ਜਲਾਲਾਬਾਦ ਦੇ ਇੱਕ ਪਿੰਡ ਵਿੱਚ ਦਲਿਤ ਪਰਿਵਾਰ ਦੇ ਤਿੰਨ ਮੈਂਬਰਾਂ ਨੂੰ ਕੁੱਟਣ ਦੇ ਮਾਮਲੇ ਦਾ ਰਾਸ਼ਟਰੀ ਅਨੁਸੂਚਿਤ ਜਾਤੀ ਕਮਿਸ਼ਨ ਨੇ ਸਖਤ ਨੋਟਿਸ ਲੈਂਦੇ ਹੋਏ ਮੁੱਖ ਸਕੱਤਰ ਅਤੇ ਅਤੇ ਡੀਜੀਪੀ ਨੂੰ ਨੋਟਿਸ ਜਾਰੀ ਕਰ ਕੇ ਤੁਰੰਤ ਐਕਸ਼ਨ ਟੇਕਨ ਰਿਪੋਰਟ ਪੇਸ਼ ਕਰਨ ਨੂੰ ਕਿਹਾ ਹੈ।
ਨੈਸ਼ਨਲ ਐਸਸੀ ਕਮਿਸ਼ਨ ਦੇ ਚੇਅਰਮੈਨ ਵਿਜੇ ਸੈਂਪਲਾਂ ਨੇ ਮੁੱਖ ਸਕੱਤਰ ਅਤੇ ਡੀਜੀਪੀ ਦੇ ਨਾਲ-ਨਾਲ ਫਿਰੋਜਪੁਰ ਰੇਂਜ ਦੇ ਆਈਜੀਪੀ, ਫਿਰੋਜਪੁਰ ਦੇ ਡਿਪਟੀ ਕਮਿਸ਼ਨਰ ਅਤੇ ਐਸਐਪੀ ਨੂੰ ਵੀ ਇਸ ਮਾਮਲੇ ਦੀ ਤੁਰੰਤ ਜਾਂਚ ਕਰ ਕੇ ਕਾਰਵਾਈ ਰਿਪੋਰਟ ਪੇਸ਼ ਕਰਨ ਦੀਆਂ ਹਿਦਾਇਤਾਂ ਦਿੱਤੀਆਂ ਹਨ।
ਦੱਸਣਯੋਗ ਹੈ ਕਿ ਦੋ ਦਿਨ ਪਹਿਲਾਂ ਜਲਾਲਾਬਾਦ ਦੇ ਪਿੰਡ ਘਾਂਗਾ ਖੁਰਦ ਵਿਚ ਕੁਝ ਲੋਕਾਂ ਨੇ ਇਕ ਪਰਿਵਾਰ ਜਿਸ ਵਿਚ ਮਾਤਾ-ਪਿਤਾ ਅਤੇ ਉਨ੍ਹਾਂ ਦੀ ਨਾਬਾਲਿਗ ਧੀ ਨੂੰ ਦਰਖੱਤ ਨਾਲ ਬੰਨ ਕੇ ਕੁੱਟਿਆ। ਇਸ ਤੋਂ ਬਾਅਦ ਉਨ੍ਹਾਂ ਮਾਂ-ਧੀ ਦੇ ਕੱਪੜੇ ਫਾੜ ਕੇ ਉਨ੍ਹਾਂ ਨਾਲ ਅਸ਼ਲੀਲ ਹਰਕਤਾਂ ਕੀਤੀਆਂ ਅਤੇ ਫਿਰ ਇਸ ਦੀ ਵੀਡਿਓ ਕੇ ਮੀਡੀਆ ’ਤੇ ਵਾਈਰਲ ਕਰ ਦਿੱਤੀ ਸੀ।
ਪੀੜਤਾਂ ਨੇ ਇਸ ਸਬੰਧ ਵਿੱਚ ਥਾਣਾ ਅਮੀਰ ਖ਼ਾਸ ਵਿੱਚ ਸ਼ਿਕਾਇਤ ਦਿੱਤੀ ਸੀ, ਪਰ ਅਜੇ ਤੱਕ ਪੁਲਿਸ ਨੇ ਦੋਸ਼ੀਆਂ ਦੇ ਖ਼ਿਲਾਫ਼ ਕੋਈ ਕਾਰਵਾਈ ਨਹੀਂ ਹੋਈ ਸੀ। ਮੀਡੀਆ ਤੋਂ ਇਹ ਮਾਮਲਾ ਐਸਸੀ ਕਮਿਸ਼ਨ ਦੇ ਨੋਟਿਸ ਵਿੱਚ ਆਇਆ, ਜਿਸ ਤੋਂ ਬਾਅਦ ਉਨ੍ਹਾਂ ਨੇ ਇਸ ਦਾ ਸਖਤ ਨੋਟਿਸ ਲਿਆ।
ਇਹ ਵੀ ਪੜ੍ਹੋ : ਕਰਨਾਲ ‘ਚ ਹੋਏ ਲਾਠੀਚਾਰਜ ‘ਤੇ ਬੋਲੇ ਹਰਿਆਣਾ ਦੇ ਡਿਪਟੀ CM, ਪੰਜਾਬ ਕਾਂਗਰਸ ‘ਤੇ ਕੀਤਾ ਹਮਲਾ, ਕਿਹਾ- ਕਿਸਾਨਾਂ ਨੂੰ ਬਣਾ ਰਹੀ ਢਾਲ
ਪੀੜਤ ਨੇ ਦੱਸਿਆ ਕਿ ਪਿੰਡ ਦੇ ਕੁਝ ਲੋਕਾਂ ਦੀ ਉਨ੍ਹਾਂ ਨਾਲ ਦੁਸ਼ਮਣੀ ਹੈ। ਇਹ ਲੋਕ ਗਲਤ ਧੰਦਾ ਕਰਦੇ ਹਨ ਅਤੇ ਉਨ੍ਹਾਂ ਦੀ ਧੀ ਨੂੰ ਵੀ ਇਸ ਵਿੱਚ ਧੱਕਣਾ ਚਾਹੁੰਦੇ ਹਨ। ਉਹ ਬੁੱਧਵਾਰ ਰਾਤ 11.30 ਵਜੇ ਗੁਰਦੁਆਰੇ ਤੋਂ ਸੇਵਾ ਕਰਨ ਤੋਂ ਬਾਅਦ ਘਰ ਪਰਤ ਰਹੇ ਸਨ ਕਿ ਰਸਤੇ ਵਿੱਚ ਕਰੀਬ 12 ਲੋਕਾਂ ਨੇ ਉਸ ਨੂੰ ਘੇਰ ਲਿਆ। ਮੁਲਜ਼ਮ ਉਨ੍ਹਾਂ ਨੂੰ ਫੜ ਕੇ ਆਪਣੇ ਘਰ ਲੈ ਗਏ। ਉੱਥੇ ਤਿੰਨਾਂ ਨੂੰ ਨਿੰਮ ਦੇ ਦਰੱਖਤ ਨਾਲ ਬੰਨ੍ਹ ਦਿੱਤਾ ਗਿਆ ਅਤੇ ਬੁਰੀ ਤਰ੍ਹਾਂ ਕੁੱਟਿਆ ਗਿਆ ਅਤੇ ਜ਼ਖਮੀ ਕਰ ਦਿੱਤਾ ਗਿਆ। ਫਿਰ ਉਸਦੀ ਪਤਨੀ ਅਤੇ ਧੀ ਦੇ ਕੱਪੜੇ ਪਾੜ ਕੇ ਅਸ਼ਲੀਲ ਹਰਕਤਾਂ ਕੀਤੀਆਂ। ਮੁਲਜ਼ਮ ਨੇ ਕੁੱਟਮਾਰ ਦੌਰਾਨ ਇੱਕ ਵੀਡੀਓ ਵੀ ਬਣਾਈ ਅਤੇ ਸੋਸ਼ਲ ਮੀਡੀਆ ‘ਤੇ ਵਾਇਰਲ ਕਰ ਦਿੱਤੀ।