ਇਸ ਵੇਲੇ ਦੀ ਵੱਡੀ ਖਬਰ ਸਾਹਮਣੇ ਆ ਰਹੀ ਹੈ। ਆਮ ਆਦਮੀ ਪਾਰਟੀ ਦੇ ਵਿਧਾਇਕ ਗੋਲਡੀ ਕੰਬੋਜ ਦੇ ਪਿਤਾ ਸੁਰਿੰਦਰ ਕੰਬੋਜ ਖਿਲਾਫ ਮਾਮਲਾ ਦਰਜ ਕਰਵਾਇਆ ਗਿਆ ਹੈ। FIR ਵਿਚ ਚਾਰ ਖਿਲਾਫ ਮਾਮਲਾ ਦਰਜ ਕੀਤਾ ਗਿਆ ਹੈ। ਰਿਸ਼ਵਤ ਲੈਣ ਦੇ ਇਲਜ਼ਾਮ ਲੱਗੇ ਹਨ। ਗੋਲਡੀ ਕੰਬੋਜ ਦੇ ਪਿਤਾ ‘ਤੇ ਹੀ 10 ਲੱਖ ਰੁਪਏ ਦੀ ਮੰਗ ਕੀਤੀ ਗਈ ਸੀ।
ਇਸ ਸਬੰਧੀ ‘ਆਪ’ ਵਿਧਾਇਕ ਗੋਲਡੀ ਕੰਬੋਜ ਨੇ ਕਿਹਾ ਕਿ ਜੇਕਰ ਮੇਰੇ ਪਿਤਾ ਨੇ ਠੱਗੀ ਮਾਰੀ ਹੈ ਤਾਂ ਉਨ੍ਹਾਂ ਖਿਲਾਫ ਕਾਰਵਾਈ ਕੀਤੀ ਜਾਵੇ। ਠੱਗੀ ਮਾਰਨ ਦਾ ਹੱਕ ਕਿਸੇ ਨੂੰ ਨਹੀਂ ਹੈ। ਵਿਧਾਇਕ ਗੋਲਡੀ ਕੰਬੋਜ ਦੇ ਆਪਣੇ ਹੀ ਪਿਤਾ ਖਿਲਾਫ ਬਗਾਵਤੀ ਸੁਰ ਦੇਖਣ ਨੂੰ ਮਿਲੇ। ਜਲਾਲਾਬਾਦ ਦੇ ਰਹਿਣ ਵਾਲੇ ਇਕ ਸ਼ਖਸ ਵੱਲੋਂ ਇਹ ਮਾਮਲਾ ਦਰਜ ਕਰਵਾਇਆ ਗਿਆ ਹੈ ਜਿਸ ਵਿਚ ਗੋਲਡੀ ਕੰਬੋਜ ਦੇ ਪਿਤਾ ਸੁਰਿੰਦਰ ਕੰਬੋਜ ਦਾ ਨਾਂ ਵੀ ਸ਼ਾਮਲ ਹੈ।
ਸੁਨੀਲ ਕੁਮਾਰ ਵੱਲੋਂ ਇਹ FIR ਦਰਜ ਕਰਵਾਈ ਗਈ ਹੈ। ਸੁਰਿੰਦਰ ਕੰਬੋਜ, ਰਾਣੋ ਰਾਏ, ਸੁਨੀਲ ਰਾਏ ਤੇ ਸੁਨੀਲ ਰਾਏ ਦੀ ਪਤਨੀ ਖਿਲਾਫ ਇਹ ਮਾਮਲਾ ਦਰਜ ਕੀਤਾ ਗਿਆ ਹੈ। ਸ਼ਿਕਾਇਤ ਵਿਚ ਸੁਨੀਲ ਕੁਮਾਰ ਨੇ ਦੱਸਿਆ ਕਿ ਮੇਰੀ ਉਮਰ 42 ਸਾਲ ਹੈ। ਉਹ ਪ੍ਰਾਪਰਟੀ ਡੀਲਰ ਦਾ ਕੰਮ ਕਰਦਾ ਹੈ। 20 ਤਰੀਕ ਨੂੰ 3.30 ਵਜੇ ਰਾਣੋ ਬਾਈ ਨਾਂ ਦੀ ਔਰਤ ਦਾ ਫੋਨ ਆਉਂਦਾ ਹੈ ਕਿ ਮੇਰਾ ਮਕਾਨ ਵਿਕ ਗਿਆ ਹੈ ਤੇ ਮੈਂ ਨਵਾਂ ਘਰ ਲੈਣਾ ਚਾਹੁੰਦੀ ਹਾਂ। ਇਸ ਲਈ ਮੈਂ ਉਸ ਨੂੰ ਘਰ ਦਿਖਾਉਣ ਵਾਲੇ ਇਕ ਥਾਂ ‘ਤੇ ਲੈ ਗਿਆ ਸੀ।
ਇਹ ਵੀ ਪੜ੍ਹੋ : ਵਿਜੀਲੈਂਸ ਅੱਗੇ ਪੇਸ਼ ਹੋਏ ਸਾਬਕਾ ਮੰਤਰੀ ਬਲਬੀਰ ਸਿੱਧੂ, ਸਾਬਕਾ CM ਚੰਨੀ ਨੇ ਮੰਗਿਆ ਇਕ ਹਫਤੇ ਦਾ ਹੋਰ ਸਮਾਂ
ਉਸੇ ਦਿਨ ਸ਼ਾਮ ਨੂੰ ਉਸ ਨੂੰ ਰਾਣੂ ਬਾਈ ਦਾ ਫੋਨ ਆਇਆ ਕਿ ਮੇਰੇ ਪਰਿਵਾਰਕ ਮੈਂਬਰਾਂ ਨੂੰ ਸ਼ੱਕ ਹੈ ਕਿ ਸਾਡੇ ਦੋਵਾਂ ਦਾ ਸਬੰਧ ਚੱਲ ਰਿਹਾ ਹੈ, ਇਸ ਤੋਂ ਬਾਅਦ ਮੈਨੂੰ ਉਨ੍ਹਾਂ ਦੇ ਘਰੋਂ ਫੋਨ ਆਉਣੇ ਸ਼ੁਰੂ ਹੋ ਗਏ ਅਤੇ ਉਨ੍ਹਾਂ ਨੂੰ ਜਬਰ-ਜ਼ਨਾਹ ਦੇ ਦੇਸ ਵਿਚ ਫਸਾਉਣ ਦੀ ਧਮਕੀ ਦਿੱਤੀ ਗਈ। ਇਸ ਤੋਂ ਬਾਅਦ ਉਸ ਸੁਰਿੰਦਰ ਕੰਬੋਜ ਦਾ ਫੋਨ ਵੀ ਆਇਆ ਕਿ ਇੱਥੇ ਆ ਕੇ ਸਮਝੌਤਾ ਕਰ ਲਓ ਅਤੇ 10 ਲੱਖ ਰੁਪਏ ਦੀ ਵੀ ਮੰਗ ਕੀਤੀ ਗਈ, ਜਿਸ ਤੋਂ ਬਾਅਦ ਮੈਂ ਪੁਲਿਸ ਨੂੰ ਸ਼ਿਕਾਇਤ ਕੀਤੀ।
ਵੀਡੀਓ ਲਈ ਕਲਿੱਕ ਕਰੋ -: