ਬਟਾਲਾ-ਕਲਾਨੌਰ ਰਸਤੇ ‘ਤੇ ਪੈਂਦੇ ਕੋਟ ਮੀਆਂ ਸਾਹਿਬ ਨੇੜੇ ਸੜਕ ਕਿਨਾਰੇ ਲੱਗੇ ਦਰੱਖਤ ਨਾਲ ਕਾਰ ਜਾ ਵੱਜੀ ਜਿਸ ਕਾਰਨ ਦੋ ਨੌਜਵਾਨਾਂ ਦੀ ਦਰਦਨਾਕ ਮੌਤ ਹੋ ਗਈ। ਕਾਰ ਵਿਚ 5 ਨੌਜਵਾਨ ਸਨ। ਕਾਰ ਦਾ ਸੰਤੁਲਨ ਵਿਗੜਨ ਕਾਰਨ ਹਾਦਸਾ ਵਾਪਰਿਆ।
ਮ੍ਰਿਤਕਾਂ ਦੀ ਪਛਾਣ ਪਰਮਿੰਦਰ ਸਿੰਘ (20 ਸਾਲ) ਪੁੱਤਰ ਬਚਿੱਤਰ ਸਿੰਘ ਵਜੋਂ ਹੋਈ ਹੈ। ਪਰਮਿੰਦਰ ਸਿੰਘ ਦੀ ਮਾਂ ਨੇ ਦੱਸਿਆ ਕਿ ਉਹ ਵਿਦੇਸ਼ ਜਾਣ ਦੀ ਤਿਆਰੀ ਕਰ ਰਿਹਾ ਸੀ ਤੇ ਇਸੇ ਦੇ ਮੱਦੇਨਜ਼ਰ ਉਹ ਆਪਣੇ ਦਸਤਾਵੇਜ਼ ਦੇਣ ਲਈ ਆਪਣੇ ਹੀ ਦੋਸਤ ਸਾਹਿਲਪ੍ਰੀਤ ਨਾਲ ਗਿਆ ਸੀ।
ਦੂਜਾ ਦੋਸਤ ਜੋ ਕਿ ਪਰਮਿੰਦਰ ਸਿੰਘ ਨਾਲ ਗਿਆ ਸੀ ਉਸ ਦੀ ਪਛਾਣ ਸਾਹਿਲਪ੍ਰੀਤ ਸਿੰਘ (28 ਸਾਲ) ਵਜੋਂ ਹੋਈ ਹੈ। ਉਹ ਖਾਨੋਵਾਲ ਵਿਖੇ ਮੋਬਾਈਲਾਂ ਦੀ ਦੁਕਾਨ ਕਰਦਾ ਸੀ ਤੇ ਜਦੋਂ ਪਰਿਵਾਰ ਵਾਲਿਆਂ ਨੂੰ ਹਾਦਸੇ ਬਾਰੇ ਪਤਾ ਲੱਗਾ ਤਾਂ ਉਹ ਘਟਨਾ ਵਾਲੀ ਥਾਂ ‘ਤੇ ਪਹੁੰਚੇ ਪਰ ਉਦੋਂ ਤੱਕ ਬਹੁਤ ਦੇਰ ਹੋ ਚੁੱਕੀ ਸੀ ਤੇ ਸਾਹਿਲਪ੍ਰੀਤ ਦੀ ਮੌਤ ਹੋ ਚੁੱਕੀ ਸੀ। ਦੋਵੇਂ ਮ੍ਰਿਤਕ ਪਰਿਵਾਰ ਦੇ ਇਕਲੌਤੇ ਪੁੱਤਰ ਸਨ।
ਇਹ ਵੀ ਪੜ੍ਹੋ : ਗੈਂਗਸਟਰ ਅਰਸ਼ ਡੱਲਾ ਨੇ ਫੇਸਬੁੱਕ ‘ਤੇ ਪਾਈ ਪੋਸਟ, ‘ਇਹ ਦੁਨੀਆ ਸ਼ਰਾਫਤ ਦੀ ਨਹੀਂ, ਹੱਕ ਲਈ ਲੜਨਾ ਪੈਂਦਾ’
ਬਾਕੀ 3 ਨੌਜਵਾਨ ਗੰਭੀਰ ਜ਼ਖਮੀ ਦੱਸੇ ਜਾ ਰਹੇ ਹਨ। ਉਨ੍ਹਾਂ ਦਾ ਇਲਾਜ ਕਲਾਨੌਰ ਦੇ ਕਮਿਊਨਿਸਟੀ ਸਿਹਤ ਕੇਂਦਰ ਵਿਖੇ ਕੀਤਾ ਜਾ ਰਿਹਾ ਸੀ ਜਿਥੋਂ ਉਨ੍ਹਾਂ ਨੂੰ ਅੰਮ੍ਰਿਤਸਰ ਰੈਫਰ ਕਰ ਦਿੱਤਾ ਗਿਆ ਹੈ। ਪੁਲਿਸ ਵੀ ਘਟਨਾ ਵਾਲੀ ਥਾਂ ‘ਤੇ ਪਹੁੰਚ ਚੁੱਕੀ ਹੈ ਤੇ ਮਾਮਲੇ ਦੀ ਜਾਂਚ ਕੀਤੀ ਜਾ ਰਹੀ ਹੈ। ਮ੍ਰਿਤਕਾਂ ਦੀਆਂ ਲਾਸ਼ਾਂ ਨੂੰ ਕਬਜ਼ੇ ਵਿਚ ਲੈ ਕੇ ਧਾਰਾ 174 ਤਹਿਤ ਕਾਰਵਾਈ ਸ਼ੁਰੂ ਕਰ ਦਿੱਤੀ ਗਈ ਹੈ।
ਵੀਡੀਓ ਲਈ ਕਲਿੱਕ ਕਰੋ -: