ਪੰਜਾਬ ਦੇ ਜਗਰਾਓਂ ਦੇ ਸਿੱਧਵਾਂ ਬੇਟ ਰੋਡ ‘ਤੇ ਦੇਰ ਸ਼ਾਮ ਤੇਜ਼ ਰਫਤਾਰ ਕਾਰ ਚਾਲਕ ਨੇ ਮੋਟਰਸਾਈਕਲ ਨੂੰ ਸਿੱਧੀ ਟੱਕਰ ਮਾਰ ਦਿੱਤੀ। ਟੱਕਰ ਇੰਨੀ ਜ਼ਬਰਦਸਤ ਸੀ ਕਿ ਮੋਟਰਸਾਈਕਲ ਸਵਾਰ ਪਤੀ-ਪਤਨੀ ਦੂਰ ਜਾ ਡਿੱਗੇ। ਸੜਕ ਹਾਦਸੇ ‘ਚ ਦੋਵਾਂ ਪਤੀ-ਪਤਨੀ ਦੀ ਮੌਤ ਹੋ ਗਈ। ਮ੍ਰਿਤਕ ਵਿਅਕਤੀ ਭਾਰਤੀ ਫੌਜ ਦਾ ਜਵਾਨ ਸੀ। ਫ਼ੌਜੀ ਜਵਾਨ ਛੁੱਟੀ ’ਤੇ ਆਇਆ ਹੋਇਆ ਸੀ ਕਿ ਇਹ ਹਾਦਸਾ ਵਾਪਰ ਗਿਆ।
ਜਾਣਕਾਰੀ ਅਨੁਸਾਰ ਭਾਰਤੀ ਫੌਜ ਦਾ ਜਵਾਨ ਆਪਣੀ ਪਤਨੀ ਸੰਦੀਪ ਕੌਰ ਨਾਲ ਆਪਣੇ ਸਹੁਰੇ ਰਾਮਗੜ੍ਹ ਭੁੱਲਰ ਤੋਂ ਜਗਰਾਉਂ ਸਥਿਤ ਆਪਣੇ ਘਰ ਪਰਤ ਰਿਹਾ ਸੀ। ਇਸ ਦੌਰਾਨ ਜਗਰਾਉਂ ਸਾਈਡ ਤੋਂ ਆ ਰਹੇ ਕਾਰ ਨੇ ਉਨ੍ਹਾਂ ਨੂੰ ਟੱਕਰ ਮਾਰ ਦਿੱਤੀ। ਫੌਜੀ ਜਵਾਨ ਦੀ ਮੌਕੇ ‘ਤੇ ਹੀ ਮੌਤ ਹੋ ਗਈ, ਜਦਕਿ ਉਸ ਦੀ ਪਤਨੀ ਨੂੰ ਸਾਹ ਲੈਣ ‘ਚ ਤਕਲੀਫ ਹੋਣ ਕਾਰਨ ਸਿਵਲ ਹਸਪਤਾਲ ਲਿਜਾਇਆ ਗਿਆ। ਹਸਪਤਾਲ ਪਹੁੰਚਣ ‘ਤੇ ਸੰਦੀਪ ਕੌਰ ਦਾ ਵੀ ਸਾਹ ਰੁਕ ਗਿਆ ਅਤੇ ਉਸ ਦੀ ਮੌਤ ਹੋ ਗਈ।
ਇਹ ਵੀ ਪੜ੍ਹੋ : ਚੀਨ : ਸਕੂਲ ਜਿਮ ਦੀ ਛੱਤ ਡਿੱਗਣ ਨਾਲ 9 ਦੀ ਮੌ.ਤ, ਕਈ ਜ਼ਖਮੀ, 2 ਮਲਬੇ ਵਿਚ ਫਸੇ
ਘਟਨਾ ਤੋਂ ਬਾਅਦ ਕਾਰ ‘ਚ ਸਵਾਰ ਪੰਜ ਨੌਜਵਾਨਾਂ ਨੇ ਭੱਜਣ ਦੀ ਕੋਸ਼ਿਸ਼ ਕੀਤੀ। ਜਿਨ੍ਹਾਂ ਵਿੱਚੋਂ ਤਿੰਨ ਨੂੰ ਲੋਕਾਂ ਨੇ ਫੜ ਕੇ ਬੁਰੀ ਤਰ੍ਹਾਂ ਕੁੱਟਿਆ। ਇਸ ਦੇ ਨਾਲ ਹੀ ਉਨ੍ਹਾਂ ਪੁਲਿਸ ਨੁਜ ਸੂਚਿਤ ਕੀਤਾ। ਜਗਰਾਓਂ ਸਦਰ ਦੇ ਇੰਚਾਰਜ ਇੰਸਪੈਕਟਰ ਅਮਰਜੀਤ ਸਿੰਘ ਅਤੇ ਸਬ-ਇੰਸਪੈਕਟਰ ਸੁਰਜੀਤ ਸਿੰਘ ਨੇ ਪੁਲਿਸ ਫੋਰਸ ਨਾਲ ਪਹੁੰਚ ਕੇ ਤਿੰਨਾਂ ਨੌਜਵਾਨਾਂ ਨੂੰ ਭੀੜ ਤੋਂ ਬਚਾ ਕੇ ਹਿਰਾਸਤ ਵਿੱਚ ਲੈ ਲਿਆ।
ਇੰਸਪੈਕਟਰ ਅਮਰਜੀਤ ਸਿੰਘ ਨੇ ਦੱਸਿਆ ਕਿ ਮ੍ਰਿਤਕ ਦੇ ਵਾਰਸਾਂ ਦੇ ਬਿਆਨਾਂ ’ਤੇ ਕੇਸ ਦਰਜ ਕੀਤਾ ਜਾ ਰਿਹਾ ਹੈ। ਫੜੇ ਗਏ ਨੌਜਵਾਨਾਂ ਤੋਂ ਪੁੱਛਗਿੱਛ ਕੀਤੀ ਜਾ ਰਹੀ ਹੈ ਕਿ ਕਾਰ ਕੌਣ ਚਲਾ ਰਿਹਾ ਸੀ। ਦੋਵਾਂ ਲਾਸ਼ਾਂ ਨੂੰ ਪੋਸਟਮਾਰਟਮ ਲਈ ਸਿਵਲ ਹਸਪਤਾਲ ਜਗਰਾਉਂ ਵਿਖੇ ਰਖਵਾਇਆ ਗਿਆ ਹੈ। ਉਨ੍ਹਾਂ ਦੱਸਿਆ ਕਿ ਭੁੱਕੀ ਬਰਾਮਦ ਹੋਣ ਸਬੰਧੀ ਵੱਖਰੇ ਤੌਰ ’ਤੇ ਜਾਂਚ ਕਰਕੇ ਕੇਸ ਦਰਜ ਕੀਤਾ ਜਾ ਰਿਹਾ ਹੈ। ਉਨ੍ਹਾਂ ਦੱਸਿਆ ਕਿ ਅਜੇ ਤੱਕ ਇਹ ਪਤਾ ਨਹੀਂ ਲੱਗ ਸਕਿਆ ਹੈ ਕਿ ਭੁੱਕੀ ਕਾਰ ਵਿੱਚੋਂ ਡਿੱਗੀ ਹੈ ਜਾਂ ਮ੍ਰਿਤਕ ਦੇ ਮੋਟਰਸਾਈਕਲ ਵਿੱਚੋਂ।
ਵੀਡੀਓ ਲਈ ਕਲਿੱਕ ਕਰੋ -: