ਬਠਿੰਡਾ ਦੇ ਰੇਲਵੇ ਓਵਰ ਬ੍ਰਿਜ ‘ਤੇ ਬੀਤੀ ਰਾਤ ਵੱਡਾ ਹਾਦਸਾ ਵਾਪਰ ਗਿਆ। ਗਲਤ ਸਾਈਡ ਤੋਂ ਆ ਰਹੀ ਇੱਕ ਕਾਰ ਅਤੇ ਬੁਲੇਟ ਮੋਟਰਸਾਈਕਲ ਵਿਚਾਲੇ ਜ਼ਬਰਦਸਤ ਟੱਕਰ ਹੋਈ, ਜਿਸ ਦੌਰਾਨ ਮੋਟਰ ਸਾਈਕਲ ਸਵਾਰ ਡਿੱਗ ਗਿਆ ਅਤੇ ਮੌਤ ਹੋ ਗਈ ਅਤੇ ਉਸ ਦੇ ਨਾਲ ਸਵਾਰ ਦੋ ਨੌਜਵਾਨ ਜ਼ਖਮੀ ਹੋ ਗਏ। ਮ੍ਰਿਤਕ ਦੀ ਪਛਾਣ ਬਲਵਿੰਦਰ ਵਜੋਂ ਹੋਈ ਹੈ।
ਮੋਟਰ ਸਾਈਕਲ ‘ਤੇ ਤਿੰਨ ਬੰਦੇ ਸਵਾਰ ਹੋ ਕੇ ਜਾ ਰਹੇ ਸਨ ਕਿ ਰੇਲਵੇ ਓਵਰ ਬ੍ਰਿਜ ‘ਤੇ ਗ਼ਲਤ ਸਾਈਡ ਤੋਂ ਆਈ ਕਾਰ ਨੇ ਇੰਨੀ ਜ਼ਬਰਦਸਤ ਟੱਕਰ ਮਾਰੀ ਕਿ ਮੋਟਰਸਾਈਕਲ ਦੇ ਪਰਖੱਚੇ ਉਡ ਗਏ। ਪਰਿਵਾਰ ਵਾਲਿਆਂ ਨੇ ਪੁਲਿਸ ‘ਤੇ ਕਾਰ ਸਵਾਰ ਖਿਲਾਫ ਕੋਈ ਵੀ ਕਾਰਵਾਈ ਨਾ ਕਰਨ ਦਾ ਦੋਸ਼ ਲਾਇਆ ਹੈ।
ਇਹ ਵੀ ਪੜ੍ਹੋ : ਬੈਂਸ ਤੋਂ ਜੇਲ੍ਹ ਵਿਭਾਗ ਵਾਪਿਸ, ਸਿਹਤ ਮੰਤਰੀ ਬਦਲੇ, ਸਰਾਰੀ ਦੇ ਅਸਤੀਫੇ ਮਗਰੋਂ ਮਾਨ ਕੈਬਨਿਟ ‘ਚ ਵੱਡਾ ਫੇਰਬਦਲ
ਮ੍ਰਿਤਕ ਦੇ ਪਰਿਵਾਰਕ ਮੈਂਬਰਾਂ ਨੇ SSP ਦਫਤਰ ਦੇ ਬਾਹਰ ਧਰਨਾ ਲਾ ਲਿਆ ਹੈ ਅਤੇ ਕਾਰ ਚਾਲਕ ‘ਤੇ ਸਖਤ ਕਾਰਵਾਈ ਦੀ ਮੰਗ ਕੀਤੀ। ਪਰੀਵਾਰ ਵਾਲਿਆਂ ਦਾ ਕਹਿਣਾ ਹੈ ਕਿ ਪੁਲਿਸ ਕਾਰ ਵਾਲ਼ੇ ‘ਤੇ ਕਾਰਵਾਈ ਨਹੀਂ ਕਰ ਰਹੀ, ਕਿਉਂਕਿ ਉਹਨਾਂ ‘ਤੇ ਸਿਆਸੀ ਦਬਾਅ ਹੈ। ਇਸ ਲਈ ਉਹ ਇੰਨਸਾਫ ਦੀ ਮੰਗ ਕਰ ਰਹੇ ਹਨ ਤੇ ਕਾਰ ਚਾਲਕ ‘ਤੇ ਸਖਤ ਕਾਰਵਾਈ ਕਰਕੇ ਉਸ ਨੂੰ ਹਿਰਾਸਤ ਵਿੱਚ ਲਿਆ ਜਾਵੇ। ਦੂਜੇ ਪਾਸੇ ਡੀ.ਐੱਸ.ਪੀ. ਨੇ ਦੱਸਿਆ ਕਿ ਇਸ ਮਾਮਲੇ ਵਿੱਚ ਜਖ਼ਮੀ ਮੁੰਡਿਆ ਦੇ ਬਿਆਨ ਤੋਂ ਬਾਅਦ ਕਾਰਵਾਈ ਕੀਤੀ ਜਾਏਗੀ।
ਵੀਡੀਓ ਲਈ ਕਲਿੱਕ ਕਰੋ -: