ਅਸਮ ਦੇ ਨਗਾਓਂ ਜ਼ਿਲ੍ਹੇ ਵਿੱਚ ਪੁਲਿਸ ਹਿਰਾਸਤ ਵਿੱਚ ਇੱਕ ਵਿਅਕਤੀ ਦੀ ਮੌਤ ਤੋਂ ਬਾਅਦ ਗੁੱਸੇ ਵਿੱਚ ਆਈ ਭੀੜ ਨੇ ਬਾਤਾਦ੍ਰਵਾ ਪੁਲਿਸ ਸਟੇਸ਼ਨ ਨੂੰ ਅੱਗ ਲਾ ਦਿੱਤੀ ਸੀ, ਇਸ ਤੋਂ ਬਾਅਦ ਪ੍ਰਸ਼ਾਸਨ ਨੇ ਹਿੰਸਾ ਵਿੱਚ ਸ਼ਾਮਲ ਤਿੰਨ ਲੋਕਾਂ ਖ਼ਿਲਾਫ਼ ਕਾਰਵਾਈ ਕੀਤੀ ਅਤੇ ਉਨ੍ਹਾਂ ਦੇ ਘਰਾਂ ਨੂੰ ਬੁਲਡੋਜ਼ ਨਾਲ ਢਾਹ ਦਿੱਤਾ ਗਿਆ। ਹਾਲਾਂਕਿ, ਸਰਕਾਰੀ ਸੂਤਰਾਂ ਦਾ ਕਹਿਣਾ ਹੈ ਕਿ ਮਕਾਨਾਂ ਨੂੰ ਕਬਜ਼ਾ ਵਿਰੋਧੀ ਮੁਹਿੰਮ ਦੇ ਹਿੱਸੇ ਵਜੋਂ ਢਾਹਿਆ ਗਿਆ ਹੈ।
ਦੱਸਣਯੋਗ ਹੈ ਕਿ ਅਸਮ ਦੇ ਨਾਗਾਓਂ ਦੇ ਬਾਤਾਦ੍ਰਵਾ ”ਚ ਸ਼ਨੀਵਾਰ ਨੂੰ ਗੁੱਸੇ ‘ਚ ਆਈ ਭੀੜ ਨੇ ਪੁਲਿਸ ਸਟੇਸ਼ਨ ਨੂੰ ਅੱਗ ਲਗਾ ਦਿੱਤੀ। ਦਰਅਸਲ, ਪੁਲਿਸ ਨੇ ਇਲਾਕੇ ਦੇ ਇੱਕ ਮੱਛੀ ਵਪਾਰੀ ਨੂੰ ਹਿਰਾਸਤ ਵਿੱਚ ਲਿਆ ਸੀ। ਉਸ ਤੋਂ 10,000 ਰੁਪਏ ਰਿਸ਼ਵਤ ਦੀ ਮੰਗ ਕੀਤੀ ਸੀ। ਬਾਅਦ ਵਿੱਚ ਵਪਾਰੀ ਦੀ ਮੌਤ ਹੋ ਗਈ। ਇਸ ‘ਤੇ ਪਰਿਵਾਰ ਦਾ ਕਹਿਣਾ ਹੈ ਕਿ ਪੁਲਸ ਨੇ ਉਸ ਨੂੰ ਹਿਰਾਸਤ ‘ਚ ਲੈ ਕੇ ਤਸ਼ੱਦਦ ਕੀਤਾ, ਜਿਸ ਕਾਰਨ ਉਸ ਦੀ ਮੌਤ ਹੋ ਗਈ। ਮਾਰੇ ਗਏ ਵਿਅਕਤੀ ਦਾ ਨਾਂ ਸਫੀਕੁਲ ਇਸਲਾਮ ਦੱਸਿਆ ਗਿਆ ਸੀ।
ਨਗਾਓਂ ਜ਼ਿਲ੍ਹਾ ਪ੍ਰਸ਼ਾਸਨ ਨੇ ਪੁਲਿਸ ਹਿਰਾਸਤ ਵਿੱਚ ਹੋਈ ਮੌਤ ਦੀ ਜਾਂਚ ਦੇ ਹੁਕਮ ਦਿੱਤੇ ਹਨ। ਇਸ ਦੇ ਨਾਲ ਹੀ ਇਸ ਘਟਨਾ ਵਿੱਚ ਸ਼ਾਮਲ ਥਾਣਾ ਸਦਰ ਦੇ ਇੰਚਾਰਜ ਨੂੰ ਮੁਅੱਤਲ ਕਰ ਦਿੱਤਾ ਗਿਆ ਹੈ। ਇਸ ਤੋਂ ਬਾਅਦ ਐਤਵਾਰ ਨੂੰ ਪਿੰਡ ‘ਚ ਬੁਲਡੋਜ਼ਰ ਪਹੁੰਚ ਗਏ ਅਤੇ ਹਿੰਸਾ ‘ਚ ਸ਼ਾਮਲ ਲੋਕਾਂ ਦੇ ਘਰ ਢਾਹ ਦਿੱਤੇ ਗਏ।
ਅਸਾਮ ਦੇ ਵਿਸ਼ੇਸ਼ ਡੀਜੀਪੀ ਜੀਪੀ ਸਿੰਘ ਨੇ ਕਿਹਾ ਕਿ ਹਿੰਸਾ ਵਿੱਚ 40 ਲੋਕ ਸ਼ਾਮਲ ਸਨ, ਜਿਨ੍ਹਾਂ ਵਿੱਚੋਂ 21 ਲੋਕਾਂ ਦੀ ਪਛਾਣ ਕਰਕੇ ਗ੍ਰਿਫ਼ਤਾਰ ਕਰ ਲਿਆ ਗਿਆ ਹੈ। ਇਸ ਘਟਨਾ ਨੂੰ ਅੰਜਾਮ ਦੇਣ ਵਾਲੇ ਪੁਲਿਸ ਮੁਲਾਜ਼ਮਾਂ ਖ਼ਿਲਾਫ਼ ਸਖ਼ਤ ਕਾਰਵਾਈ ਕੀਤੀ ਜਾਵੇਗੀ ਪਰ ਇਸ ਦਾ ਮਤਲਬ ਇਹ ਨਹੀਂ ਕਿ ਹਿੰਸਾ ਕਰਕੇ ਥਾਣੇ ਨੂੰ ਅੱਗ ਲਾ ਦਿਓ। ਉਨ੍ਹਾਂ ਦੱਸਿਆ ਕਿ ਵੀਡੀਓ ਫੁਟੇਜ ਦੇ ਆਧਾਰ ‘ਤੇ ਮੁਲਜ਼ਮਾਂ ਦੀ ਭਾਲ ਜਾਰੀ ਹੈ।
ਪੁਲਿਸ ਦੇ ਡਿਪਟੀ ਇੰਸਪੈਕਟਰ ਜਨਰਲ (ਸੈਂਟਰਲ ਰੇਂਜ) ਸਤਿਆਰਾਜ ਹਜ਼ਾਰਿਕਾ ਨੇ ਕਿਹਾ, “ਅਸੀਂ ਕੱਲ੍ਹ ਬਟਾਦਰਾਵਾ ਥਾਣੇ ਨੂੰ ਅੱਗ ਲਗਾਉਣ ਦੇ ਮਾਮਲੇ ਵਿੱਚ 21 ਲੋਕਾਂ ਨੂੰ ਹਿਰਾਸਤ ਵਿੱਚ ਲਿਆ ਹੈ। ਚਾਰ ਔਰਤਾਂ ਜਿਨ੍ਹਾਂ ਦੇ ਨਾਮ ਮਾਮਲੇ ਵਿੱਚ ਆ ਰਹੇ ਹਨ, ਨੂੰ ਵੀ ਹਿਰਾਸਤ ਵਿੱਚ ਲਿਆ ਗਿਆ ਹੈ। ਅੱਗੇ ਦੀ ਜਾਂਚ ਜਾਰੀ ਹੈ। .”
ਅਸਾਮ ਦੇ ਪੁਲਿਸ ਡਾਇਰੈਕਟਰ ਜਨਰਲ ਭਾਸਕਰ ਜੋਤੀ ਮਹੰਤਾ ਨੇ ਕਿਹਾ ਕਿ ਬਤਦਰਵਾ ਪੁਲਿਸ ਸਟੇਸ਼ਨ ਦੇ ਅਧਿਕਾਰੀ ਨੂੰ ਮੁਅੱਤਲ ਕਰ ਦਿੱਤਾ ਗਿਆ ਹੈ। ਅਸੀਂ ਸਫੀਕੁਲ ਇਸਲਾਮ ਦੀ ਮੰਦਭਾਗੀ ਮੌਤ ਨੂੰ ਬਹੁਤ ਗੰਭੀਰਤਾ ਨਾਲ ਲੈਂਦੇ ਹਾਂ। ਬਾਤਾਦ੍ਰਵਾ ਥਾਣੇ ਦੇ ਓਸੀ ਨੂੰ ਮੁਅੱਤਲ ਕਰ ਦਿੱਤਾ ਗਿਆ ਹੈ ਅਤੇ ਬਾਕੀ ਮੁਲਾਜ਼ਮਾਂ ਨੂੰ ਨੌਕਰੀ ਤੋਂ ਕੱਢ ਦਿੱਤਾ ਗਿਆ ਹੈ। ਜੇਕਰ ਸਾਡੇ ਵੱਲੋਂ ਕੋਈ ਗਲਤ ਕੰਮ ਹੋਇਆ ਹੈ ਤਾਂ ਸਾਡਾ ਕੰਮ ਹੈ ਉਸ ਨੂੰ ਲੱਭ ਕੇ ਜੋ ਵੀ ਦੋਸ਼ੀ ਹੈ, ਉਸ ਨੂੰ ਸਖ਼ਤ ਤੋਂ ਸਖ਼ਤ ਸਜ਼ਾ ਦਿਵਾਈ ਜਾਵੇ।
ਵੀਡੀਓ ਲਈ ਕਲਿੱਕ ਕਰੋ -:
“ਘਰੋਂ ਚੁੱਕਣ ਆਈ ਪੁਲਿਸ ਤਾਂ ਭੱਜ ਗਿਆ ਕਾਂਗਰਸੀ ਆਗੂ ਅੰਗਦ ਦੱਤਾ, ਪੌੜੀ ਲਗਾਕੇ ਘਰ ਅੰਦਰ ਵੜੀ ਪੁਲਿਸ ਤਾਂ ਦੇਖੋ ਫਿਰ ਕੀ ਹੋਇਆ?”
ਵਿਸ਼ੇਸ਼ ਡੀਜੀਪੀ ਲਾਅ ਐਂਡ ਆਰਡਰ ਜੀਪੀ ਸਿੰਘ ਨੇ ਦੱਸਿਆ ਕਿ ਇਸ ਮਾਮਲੇ ਵਿੱਚ 7 ਲੋਕਾਂ ਨੂੰ ਗ੍ਰਿਫ਼ਤਾਰ ਕੀਤਾ ਗਿਆ ਸੀ ਅਤੇ 15 ਲੋਕਾਂ ਨੂੰ ਹਿਰਾਸਤ ਵਿੱਚ ਲਿਆ ਗਿਆ ਸੀ। ਮਾਮਲੇ ਵਿੱਚ ਐਸਆਈਟੀ ਦਾ ਗਠਨ ਕੀਤਾ ਜਾਵੇਗਾ। ਸਫੀਕੁਲ ਇਸਲਾਮ ਦੀ ਕਥਿਤ ਪੁਲਿਸ ਹਿਰਾਸਤ ਵਿਚ ਹੋਈ ਮੌਤ ਦੀ ਸੁਤੰਤਰ ਜਾਂਚ ਦੇ ਹੁਕਮ ਦਿੱਤੇ ਗਏ ਹਨ।