ਨਵਾਂਸ਼ਹਿਰ-ਰੋਪੜ ਨੈਸ਼ਨਲ ਹਾਈਵੇ ‘ਤੇ ਪਿੰਡ ਕਮਾਲਪੁਰ ਥਾਣਾ ਕਾਠਗੜ੍ਹ ਮੋੜ ਨੇੜੇ ਮੋਟਰਸਾਈਕਲ ਅਤੇ ਕਾਰ ਵਿਚਕਾਰ ਜ਼ਬਰਦਸਤ ਟੱਕਰ ਹੋ ਗਈ। ਕਾਰ ਮੋਟਰਸਾਈਕਲ ਸਵਾਰ ਨੌਜਵਾਨਾਂ ਨੂੰ ਘੜੀਸ ਕੇ ਨੇੜਲੇ ਪੈਟਰੋਲ ਪੰਪ ਕੋਲ ਲੈ ਗਈ। ਇਸ ਹਾਦਸੇ ਤੋਂ ਬਾਅਦ ਕਾਰ ਚਾਲਕ ਅਤੇ ਕਾਰ ਵਿੱਚ ਸਵਾਰ ਲੋਕ ਮੌਕੇ ਤੋਂ ਫਰਾਰ ਹੋ ਗਏ। ਜਿਸ ਕਾਰਨ ਦੋਵੇਂ ਪ੍ਰਵਾਸੀ ਮਜ਼ਦੂਰਾਂ ਦੀ ਮੌਤ ਹੋ ਗਈ। ਪੁਲਿਸ ਨੇ ਹਾਦਸਾਗ੍ਰਸਤ ਮੋਟਰਸਾਈਕਲ ਅਤੇ ਕਾਰ ਨੂੰ ਕਬਜ਼ੇ ‘ਚ ਲੈ ਕੇ ਅਗਲੇਰੀ ਕਾਰਵਾਈ ਸ਼ੁਰੂ ਕਰ ਦਿੱਤੀ ਹੈ।
ਜਾਣਕਾਰੀ ਅਨੁਸਾਰ ਇਹ ਹਾਦਸਾ ਰਾਤ ਕਰੀਬ ਸਾਢੇ ਅੱਠ ਵਜੇ ਵਾਪਰਿਆ। ਪੁਲਿਸ ਅਨੁਸਾਰ ਇਹ ਦੋਵੇਂ ਪ੍ਰਵਾਸੀ ਆਪਣੇ ਮੋਟਰਸਾਈਕਲ ‘ਤੇ ਕੰਮ ਤੋਂ ਵਾਪਸ ਆ ਰਹੇ ਸਨ, ਜਦੋਂ ਉਹ ਸੜਕ ਪਾਰ ਕਰਕੇ ਪਿੰਡ ਕਮਾਲਪੁਰ ਸਰਵਿਸ ਰੋਡ ਦੇ ਕੱਟ ਕੋਲ ਪਹੁੰਚੇ ਤਾਂ ਬਲਾਚੌਰ ਵੱਲੋਂ ਤੇਜ਼ ਰਫ਼ਤਾਰ ਨਾਲ ਆ ਰਹੀ ਇੱਕ ਚਿੱਟੇ ਰੰਗ ਦੀ ਮਹਿੰਦਰਾ XUV ਕਾਰ ਨੰਬਰ PB -ED-4473 ਨਾਲ ਟੱਕਰ ਹੋ ਗਈ। ਹਾਦਸੇ ‘ਚ ਦੋਵੇਂ ਪ੍ਰਵਾਸੀ ਮਜ਼ਦੂਰਾਂ ਦੀ ਮੌਕੇ ‘ਤੇ ਹੀ ਮੌਤ ਹੋ ਗਈ। ਕਾਰ ਵਿੱਚ ਤਿੰਨ ਵਿਅਕਤੀ ਸਵਾਰ ਸਨ। ਇਸ ਹਾਦਸੇ ਤੋਂ ਬਾਅਦ ਕਾਰ ਚਾਲਕ ਅਤੇ ਕਾਰ ਵਿੱਚ ਸਵਾਰ ਲੋਕ ਮੌਕੇ ਤੋਂ ਫਰਾਰ ਹੋ ਗਏ।
ਇਹ ਵੀ ਪੜ੍ਹੋ : ਫਰੀਦਕੋਟ ਦੇ ਰਿਹਾਇਸ਼ੀ ਇਲਾਕੇ ‘ਚ ਦਾਖਲ ਹੋਇਆ ਚੀਤਾ, ਜੰਗਲਾਤ ਵਿਭਾਗ ਤੇ ਪੁਲਿਸ ਕਰ ਰਹੀ ਭਾਲ
ਕਾਠਗੜ੍ਹ ਥਾਣੇ ਦੇ SHO ਇੰਸਪੈਕਟਰ ਪੰਕਜ ਕੁਮਾਰ ਅਤੇ DSP ਬਲਾਚੌਰ ਸ਼ਾਮ ਸੁੰਦਰ ਸ਼ਰਮਾ ਵੀ ਪੁਲਿਸ ਪਾਰਟੀ ਨਾਲ ਮੌਕੇ ’ਤੇ ਪੁੱਜੇ। ਪੁਲਿਸ ਅਨੁਸਾਰ ਦੋਵੇਂ ਪ੍ਰਵਾਸੀ ਮਜ਼ਦੂਰ ਲੱਕੜਾਂ ਕੱਟਣ ਦਾ ਕੰਮ ਕਰਦੇ ਸਨ। ਇਨ੍ਹਾਂ ਵਿੱਚੋਂ ਇੱਕ ਦੀ ਪਛਾਣ ਮਨੀਸ਼ ਕੁਮਾਰ ਵਾਸੀ ਗਯਾ ਘਾਟ ਮੁਜ਼ੱਫਰਨਗਰ ਯੂਪੀ ਅਤੇ ਦੂਜੇ ਵਿਅਕਤੀ ਦੀ ਪਛਾਣ ਸਰੋਜ ਕੁਮਾਰ ਵਜੋਂ ਹੋਈ ਹੈ। ਪੁਲਿਸ ਨੇ ਇਨ੍ਹਾਂ ਦੋਵਾਂ ਪਰਵਾਸੀ ਮਜ਼ਦੂਰਾਂ ਦੀਆਂ ਲਾਸ਼ਾਂ ਨੂੰ ਪੋਸਟਮਾਰਟਮ ਲਈ ਬਲਾਚੌਰ ਦੇ ਸਰਕਾਰੀ ਹਸਪਤਾਲ ਦੇ ਮੁਰਦਾਘਰ ਵਿੱਚ ਰਖਵਾਇਆ ਹੈ।
ਵੀਡੀਓ ਲਈ ਕਲਿੱਕ ਕਰੋ –
“ਰੇਡਾਂ ਮਾਰਨ ਵਾਲਾ ਧਾਕੜ ਅਫ਼ਸਰ ਕਿਉਂ ਰੋ ਪਿਆ ? ਕਹਿੰਦਾ, ਕਦੇ ਵੀ ਵਿਆਹ ਦੀ ਰੋਟੀ ਨਾ ਖਾਓ”