ਪੰਜਾਬ ਵਿਜੀਲੈਂਸ ਬਿਊਰੋ ਨੇ ਖੁਰਾਕ ਤੇ ਸਿਵਲ ਸਪਲਾਈ ਵਿਭਾਗ ਦੇ ਸਾਬਕਾ ਡਿਪਟੀ ਡਾਇਰੈਕਟਰ ਰਾਕੇਸ਼ ਕੁਮਾਰ ਸਿੰਗਲਾ ਅਤੇ ਉਨ੍ਹਾਂ ਦੀ ਪਤਨੀ ਰਚਨਾ ਖ਼ਿਲਾਫ਼ ਆਮਦਨ ਤੋਂ ਵੱਧ ਜਾਇਦਾਦ ਦਾ ਕੇਸ ਦਰਜ ਕੀਤਾ ਹੈ। ਸਿੰਗਲਾ ਨੂੰ ਵਿਜੀਲੈਂਸ ਬਿਊਰੋ ਵੱਲੋਂ ਭਗੌੜਾ ਕਰਾਰ ਦਿੱਤਾ ਗਿਆ ਹੈ। ਸਿੰਗਲਾ ਖਿਲਾਫ ਵਿਜੀਲੈਂਸ ਵੱਲੋਂ ਰੈੱਡ ਕਾਰਨਰ ਨੋਟਿਸ ਜਾਰੀ ਕਰਨ ਦੀ ਪ੍ਰਕਿਰਿਆ ਸ਼ੁਰੂ ਕਰ ਦਿੱਤੀਗਈ ਹੈ ਤੇ ਸੀਬੀਆਈ ਤੇ ਇੰਟਰਪੋਲ ਨੂੰ ਪੱਤਰ ਭੇਜਿਆ ਜਾ ਚੁੱਕਾ ਹੈ।
ਵਿਜੀਲੈਂਸ ਦੇ ਬੁਲਾਰੇ ਨੇ ਦੱਸਿਆ ਕਿ ਖੁਰਾਕ ਤੇ ਸਪਲਾਈ ਵਿਭਾਗ ਵਿਚ ਕਰੋੜਾਂ ਰੁਪਏ ਦੇ ਟੈਂਡਰ ਵੰਡ ਘਪਲੇ ਸਬੰਧੀ ਵਿਜੀਲੈਂਸ ਬਿਊਰੋ ਨੂੰ ਪਤਾ ਲੱਗਾ ਹੈ ਕਿ ਰਾਕੇਸ਼ ਕੁਮਾਰ ਸਿੰਗਲਾ, ਜੋ ਕਿ ਵਿਭਾਗੀ ਵਿਜੀਲੈਂਸ ਸੈੱਲ ਦੇ ਚੇਅਰਮੈਨ ਵੀ ਸਨ, ਉਨ੍ਹਾਂ ਨੇ ਆਪਣੀ ਤਾਇਨਾਤੀ ਦੌਰਾਨ ਵੱਡੀ ਰਕਮ ਰਿਸ਼ਵਤ ਬਰਾਮਦ ਕੀਤੀ ਸੀ ਅਤੇ ਕਈ ਜਾਇਦਾਦਾਂ ਹਾਸਲ ਕੀਤੀਆਂ ਸਨ।
ਇਹ ਵੀ ਪੜ੍ਹੋ : ਅਮਿਤ ਸ਼ਾਹ ਦਾ ਦਾਅਵਾ-‘2047 ਤੱਕ ਡਰੱਗ ਫ੍ਰੀ ਹੋਵੇਗਾ ਦੇਸ਼, ਬਣੇਗਾ ਨਸ਼ਾ ਮੁਕਤ ਭਾਰਤ’
ਜਾਂਚ ਦੌਰਾਨ ਪਾਇਆ ਗਿਆ ਕਿ ਮੁਲਜ਼ਮ ਨੇ ਆਪਣੇ ਨਾਂ ਦੇ ਨਾਲ-ਨਾਲ ਪਤਨੀ ਰਚਨਾ ਸਿੰਗਲਾ ਦੇ ਨਾਂ ‘ਤੇ ਵੀ ਜਾਇਦਾਦ ਬਣਾਈ ਸੀ ਜੋ ਕਿ ਉਸ ਦੀ ਆਮਦਨ ਦੇ ਸਰਤੋਂ ਤੋਂ ਕਿਤੇ ਵੱਧ ਹੈ। ਬੁਲਾਰੇ ਨੇ ਕਿਹਾ ਕਿ 1.4.2011 ਤੋਂ 3.7.2022 ਤੱਕ ਮੁਲਜ਼ਮ ਰਾਕੇਸ਼ ਕੁਮਾਰ ਸਿੰਗਲਾ ਤੇ ਉਸ ਦੀ ਪਤਨੀ ਨੇ 5 ਬੇਸ਼ਕੀਮਤੀ ਜਾਇਦਾਦਾਂ ਖਰੀਦੀਆਂ ਤੇ 3,68,15,757 ਰੁਪਏ ਖਰਚ ਕੀਤੇ ਜਦੋਂ ਕਿ ਉਨ੍ਹਾਂ ਦੀ ਆਮਦਨ 2,31,59,752 ਰੁਪਏ ਹੀ ਸੀ। ਵਿਜੀਲੈਂਸ ਦੀ ਜਾਂਚ ਦੇ ਆਧਾਰ ‘ਤੇ ਰਾਕੇਸ਼ ਕੁਮਾਰ ਸਿੰਗਲਾ ਤੇ ਪਤਨੀ ਰਚਨਾ ਸਿੰਗਲਾ ਖਿਲਾਫ ਧਾਰਾ 13 (1) ਬੀ, 13 (2) ਭ੍ਰਿਸ਼ਟਾਚਾਰ ਰੋਕੂ ਨਿਯਮ ਤੇ ਧਾਰਾ 120 ਤਹਿਤ FIR ਦਰਜ ਕੀਤੀ ਗਈ ਹੈ।
ਵੀਡੀਓ ਲਈ ਕਲਿੱਕ ਕਰੋ -: