ਪੰਜਾਬ ਵਿਚ ਸਿਆਸੀ ਮਾਹੌਲ ਗਰਮਾਇਆ ਹੋਇਆ ਹੈ। ਆਗੂਆਂ ਵੱਲੋਂ ਇੱਕ-ਦੂਜੇ ਖਿਲਾਫ ਬਿਆਨਬਾਜ਼ੀਆਂ ਕੀਤੀਆਂ ਜਾ ਰਹੀਆਂ ਹਨ। ਪੰਜਾਬ ਦੇ ਸਾਬਕਾ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਵੱਲੋਂ ਵੀ ਲਗਾਤਾਰ ਚੰਨੀ ਸਰਕਾਰ ‘ਤੇ ਜ਼ੁਬਾਨੀ ਹਮਲੇ ਬੋਲੇ ਜਾ ਰਹੇ ਹਨ।
ਕੈਪਟਨ ਨੇ ਅੱਜ ਟਵੀਟ ਕਰਕੇ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਦੇ ਨਾਲ-ਨਾਲ ਗ੍ਰਹਿ ਮੰਤਰੀ ਸੁਖਜਿੰਦਰ ਸਿੰਘ ਰੰਧਾਵਾ ਤੇ ਪੰਜਾਬ ਕਾਂਗਰਸ ਪ੍ਰਧਾਨ ਨਵਜੋਤ ਸਿੰਘ ਸਿੱਧੂ ‘ਤੇ ਹਮਲਾ ਬੋਲਿਆ ਹੈ। ਉਨ੍ਹਾਂ ਕਿਹਾ ਕਿ ਮੁੱਖ ਮੰਤਰੀ ਸਾਬ੍ਹ ਨੂੰ ਸਾਰਾ ਦਿਨ ਭੰਗੜਾ ਪਾਉਣ ਦੀ ਬਜਾਏ ਆਪਣੇ ਗ੍ਰਹਿ ਮੰਤਰੀ ਨੂੰ ਸਰਗਰਮ ਹੋਣ ਦੀ ਸਲਾਹ ਦੇਣੀ ਚਾਹੀਦੀ ਹੈ। ਨਾਲ ਹੀ ਪਾਰਟੀ ਪ੍ਰਧਾਨ ਨਵਜੋਤ ਸਿੰਘ ਸਿੱਧੂ ‘ਤੇ ਨਿਸ਼ਾਨਾ ਸਾਧਦਿਆਂ ਕੈਪਟਨ ਨੇ ਕਿਹਾ ਕਿ ਉਨ੍ਹਾਂ ਨੂੰ ਵੀ ਕਹੋ (ਜੇ ਉਹ ਤੁਹਾਡੀ ਗੱਲ ਸੁਣਦਾ ਹੈ) ਤਾਂ ਉਹ ਆਪਣੇ ਵੱਡੇ ਭਰਾ ਇਮਰਾਨ ਖਾਨ ਨੂੰ ਸਾਡੇ ਸਰਹੱਦੀ ਸੂਬੇ ਪੰਜਾਬ ਨੂੰ ਖਰਾਬ ਕਰਨ ਦੀ ਕੋਸ਼ਿਸ਼ ਬੰਦ ਕਰਨ ਲਈ ਕਹੇ।
ਗੌਰਤਲਬ ਹੈ ਕਿ ਆਏ ਦਿਨ ਸੋਸ਼ਲ ਮੀਡੀਆ ਉਤੇ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਵੱਲੋਂ ਭੰਗੜਾ ਪਾਏ ਜਾਣ ਦੀਆਂ ਖਬਰਾਂ ਸਾਹਮਣੇ ਆਉਂਦੀਆਂ ਰਹਿੰਦੀਆਂ ਹਨ। ਇਸੇ ‘ਤੇ ਤੰਜ ਕੱਸਦਿਆਂ ਸਾਬਕਾ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਚੰਨੀ ਨੂੰ ਨਿਸ਼ਾਨਾ ਬਣਾਇਆ ਹੈ ਤੇ ਨਾਲ ਹੀ ਸਿੱਧੂ ਤੇ ਰੰਧਾਵਾ ਖਿਲਾਫ ਆਪਣੀ ਭੜਾਸ ਕੱਢੀ ਹੈ। ਇਥੇ ਇਹ ਵੀ ਦੱਸਣਯੋਗ ਹੈ ਕਿ ਰੰਧਾਵਾ ਤੇ ਸਿੱਧੂ ਲਗਾਤਾਰ ਕੈਪਟਨ ‘ਤੇ ਹਮਲਾਵਰ ਰਹੇ ਹਨ। ਉਨ੍ਹਾਂ ਵੱਲੋਂ ਆਏ ਦਿਨ ਕੈਪਟਨ ਖਿਲਾਫ ਬਿਆਨਬਾਜ਼ੀ ਕੀਤੀ ਜਾਂਦੀ ਰਹੀ ਹੈ।
ਵੀਡੀਓ ਲਈ ਕਲਿੱਕ ਕਰੋ -:
Stuffed Mini Paratha | ਫਟਾਫਟ ਬਣਨ ਵਾਲਾ ਮਿੰਨੀ ਪਰਾਠਾਂ | Veg Paratha | Stuffed Bun Paratha”
ਕੈਪਟਨ ਅਮਰਿੰਦਰ ਵੱਲੋਂ ਕਾਂਗਰਸ ਪਾਰਟੀ ਤੋਂ ਅਸਤੀਫਾ ਦੇਣ ਤੋਂ ਬਾਅਦ ਨਵੀਂ ਪਾਰਟੀ ‘ਪੰਜਾਬ ਲੋਕ ਕਾਂਗਰਸ’ ਲਾਂਚ ਕੀਤੀ ਗਈ ਹੈ ਤੇ ਕੈਪਟਨ ਅਮਰਿੰਦਰ ਦਾ ਦਾਅਵਾ ਹੈ ਕਿ ਚੋਣ ਜ਼ਾਬਤਾ ਲਾਗੂ ਹੁੰਦੇ ਹੀ ਵੱਡੀ ਗਿਣਤੀ ਵਿਚ ਸੀਨੀਅਰ ਕਾਂਗਰਸੀ ਆਗੂ ਉਨ੍ਹਾਂ ਦੀ ਪਾਰਟੀ ਵਿਚ ਸ਼ਾਮਲ ਹੋਣਗੇ।