ਪੰਜਾਬ ਨੇ ਗੁਰਦਾਸਪੁਰ ਪੁਲਿਸ ਅਤੇ ਬਟਾਲਾ ਪੁਲਿਸ ਨਾਲ ਸਾਂਝੇ ਆਪ੍ਰੇਸ਼ਨ ਦੌਰਾਨ ਗੁਰਦਾਸਪੁਰ ਥਾਣਾ ਸਦਰ ਦੇ ਇਲਾਕੇ ਵਿੱਚ ਵਾਪਰੀ ਗੱਡੀ ਖੋਹਣ ਵਾਲੀ ਵਾਰਦਾਤ ਦਾ ਮਾਮਲਾ 48 ਘੰਟਿਆਂ ਤੋਂ ਵੀ ਘੱਟ ਸਮੇਂ ਵਿੱਚ ਹੱਲ ਕਰ ਲਿਆ ਹੈ।
ਜਿਸ ਦੌਰਾਨ ਦੋ ਮੁਲਜ਼ਮਾਂ ਨੂੰ ਗ੍ਰਿਫ਼ਤਾਰ ਕਰ ਕੇ ਉਨ੍ਹਾਂ ਕੋਲੋਂ ਇੱਕ ਪਿਸਤੌਲ ਸਮੇਤ 21 ਜਿੰਦਾ ਕਾਰਤੂਸ, ਇੱਕ ਰਾਈਫ਼ਲ ਅਤੇ 41 ਜਿੰਦਾ ਕਾਰਤੂਸ ਬਰਾਮਦ ਕੀਤੇ ਹਨ। ਵਾਰਦਾਤ ‘ਚ ਸ਼ਾਮਲ ਹੋਰ ਦੋਸ਼ੀਆਂ ਦੀ ਗ੍ਰਿਫਤਾਰੀ ਲਈ ਛਾਪੇਮਾਰੀ ਕੀਤੀ ਜਾ ਰਹੀ ਹੈ।
ਦੱਸ ਦੇਈਏ ਕਿ ਬੀਤੇ ਮੰਗਲਵਾਰ ਥਾਣਾ ਸਦਰ ਗੁਰਦਾਸਪੁਰ ਅਧੀਨ ਪੈਂਦੇ ਪ੍ਰਿੰਸ ਪੈਲੇਸ ਨਬੀਪੁਰ ਰੋਡ ਇਲਾਕੇ ਦੇ ਸਾਹਮਣੇ ਦੋ ਮੋਟਰਸਾਈਕਲ ਸਵਾਰ ਨੌਜਵਾਨ ਆਪਣੇ ਦੋ ਹੋਰ ਸਾਥੀਆਂ ਸਮੇਤ ਇੱਕ ਦੰਪਤੀ ਜੋੜੇ ਤੋਂ ਪਿਸਤੌਲ ਦੇ ਜ਼ੋਰ ‘ਤੇ ਗੱਡੀ ਖੋਹ ਕੇ ਫ਼ਰਾਰ ਹੋ ਗਏ ਸਨ। ਉਕਤ ਵਿਅਕਤੀ ਵਾਰਦਾਤ ਸਮੇਂ ਆਪਣਾ ਸਪਲੈਂਡਰ ਮੋਟਰਸਾਈਕਲ ਉਥੇ ਹੀ ਛੱਡ ਕੇ ਚਲੇ ਗਏ ਸਨ।
ਇਹ ਵੀ ਪੜ੍ਹੋ : ਇਕਬਾਲ ਸਿੰਘ ਬਬਲੀ ਨੂੰ ਮਿਲੀ ਵੱਡੀ ਜ਼ਿੰਮੇਵਾਰੀ, ਸੁਖਬੀਰ ਬਾਦਲ ਨੇ ਬਣਾਇਆ ਬਠਿੰਡਾ ਹਲਕੇ ਤੋਂ ਪਾਰਟੀ ਇੰਚਾਰਜ
ਜੋੜਾ ਬਟਾਲਾ ਰੋਡ ਦੇ ਇੱਕ ਹਸਪਤਾਲ ਤੋਂ ਦਵਾਈ ਲੈ ਕੇ ਆਪਣੀ ਗੱਡੀ ਪੀਬੀ 06ਏਜੀ4033 ਵਿੱਚ ਵਾਪਸ ਪਰਤ ਰਿਹਾ ਸੀ, ਇਸ ਦੌਰਾਨ ਪਤੀ ਕੁਝ ਖਰੀਦਣ ਲਈ ਗੱਡੀ ਤੋਂ ਉਤਰਿਆ ਤਾਂ ਮੋਟਰਸਾਈਕਲ ਸਵਾਰਾਂ ਨੇ ਉਥੇ ਪਹਿਲਾਂ ਤੋਂ ਖੜ੍ਹੇ ਦੋ ਨੌਜਵਾਨਾਂ ਨਾਲ ਮਿਲ ਕੇ ਬੰਦੂਕ ਦੀ ਨੋਕ ‘ਤੇ ਗੱਡੀ ਦੀਆਂ ਚਾਬੀਆਂ ਲੈ ਲਈਆਂ ਤੇ ਚਾਰੇ ਫਿਰ ਕਲਾਨੌਰ ਵੱਲ ਭੱਜ ਗਏ ਸਨ।
ਵੀਡੀਓ ਲਈ ਕਲਿੱਕ ਕਰੋ -: