ਪਠਾਨਕੋਟ ਦੇ ਸਿਵਲ ਹਸਪਤਾਲ ਵਿੱਚ ਔਰਤ ਦੀ ਫਰਸ਼ ‘ਤੇ ਡਿਲਵਰੀ ਮਾਮਲੇ ਦਾ ਸਿਹਤ ਤੇ ਪਰਿਵਾਰ ਭਲਾਈ ਮੰਤਰੀ ਚੇਤਨ ਸਿੰਘ ਜੌੜਾਮਾਜਰਾ ਨੇ ਸਖਤ ਨੋਟਿਸ ਲਿਆ ਹੈ ਅਤੇ ਇਸ ਲਈ ਚਾਰ ਮੈਂਬਰੀ ਜਾਂਚ ਕਮੇਟੀ ਨੂੰ ਦੋ ਦਿਨਾਂ ਵਿੱਚ ਯਾਨੀ ਮੰਗਲਵਾਰ ਤੱਕ ਆਪਣੀ ਰਿਪੋਰਟ ਸੌਂਪਣ ਦੇ ਹੁਕਮ ਦਿੱਤੇ ਹਨ।
ਪੰਜਾਬ ਦੇ ਸਿਹਤ ਤੇ ਪਰਿਵਾਰ ਭਲਾਈ ਮੰਤਰੀ ਚੇਤਨ ਸਿੰਘ ਜੌੜਾਮਾਜਰਾ ਨੇ ਚਾਰ ਮੈਂਬਰੀ ਕਮੇਟੀ ਬਣਾਈ ਸੀ, ਜਿਸ ਵਿੱਚ ਡਾ. ਰਾਜ ਕੁਮਾਰ ਜ਼ਿਲ੍ਹਾ ਪਰਿਵਾਰ ਭਲਾਈ ਅਫ਼ਸਰ, ਡਾ. ਵੰਦਨਾ ਕੁੰਡਲ ਡਿਪਟੀ ਮੈਡੀਕਲ ਕਮਿਸ਼ਨਰ, ਡਾ. ਹਰਨਵਨੀਤ-ਗਾਇਨੀਕੋਲੋਜਿਸਟ, ਡਾ. ਬਿੰਦੂ ਗੁਪਤਾ ਐਸ.ਐਮ.ਓ. ਸ਼ਾਮਲ ਹਨ। ਇਸ ਕਮੇਟੀ ਨੂੰ 4 ਅਕਤੂਬਰ ਤੱਕ ਆਪਣੀ ਜਾਂਚ ਰਿਪੋਰਟ ਸੌਂਪਣ ਦੇ ਹੁਕਮ ਦਿੱਤੇ ਗਏ ਹਨ।
ਇਹ ਵੀ ਪੜ੍ਹੋ : ਹੁਣ ਬਠਿੰਡਾ ‘ਚ ਪਾਣੀ ਦੀ ਟੈਂਕੀ ‘ਤੇ ਲਿਖੇ ਮਿਲੇ ਖਾਲਿਸਤਾਨੀ ਨਾਅਰੇ, ਗੁਰਪਤਵੰਤ ਪੰਨੂ ਨੇ ਲਈ ਜ਼ਿੰਮੇਵਾਰੀ
ਸਿਹਤ ਮੰਤਰੀ ਨੇ ਕਿਹਾ ਕਿ ਵਿਭਾਗ ਦੇ ਸਟਾਫ਼ ਵੱਲੋਂ ਕਿਸੇ ਵੀ ਤਰ੍ਹਾਂ ਦੀ ਢਿੱਲ-ਮੱਠ ਬਰਦਾਸ਼ਤ ਨਹੀਂ ਕੀਤੀ ਜਾਵੇਗੀ। ਜੌੜਾਮਾਜਰਾ ਨੇ ਦੱਸਿਆ ਕਿ ਜਦੋਂ ਤੋਂ ਉਨ੍ਹਾਂ ਨੇ ਸਿਹਤ ਮੰਤਰੀ ਵਜੋਂ ਅਹੁਦਾ ਸੰਭਾਲਿਆ ਹੈ, ਉਨ੍ਹਾਂ ਵੱਲੋਂ ਸਟਾਫ਼ ਨੂੰ ਮਰੀਜ਼ਾਂ ਨਾਲ ਨਿਮਰਤਾ ਨਾਲ ਪੇਸ਼ ਆਉਣ ਲਈ ਸਖ਼ਤ ਹਦਾਇਤਾਂ ਜਾਰੀ ਕੀਤੀਆਂ ਗਈਆਂ ਹਨ ਤਾਂ ਜੋ ਇਹ ਯਕੀਨੀ ਬਣਾਇਆ ਜਾ ਸਕੇ ਕਿ ਸਰਕਾਰੀ ਹਸਪਤਾਲਾਂ ਵਿੱਚ ਸੇਵਾਵਾਂ ਲੈਣ ਸਮੇਂ ਆਮ ਲੋਕਾਂ ਨੂੰ ਕਿਸੇ ਕਿਸਮ ਦੀ ਦਿੱਕਤ ਦਾ ਸਾਹਮਣਾ ਨਾ ਕਰਨਾ ਪਵੇ। ਉਨ੍ਹਾਂ ਦੁਹਰਾਇਆ ਕਿ ਜੇ ਇਸ ਜਾਂਚ ਵਿੱਚ ਲਾਪਰਵਾਹੀ ਵਰਤਣ ਵਾਲੇ ਕਰਮਚਾਰੀ ਦੋਸ਼ੀ ਪਾਏ ਗਏ ਤਾਂ ਉਨ੍ਹਾਂ ਖ਼ਿਲਾਫ਼ ਸਖ਼ਤ ਕਾਰਵਾਈ ਕੀਤੀ ਜਾਵੇਗੀ।
ਵੀਡੀਓ ਲਈ ਕਲਿੱਕ ਕਰੋ -:
“ਮੂਸੇਵਾਲਾ ਦੀ ਮੌਤ ਤੇ ਰੋਇਆ ਸੀ ਪੂਰਾ ਕਸ਼ਮੀਰ ! ਇਹਨਾਂ ਦੇ ਦਿਲਾਂ ‘ਚ ਪੰਜਾਬੀਆਂ ਪ੍ਰਤੀ ਪਿਆਰ ਦੇਖ ਹੋ ਜਾਓਂਗੇ ਹੈਰਾਨ ! “
ਦੱਸ ਦੇਈਏ ਕਿ ਬੀਤੇ ਵੀਰਵਾਰ ਨੂੰ ਸਿਵਲ ਹਸਪਤਾਲ ਵਿੱਚ ਇੱਕ ਪ੍ਰਵਾਸੀ ਔਰਤ ਨੇ ਫਰਸ਼ ‘ਤੇ ਡਿਲਵਰੀ ਹੋਈ। ਗਰਭਵਤੀ ਨੂੰ ਉਸ ਦਾ ਪਤੀ ਜੰਗ ਬਹਾਦਰ ਹਸਪਤਾਲ ਲੈ ਕੇ ਆਇਆ ਸੀ। ਔਰਤ ਨੂੰ ਬਹੁਤ ਤੇਜ਼ ਲੇਬਰ ਪੇਨ ਹੋ ਰਹੇ ਸਨ। ਜੰਗ ਬਹਾਦਰ ਨੇ ਹਸਪਤਾਲ ਦੇ ਸਟਾਫ਼ ਅਤੇ ਡਾਕਟਰਾਂ ਨੂੰ ਬੇਨਤੀ ਕੀਤੀ ਕਿ ਉਸ ਦੀ ਪਤਨੀ ਦੀ ਹਾਲਤ ਠੀਕ ਨਹੀਂ ਹੈ, ਉਸ ਨੂੰ ਦਾਖ਼ਲ ਕਰਵਾਇਆ ਜਾਵੇ, ਪਰ ਉਸ ਦੀ ਕਿਸੇ ਨੇ ਗੱਲ ਨਹੀਂ ਸੁਣੀ। ਗਰਭਵਤੀ ਔਰਤ ਨੂੰ ਲੇਬਰ ਪੇਨ ‘ਚ ਅੰਮ੍ਰਿਤਸਰ ਮੈਡੀਕਲ ਕਾਲਜ ਰੈਫਰ ਕੀਤਾ ਗਿਆ ਪਰ ਦਰਦ ਨਾਲ ਤੜਫ ਰਹੀ ਔਰਤ ਨੇ ਹਸਪਤਾਲ ਦੀ ਰਿਸੈਪਸ਼ਨ ਨੇੜੇ ਫਰਸ਼ ‘ਤੇ ਬੱਚੇ ਨੂੰ ਜਨਮ ਦਿੱਤਾ।