਨ ਨੇ ਕਾਂਗਰਸ ਛੱਡਣ ਦੀ ਗੱਲ ਕਹੀ। ਕੈਪਟਨ ਅਮਰਿੰਦਰ ਸਿੰਘ ਨੇ ਟਵਿੱਟਰ ‘ਤੇ ਵੀ ਆਪਣੀ ਬਾਇਓ ਬਦਲ ਦਿੱਤੀ ਹੈ। ਹਾਲਾਂਕਿ ਕੈਪਟਨ ਨੇ ਇਨ੍ਹਾਂ ਕਿਆਸ ਅਰਾਈਆਂ ਨੂੰ ਇਹ ਕਹਿ ਕੇ ਵਿਰਾਮ ਲਾ ਦਿੱਤਾ ਕਿ ਉਹ ਭਾਰਤੀ ਜਨਤਾ ਪਾਰਟੀ ਵਿੱਚ ਸ਼ਾਮਿਲ ਨਹੀਂ ਹੋ ਰਹੇ। ਕੈਪਟਨ ਨੇ ਸਪੱਸ਼ਟ ਕੀਤਾ ਹੈ ਕਿ ਭਾਜਪਾ ਵਿੱਚ ਨਹੀਂ ਜਾ ਰਹੇ ਪਰ ਕਾਂਗਰਸ ਵਿੱਚ ਵੀ ਨਹੀਂ ਰਹਿਣਗੇ।
ਇਹ ਵੀ ਪੜ੍ਹੋ : ਲਖੀਮਪੁਰ ਖੀਰੀ : ਗ੍ਰਿਫਤਾਰ ‘ਆਪ’ ਆਗੂਆਂ ਨੇ ਲੰਗਰ ਖਾਕੇ ਮਿਟਾਈ ਭੁੱਖ
ਕੈਪਟਨ ਦੇ ਅੱਜ ਦੇ ਦਿੱਲੀ ਨੂੰ ਵੀ ਸਿਆਸੀ ਨਜ਼ਰੀਏ ਤੋਂ ਵੇਖਿਆ ਜਾ ਰਿਹਾ ਹੈ। ਦੱਸ ਦੇਈਏ ਕੈਪਟਨ ਅਮਰਿੰਦਰ ਸਿੰਘ ਨੇ ਕਾਂਗਰਸ ਵਿੱਚ ਚੱਲ ਰਹੇ ਕਲੇਸ਼ ਦੇ ਚੱਲਦਿਆਂ ਮੁੱਖ ਮੰਤਰੀ ਦੇ ਅਹੁਦੇ ਤੋਂ ਅਸਤੀਫਾ ਦੇ ਦਿੱਤਾ ਸੀ। ਹੁਣ ਇਹ ਵੀ ਖਬਰਾਂ ਸਾਹਮਣੇ ਆ ਰਹੀਆਂ ਹਨ ਕਿ ਕੈਪਟਨ ਆਪਣੀ ਨਵੀਂ ਪਾਰਟੀ ਵੀ ਬਣਾ ਕੇ ਪੰਜਾਬ ਦੀ ਕਾਂਗਰਸ ਪਾਰਟੀ ਨੂੰ ਟੱਕਰ ਦੇ ਸਕਦੇ ਹਨ।