ਬਠਿੰਡਾ ‘ਚ ਦੇਰ ਰਾਤ ਅੰਡਰਬ੍ਰਿਜ ਹੇਠਾਂ ਸੌਂ ਰਹੇ ਇੱਕ ਬੇਰੁਜ਼ਗਾਰ ਪ੍ਰਵਾਸੀ ਤੇ ਮਜ਼ਦੂਰ ਪਰਿਵਾਰ ਨੂੰ ਕਾਰ ਨੇ ਕੁਚਲ ਦਿੱਤਾ। ਇਸ ਘਟਨਾ ‘ਚ ਇੱਕ ਲੜਕੀ ਦੀ ਮੌਤ ਹੋ ਗਈ, ਜਦਕਿ ਦੋ ਗੰਭੀਰ ਜ਼ਖਮੀ ਹੋ ਗਏ। ਜ਼ਖਮੀਆਂ ਨੂੰ ਇਲਾਜ ਲਈ ਨੇੜੇ ਦੇ ਹਸਪਤਾਲ ‘ਚ ਭਰਤੀ ਕਰਵਾਇਆ ਗਿਆ ਹੈ। ਮ੍ਰਿਤਕ ਲੜਕੀ ਦੀ ਪਛਾਣ ਨੰਦਿਨੀ ਵਜੋਂ ਹੋਈ ਹੈ। ਪੁਲਿਸ ਮਾਮਲੇ ਦੀ ਜਾਂਚ ਕਰ ਰਹੀ ਹੈ।
ਜਾਣਕਾਰੀ ਅਨੁਸਾਰ ਕਾਰ ਚਾਲਕ ਆਪਣੇ ਪਰਿਵਾਰ ਸਮੇਤ ਫਤਿਹਗੜ੍ਹ ਸਾਹਿਬ ਮੱਥਾ ਟੇਕ ਕੇ ਜਲਾਲਾਬਾਦ ਸਥਿਤ ਆਪਣੇ ਘਰ ਨੂੰ ਪਰਤ ਰਿਹਾ ਸੀ। ਦੇਰ ਰਾਤ ਫਲਾਈਓਵਰ ਦੇ ਹੇਠਾਂ ਤੋਂ ਲੰਘਦੇ ਸਮੇਂ ਸਾਹਮਣੇ ਤੋਂ ਆ ਰਹੀ ਗੱਡੀ ਦੀ ਲਾਈਟ ਚਾਲਕ ਦੀਆਂ ਅੱਖਾਂ ‘ਤੇ ਪਈ ਅਤੇ ਇਹ ਹਾਦਸਾ ਵਾਪਰ ਗਿਆ। ਪੁਲਿਸ ਨੇ ਕਾਰ ਨੂੰ ਕਬਜ਼ੇ ਵਿੱਚ ਲੈ ਲਿਆ ਹੈ।
ਇਹ ਵੀ ਪੜ੍ਹੋ : ਪਠਾਨਕੋਟ ਦੀ ਰਣਜੀਤ ਸਾਗਰ ਝੀਲ ਪਹੁੰਚੇ ਪ੍ਰਵਾਸੀ ਪੰਛੀ, ਜੰਗਲੀ ਜੀਵ ਵਿਭਾਗ ਨੇ ਸਰਵੇਖਣ ਕੀਤਾ ਸ਼ੁਰੂ
ਹਾਦਸੇ ‘ਚ ਜ਼ਖਮੀ ਹੋਏ ਲੋਕਾਂ ਨੂੰ ਹਸਪਤਾਲ ‘ਚ ਭਰਤੀ ਕਰਵਾਇਆ ਗਿਆ ਹੈ। ਜਿੱਥੇ ਉਸਦੀ ਹਾਲਤ ਠੀਕ ਬਣੀ ਹੋਈ ਹੈ। ਪੁਲਿਸ ਨੇ ਘਟਨਾ ਵਾਲੀ ਥਾਂ ਦਾ ਮੁਆਇਨਾ ਕੀਤਾ ਹੈ। ਮ੍ਰਿਤਕ ਲੜਕੀ ਦੀ ਲਾਸ਼ ਨੂੰ ਪੋਸਟਮਾਰਟਮ ਲਈ ਭੇਜ ਦਿੱਤਾ ਗਿਆ ਹੈ। ਇਸ ਦੇ ਨਾਲ ਹੀ ਕਾਰ ਨੂੰ ਕਬਜ਼ੇ ‘ਚ ਲੈ ਕੇ ਜਾਂਚ ਸ਼ੁਰੂ ਕਰ ਦਿੱਤੀ ਗਈ ਹੈ।
ਵੀਡੀਓ ਲਈ ਕਲਿੱਕ ਕਰੋ –
“ਰੇਡਾਂ ਮਾਰਨ ਵਾਲਾ ਧਾਕੜ ਅਫ਼ਸਰ ਕਿਉਂ ਰੋ ਪਿਆ ? ਕਹਿੰਦਾ, ਕਦੇ ਵੀ ਵਿਆਹ ਦੀ ਰੋਟੀ ਨਾ ਖਾਓ”