ਫਿਰੋਜ਼ਪੁਰ ਜ਼ਿਲ੍ਹੇ ਦੇ ਪਿੰਡ ਸਰਾਂ ਵਾਲੀ ਦੇ ਨੇੜੇ ਕਾਰ ਤੇ ਬਾਈਕ ਵਿਚ ਜ਼ਬਰਦਸਤ ਟੱਕਰ ਹੋ ਗਈ। ਹਾਦਸੇ ਵਿਚ ਬਾਈਕ ਸਵਾਰ 2 ਭਰਾ ਜ਼ਖਮੀ ਹੋਏ ਜਿਨ੍ਹਾਂ ਵਿਚੋਂ ਇਕ ਦੀ ਮੌਤ ਹੋ ਗਈ ਜਦੋਂ ਕਿ ਦੂਜੇ ਦੀ ਹਾਲਤ ਨਾਜ਼ੁਕ ਹੈ। ਡਾਕਟਰਾਂ ਨੇ ਉਸ ਨੂੰ ਫਰੀਦਕੋਟ ਸਥਿਤ ਗੁਰੂ ਗੋਬਿੰਦ ਸਿੰਘ ਮੈਡੀਕਲ ਕਾਲਜ ਰੈਫਰ ਕਰ ਦਿੱਤਾ ਹੈ। ਥਾਣਾ ਘੱਲਖੁਰਦ ਪੁਲਿਸ ਨੇ ਮੁਲਜ਼ਮ ਕਾਰ ਚਾਲਕ ਖਿਲਾਫ ਮਾਮਲਾ ਦਰਜ ਕਰਕੇ ਉਸ ਦੀ ਭਾਲ ਸ਼ੁਰੂ ਕਰ ਦਿੱਤੀ ਹੈ।
ਪੀੜਤ ਨਸੀਬ ਸਿੰਘ ਵਾਸੀ ਪ੍ਰੀਤਮ ਸਿੰਘ ਮੇਘਾ ਜ਼ਿਲ੍ਹਾ ਫਿਰੋਜ਼ਪੁਰ ਨੇ ਪੁਲਿਸ ਨੂੰ ਦਿੱਤੇ ਬਿਆਨ ਵਿਚ ਦੱਸਿਆ ਕਿ ਬੇਟਾ ਨਛੱਤਰ ਸਿੰਘ (26) ਤੇ ਜੋਬਨਪ੍ਰੀਤ ਸਿੰਘ ਬਾਈਕ ‘ਤੇ ਪਿੰਡ ਕੈਲਾਸ਼ ਦਵਾਈ ਲੈਣ ਜਾ ਰਹੇ ਸਨ। ਜਿਵੇਂ ਹੀ ਪਿੰਡ ਸਰਾਂ ਵਾਲੀ ਸਥਿਤ ਪੈਟਰੋਲ ਪੰਪ ਕੋਲ ਪਹੁੰਚੇ ਤਾਂ ਇਕ ਤੇਜ਼ ਰਫਤਾਰ ਕਾਰ ਨੇ ਉਨ੍ਹਾਂ ਦੀ ਬਾਈਕ ਨੂੰ ਟੱਕਰ ਮਾਰ ਦਿੱਤੀ। ਦੋਵੇਂ ਭਰਾ ਬਾਈਕ ਸਣੇ ਸੜਕ ‘ਤੇ ਡਿੱਗ ਗਏ ਤੇ ਜ਼ਖਮੀ ਹੋ ਗਏ। ਦੋਵਾਂ ਨੂੰ ਲੋਕਾਂ ਨੇ ਸਥਾਨਕ ਹਸਪਤਾਲ ਵਿਚ ਦਾਖਲ ਕਰਵਾਇਆ।
ਇਹ ਵੀ ਪੜ੍ਹੋ : ਜਲੰਧਰ ਦੀ ਟੈਕਸਟਾਈਲ ਮਾਰਕੀਟ ਨੇੜੇ ਕਬਾੜ ਨੂੰ ਲੱਗੀ ਅੱਗ, ਫਾਇਰ ਬ੍ਰਿਗੇਡ ਦੀਆਂ ਗੱਡੀਆਂ ਨੇ ਬੁਝਾਇਆ
ਦੋਵੇਂ ਭਰਾਵਾਂ ਦੀ ਨਾਜ਼ੁਕ ਹਾਲਤ ਦੇਖ ਕੇ ਡਾਕਟਰ ਨੇ ਉਨ੍ਹਾਂ ਨੂੰ ਫਰੀਦਕੋਟ ਦੇ ਮੈਡੀਕਲ ਕਾਲਜ ਵਿਚ ਰੈਫਰ ਕਰ ਦਿੱਤਾ ਜਿਥੇ ਨਛੱਤਰ ਸਿੰਘ ਦਾ ਚੈਕਅੱਪ ਕਰਨ ਦੌਰਾਨ ਡਾਕਟਰਾਂ ਨੇ ਉਸ ਨੂੰ ਮ੍ਰਿਤਕ ਐਲਾਨ ਦਿੱਤਾ। ਜੋਬਨਪ੍ਰੀਤ ਦਾ ਇਲਾਜ ਚੱਲ ਰਿਹਾ ਹੈ। ਕਾਰ ਚਾਲਕ ਘਟਨਾ ਨੂੰ ਅੰਜਾਮ ਦੇ ਕੇ ਫਰਾਰ ਹੋ ਗਿਆ। ਥਾਣਾ ਘੱਲਖੁਰਦ ਪੁਲਿਸ ਨੇ ਨਸੀਬ ਸਿੰਘ ਦੇ ਬਿਆਨ ‘ਤੇ ਅਣਪਛਾਤੇ ਕਾਰ ਚਾਲਕ ਖਿਲਾਫ ਮਾਮਲਾ ਦਰਜ ਕਰਕੇ ਅੱਗੇ ਦੀ ਕਾਰਵਾਈ ਸ਼ੁਰੂ ਕਰ ਦਿੱਤੀ ਹੈ।
ਵੀਡੀਓ ਲਈ ਕਲਿੱਕ ਕਰੋ -: