ਹੁਸ਼ਿਆਰਪੁਰ ‘ਚ ਵਿਆਹ ‘ਤੇ ਜਾ ਰਹੇ ਪਰਿਵਾਰ ਨਾਲ ਦਰਦਨਾਕ ਹਾਦਸਾ ਵਾਪਰਿਆ। ਉਨ੍ਹਾਂ ਦੀ ਕਾਰ ਨੂੰ ਦੂਜੇ ਵਾਹਨ ਨੇ ਟੱਕਰ ਮਾਰ ਦਿੱਤੀ। ਟੱਕਰ ਇੰਨੀ ਜਬਰਦਸਤ ਸੀ ਕਿ ਕਾਰ ਬੁਰੀ ਤਰ੍ਹਾਂ ਨੁਕਸਾਨੀ ਗਈ ਹੈ। ਇਸ ਹਾਦਸੇ ‘ਚ 6 ਸਾਲ ਦੇ ਬੱਚੇ ਸਮੇਤ 7 ਲੋਕ ਜ਼ਖਮੀ ਹੋ ਗਏ। ਜਿਨ੍ਹਾਂ ਨੂੰ ਇਲਾਜ ਲਈ ਹਸਪਤਾਲ ਦਾਖਲ ਕਰਵਾਇਆ ਗਿਆ ਹੈ। ਪੁਲਿਸ ਨੇ ਹਾਦਸੇ ਦੀ ਜਾਂਚ ਸ਼ੁਰੂ ਕਰ ਦਿੱਤੀ ਹੈ।
ਜਾਣਕਾਰੀ ਅਨੁਸਾਰ ਗੁਰੂਨਾਨਕ ਕਲੋਨੀ ਦੇ ਰਹਿਣ ਵਾਲੇ ਕਮਲਜੀਤ ਸਿੰਘ ਪੁੱਤਰ ਰਮਨਦੀਪ ਸਿੰਘ, ਪੁੱਤਰੀ ਹਰਪ੍ਰੀਤ ਕੌਰ ਅਤੇ ਜਵਾਈ ਇੰਦਰਜੀਤ ਸਿੰਘ ਵਾਸੀ ਪਿੱਪਲਾਂਵਾਲੀ, ਦੂਸਰੀ ਪੁੱਤਰੀ ਰਾਜਦੀਪ ਕੌਰ 6 ਸਾਲਾ ਪੋਤਰਾ ਧਰਮਜੋਤ ਸਿੰਘ ਅਤੇ ਅਭਿਨੀਤ ਕੌਰ ਨਾਲ ਕਾਰ ਰਾਹੀਂ ਟਾਂਡਾ ਇਲਾਕੇ ਵਿੱਚ ਵਿਆਹ ਸਮਾਗਮ ਵਿੱਚ ਸ਼ਾਮਲ ਹੋਣ ਲਈ ਮੁਕੇਰੀਆਂ ਜਾ ਰਹੇ ਸਨ। ਜਦੋਂ ਉਹ ਮੂਨਕਾ-ਕੁਰਾਲਾ ਨੇੜੇ ਪਹੁੰਚੇ ਤਾਂ ਉੱਥੇ ਉਨ੍ਹਾਂ ਦੀ ਕਾਰ ਨੂੰ ਦੂਜੀ ਗੱਡੀ ਨੇ ਟੱਕਰ ਮਾਰ ਦਿੱਤੀ।
ਇਹ ਵੀ ਪੜ੍ਹੋ : ਪ੍ਰਕਾਸ਼ ਪੁਰਬ ਮਨਾਉਣ ਪਾਕਿਸਤਾਨ ਗਏ ਭਾਰਤੀ ਸਿੱਖ ਸ਼ਰਧਾਲੂ ਦੀ ਹੋਈ ਮੌ.ਤ, ਲਾਹੌਰ ‘ਚ ਪਿਆ ਦਿਲ ਦਾ ਦੌਰਾ
ਇਸ ਹਾਦਸੇ ਕਾਰਨ ਪੂਰਾ ਪਰਿਵਾਰ ਜ਼ਖਮੀ ਹੋ ਗਿਆ। ਜਿਸ ਤੋਂ ਬਾਅਦ ਜ਼ਖਮੀਆਂ ਨੂੰ ਤੁਰੰਤ ਨੇੜਲੇ ਸਰਕਾਰੀ ਹਸਪਤਾਲ ਲਿਜਾਇਆ ਗਿਆ। ਹਾਲਾਂਕਿ ਉਥੇ ਹਾਲਤ ਨਾਜ਼ੁਕ ਹੋਣ ‘ਤੇ ਇੰਦਰਜੀਤ ਸਿੰਘ, ਕਮਲਜੀਤ ਸਿੰਘ ਅਤੇ ਰਮਨਦੀਪ ਸਿੰਘ ਨੂੰ ਇਲਾਜ ਲਈ ਜਲੰਧਰ ਰੈਫਰ ਕਰ ਦਿੱਤਾ ਗਿਆ। ASI ਦਰਸ਼ਨ ਦੀ ਟੀਮ ਨੇ ਮੌਕੇ ’ਤੇ ਪਹੁੰਚ ਕੇ ਜਾਂਚ ਕੀਤੀ। ਉਨ੍ਹਾਂ ਦੱਸਿਆ ਕਿ ਹਾਦਸੇ ਦੇ ਕਾਰਨਾਂ ਦੀ ਜਾਂਚ ਕੀਤੀ ਜਾ ਰਹੀ ਹੈ। ਇਸ ਹਾਦਸੇ ਤੋਂ ਕੁਝ ਸਮਾਂ ਪਹਿਲਾਂ ਇਸੇ ਥਾਂ ’ਤੇ ਇੱਕ ਹੋਰ ਹਾਦਸਾ ਵਾਪਰਿਆ ਸੀ। ਜਿਸ ਵਿੱਚ ਕਾਰ ਸਵਾਰ ਵਾਲ-ਵਾਲ ਬਚ ਗਏ।
ਵੀਡੀਓ ਲਈ ਕਲਿੱਕ ਕਰੋ : –