ਦੋਰਾਹਾ ਦੇ ਪਿੰਡ ਗੁਰਥਲੀ ਕੋਲ ਇਕ ਕਾਰ ਨਹਿਰ ਵਿਚ ਡਿੱਗਣ ਨਾਲ ਪਤੀ-ਪਤਨੀ ਦੀ ਮੌਕੇ ‘ਤੇ ਹੀ ਮੌਤ ਹੋ ਗਈ। ਦੋਵੇਂ ਮ੍ਰਿਤਕਾਂ ਦੀ ਉਮਰ 60 ਸਾਲ ਤੋਂ ਜ਼ਿਆਦਾ ਹੈ। ਪੁਲਿਸ ਨੇ ਗੋਤਾਖੋਰਾਂ ਤੇ ਸਥਾਨਕ ਲੋਕਾਂ ਦੀ ਮਦਦ ਨਾਲ ਕਾਰ ਤੇ ਲਾਸ਼ ਬਾਹਰ ਕੱਢੇ। ਮ੍ਰਿਤਕ ਮੋਗਾ ਦੇ ਰਹਿਣ ਵਾਲੇ ਸਨ।
ਪੁਲਿਸ ਨੇ ਉਨ੍ਹਾਂ ਦੇ ਪਰਿਵਾਰ ਵਾਲਿਆਂ ਨੂੰ ਸੂਚਿਤ ਕਰ ਦਿੱਤਾ ਹੈ। ਪੁਲਿਸ ਮੁਤਾਬਕ ਮ੍ਰਿਤਕ ਦੇ ਪਰਿਵਾਰ ਵਾਲਿਆਂ ਦੇ ਪਹੁੰਚਣ ‘ਤੇ ਅਗਲੀ ਕਾਰਵਾਈ ਹੋਵੇਗੀ।
ਪੁਲਿਸ ਤੋਂ ਮਿਲੀ ਜਾਣਕਾਰੀ ਮੁਤਾਬਕ ਗੁਰਮੇਲ ਸਿੰਘ ਵਾਸੀ ਕਰਤਾਰ ਨਗਰ, ਮੋਗਾ ਆਪਣੀ ਪਤਨੀ ਨਾਲ ਆਲਟੋ ਕਾਰ ਵਿਚ ਦੋਰਾਹਾ ਸਾਈਡ ਤੋਂ ਮੋਗਾ ਵੱਲ ਜਾ ਰਹੇ ਸਨ। ਗੁਰਮੇਲ ਸਿੰਘ ਖੁਦ ਕਾਰ ਚਲਾ ਰਿਹਾ ਸੀ। ਮੌਕੇ ‘ਤੇ ਮੌਜੂਦ ਲੋਕਾਂ ਮੁਤਾਬਕ ਕਾਰ ਚਾਲਕ ਗੁਰਮੇਲ ਸਿੰਘ ਗੁਰਥਲੀ ਪੁਲ ਕੋਲ ਪਹੁੰਚੇ ਤਾਂ ਉਥੋਂ ਗਲਤ ਰੋਡ ‘ਤੇ ਚਲੇ ਗਏ। ਜਦੋਂ ਉਨ੍ਹਾਂ ਨੇ ਕਾਰ ਹੈਕ ਕਰਕੇ ਵਾਪਸ ਕਰਨ ਦੀ ਕੋਸ਼ਿਸ਼ ਕੀਤੀ ਤਾਂ ਉਸੇ ਸਮੇਂ ਕਾਰ ਬੇਕਾਬੂ ਹੋਕੇ ਨਹਿਰ ਵਿਚ ਜਾ ਡਿੱਗੀ।
ਗੋਤਾਖੋਰਾਂ ਨੇ ਗੱਡੀ ਨੂੰ ਰੱਸੀ ਦੀ ਮਦਦ ਨਾਲ ਬਾਹਰ ਕੱਢਿਆ। ਆਲਟੋ ਕਾਰ ਵਿਚ ਹੀ ਗੁਰਮੇਲ ਸਿੰਘ ਤੇ ਉਸ ਦੀ ਪਤਨੀ ਮਲਕੀਤ ਕੌਰ ਦੀਆਂ ਲਾਸ਼ਾਂ ਮਿਲੀਆਂ ਜਿਸ ਦੇ ਬਾਅਦ ਪੁਲਿਸ ਨੇ ਕਾਰ ਦੀ ਜਾਂਚ ਕੀਤੀ ਤੇ ਉਨ੍ਹਾਂ ਦੇ ਆਧਾਰ ਕਾਰਡ ਦੀ ਮਦਦ ਤੋਂ ਪਤਾ ਲੱਗਾ ਕਿ ਉਹ ਮੋਗਾ ਦੇ ਰਹਿਣ ਵਾਲੇ ਹਨ।
ਇਹ ਵੀ ਪੜ੍ਹੋ : SGPC ਜਲਦ ਮਿਲੇਗੀ ਗ੍ਰਹਿ ਮੰਤਰੀ ਸ਼ਾਹ ਨੂੰ, ਸਿੱਖ ਗੁਰਦੁਆਰਾ ਐਕਟ ਸੋਧ ਬਿੱਲ ਮਾਮਲੇ ‘ਚ ਦਖਲ ਦੀ ਕਰੇਗੀ ਮੰਗ
ਉਸ ਦੇ ਬਾਅਦ ਉਨ੍ਹਾਂ ਦੇ ਪਰਿਵਾਰ ਵਾਲਿਆਂ ਨੂੰ ਘਟਨਾ ਦੀ ਜਾਣਕਾਰੀ ਦਿੱਤੀ ਗਈ। ਦੋਰਾਹਾ ਪੁਲਿਸ ਥਾਣਾ ਦੇ ਐੱਸਐੱਚਓ ਵਿਜੇ ਕੁਮਾਰ ਨੇ ਦੱਸਿਆ ਕਿ ਪਰਿਵਾਰ ਦੇ ਲੋਕਾਂ ਦੇ ਪਹੁੰਚਣ ‘ਤੇ ਅਗਲੀ ਕਾਰਵਾਈ ਕੀਤੀ ਜਾਵੇਗੀ। ਫਿਲਹਾਲ ਲਾਸ਼ਾਂ ਨੂੰ ਸਥਾਨਕ ਹਸਪਤਾਲ ਵਿਚ ਰਖਵਾਇਆ ਗਿਆ ਹੈ ਤੇ ਪੋਸਟਮਾਰਟਮ ਦੇ ਬਾਅਦ ਪਰਿਵਾਰ ਵਾਲਿਆਂ ਨੂੰ ਸੌਂਪਿਆ ਜਾਵੇਗਾ।
ਵੀਡੀਓ ਲਈ ਕਲਿੱਕ ਕਰੋ -: