ਪੰਜਾਬ ਦੇ ਜਲੰਧਰ ਦੇ ਸੁੱਚੀ ਪਿੰਡ ਨੇੜੇ ਐਤਵਾਰ ਸਵੇਰੇ ਵਾਪਰੇ ਇੱਕ ਸੜਕ ਹਾਦਸੇ ਵਿੱਚ ਇੱਕ ਅਪਾਹਜ ਵਿਅਕਤੀ ਦੀ ਮੌਤ ਹੋ ਗਈ, ਜਦਕਿ ਡਰਾਈਵਰ ਸਮੇਤ ਚਾਰ ਲੋਕ ਗੰਭੀਰ ਜ਼ਖ਼ਮੀ ਹੋ ਗਏ। ਇਹ ਹਾਦਸਾ ਪਠਾਨਕੋਟ ਚੌਕ ਦੇ ਨਾਲ ਲੱਗਦੀ ਸੁੱਚੀ ਪਿੰਡ ਕਾਲੀ ਸੜਕ ਕੋਲ ਵਾਪਰਿਆ। ਥਾਣਾ ਰਾਮਾਮੰਡੀ ਦੀ ਪੁਲਿਸ ਨੇ ਉਕਤ ਵਿਅਕਤੀ ਦੀ ਲਾਸ਼ ਨੂੰ ਆਪਣੇ ਕਬਜ਼ੇ ‘ਚ ਲੈ ਕੇ ਪੋਸਟਮਾਰਟਮ ਲਈ ਸਿਵਲ ਹਸਪਤਾਲ ਜਲੰਧਰ ਭੇਜ ਦਿੱਤਾ ਹੈ।
ਆਟੋ ਚਲਾ ਰਹੇ ਰਣਜੀਤ ਨੇ ਦੱਸਿਆ ਕਿ ਉਹ ਆਟੋ ਸਟੈਂਡ ਤੋਂ ਬੱਸ ਸਟੈਂਡ ਤੱਕ ਪੰਜ ਦੇ ਕਰੀਬ ਸਵਾਰੀਆਂ ਨੂੰ ਲੈ ਕੇ ਜਾ ਰਿਹਾ ਸੀ। ਉਹ ਅਜੇ ਸੁੱਚੀ ਪਿੰਡ ਪਹੁੰਚਿਆ ਹੀ ਸੀ ਕਿ ਇੱਕ ਤੇਜ਼ ਰਫ਼ਤਾਰ ਕਾਰ ਨੇ ਉਸ ਦੇ ਆਟੋ ਨੂੰ ਟੱਕਰ ਮਾਰ ਦਿੱਤੀ। ਘਟਨਾ ਤੋਂ ਬਾਅਦ ਦੋਸ਼ੀ ਤੁਰੰਤ ਆਪਣੀ ਕਾਰ ਮੌਕੇ ਤੋਂ ਭਜਾ ਕੇ ਲੈ ਗਿਆ। ਜਿਸ ਤੋਂ ਬਾਅਦ ਰਾਹਗੀਰਾਂ ਦੀ ਮਦਦ ਨਾਲ ਜ਼ਖਮੀ ਨੂੰ ਪਠਾਨਕੋਟ ਚੌਕ ਦੇ ਨਾਲ ਲੱਗਦੇ ਨਿੱਜੀ ਹਸਪਤਾਲ ਪਹੁੰਚਾਇਆ ਗਿਆ।
ਇਹ ਵੀ ਪੜ੍ਹੋ : ਹੁਸ਼ਿਆਰਪੁਰ ਪੁਲਿਸ ਨੇ ਫੜਿਆ ਨ.ਸ਼ਾ ਤਸਕਰ, ਮੁਲਜ਼ਮ ਕੋਲੋਂ 51 ਗ੍ਰਾਮ ਹੈ.ਰੋਇਨ ਬਰਾਮਦ
ਹਸਪਤਾਲ ਵਿੱਚ ਡਾਕਟਰ ਨੇ ਅਪਾਹਜ ਵਿਅਕਤੀ ਨੂੰ ਮ੍ਰਿਤਕ ਐਲਾਨ ਦਿੱਤਾ। ਇਸ ਦੇ ਨਾਲ ਹੀ ਘਟਨਾ ‘ਚ ਜ਼ਖਮੀ ਹੋਏ ਸਾਰੇ ਚਾਰਾਂ ਦਾ ਇਲਾਜ ਚੱਲ ਰਿਹਾ ਹੈ। ਇਨ੍ਹਾਂ ਵਿੱਚੋਂ ਇੱਕ ਦੀ ਹਾਲਤ ਨਾਜ਼ੁਕ ਬਣੀ ਹੋਈ ਹੈ। ਇਸ ਦੇ ਨਾਲ ਹੀ ਅਜੇ ਤੱਕ ਮ੍ਰਿਤਕ ਦੀ ਪਛਾਣ ਨਹੀਂ ਹੋ ਸਕੀ ਹੈ। ਇਹ ਹਾਦਸਾ ਸਵੇਰੇ ਕਰੀਬ 9 ਵਜੇ ਵਾਪਰਿਆ।
ਰਾਮਾਮੰਡੀ ਥਾਣੇ ਦੇ ਐਡੀਸ਼ਨਲ SHO ਅਰੁਣ ਕੁਮਾਰ ਨੇ ਦੱਸਿਆ ਕਿ ਇੱਕ ਆਟੋ ਵਿੱਚ ਕਰੀਬ ਚਾਰ ਵਿਅਕਤੀ ਕਿਤੇ ਜਾ ਰਹੇ ਸਨ। ਇਸ ਦੌਰਾਨ ਇੱਕ ਤੇਜ਼ ਰਫ਼ਤਾਰ ਕਾਰ ਨੇ ਉਨ੍ਹਾਂ ਦੇ ਆਟੋ ਨੂੰ ਪਿੱਛੇ ਤੋਂ ਟੱਕਰ ਮਾਰ ਦਿੱਤੀ। ਟੱਕਰ ਇੰਨੀ ਜ਼ਬਰਦਸਤ ਸੀ ਕਿ ਆਟੋ ਹਾਈਵੇਅ ‘ਤੇ ਕਈ ਵਾਰ ਪਲਟ ਗਿਆ। ਘਟਨਾ ਤੋਂ ਬਾਅਦ ਕਾਰ ਸਵਾਰ ਤੁਰੰਤ ਮੌਕੇ ਤੋਂ ਫਰਾਰ ਹੋ ਗਏ। ਪੀੜਤ ਅਨੁਸਾਰ ਮੁਲਜ਼ਮ ਦੀ ਕਾਰ ’ਤੇ ਕੋਈ ਨੰਬਰ ਪਲੇਟ ਨਹੀਂ ਸੀ।
ਵੀਡੀਓ ਲਈ ਕਲਿੱਕ ਕਰੋ : –