ਬਾਲਾਸੋਰ ਰੇਲ ਹਾਦਸੇ ਦੀ ਜਾਂਚ ਦਾ ਮਾਮਲਾ ਹੁਣ ਸੁਪਰੀਮ ਕੋਰਟ ਤੱਕ ਪਹੁੰਚ ਗਿਆ ਹੈ। ਵਿਸ਼ਾਲ ਤਿਵਾੜੀ ਨਾਂ ਦੇ ਇਕ ਵਕੀਲ ਨੇ ਮਾਮਲੇ ਨੂੰ ਲੈ ਕੇ ਪਟੀਸ਼ਨ ਦਾਖਲ ਕੀਤੀ ਹੈ। ਇਸ ਪਟੀਸ਼ਨ ਵਿਚ ਦੁਰਘਟਨਾ ਤੋਂ ਬਚਾਉਣ ਵਾਲੇ ‘ਕਵਚ’ ਸਿਸਟਮ ਨੂੰ ਜਲਦ ਲਾਗੂ ਕਰਨ ਦੀ ਮੰਗ ਕੀਤੀ ਹੈ।
ਨਾਲ ਹੀ ਸਾਬਕਾ ਜੱਜ ਦੀ ਅਗਵਾਈ ਵਿਚ ਜਾਂਚ ਕਮਿਸ਼ਨ ਬਣਾਉਣ ਦੀ ਮੰਗ ਕੀਤੀ ਗਈ ਹੈ। ਇਸ ਤੋਂ ਇਲਾਵਾ ਰੇਲਵੇ ਸੁਰੱਖਿਆ ਨੂੰ ਲੈ ਕੇ ਵੀ ਸਾਬਕਾ ਜੱਜ ਦੀ ਪ੍ਰਧਾਨਗੀ ਵਿਚ ਮਾਹਿਰ ਕਮੇਟੀ ਬਣਾਉਣ ਦੀ ਮੰਗ ਕੀਤੀ ਗਈ ਹੈ।
ਕੇਂਦਰੀ ਸਿਹਤ ਮੰਤਰੀ ਮਨਸੁਖ ਮੰਡਾਵੀਆ ਨੇ ਟ੍ਰੇਨ ਹਾਦਸੇ ਬਾਰੇ ਦੱਸਦਿਆਂ ਕਿਹਾ ਕਿ ਹਾਦਸੇ ਵਿਚ 1000 ਤੋਂ ਵੱਧ ਲੋਕ ਜ਼ਖਮੀ ਹੋਏ ਹਨ ਤੇ ਉਨ੍ਹਾਂ ਦਾ ਇਲਾਜ ਚੱਲ ਰਿਹਾ ਹੈ। 100 ਤੋਂ ਵਧ ਮਰੀਜ਼ਾਂ ਨੂੰ ਸੰਭਾਲ ਦੀ ਲੋੜ ਹੈ ਤੇ ਉਨ੍ਹਾਂ ਦੇ ਇਲਾਜ ਲਈ ਦਿੱਲੀ ਏਮਸ, ਲੇਡੀ ਹਾਰਡਿੰਗ ਹਸਪਤਾਲ ਤੇ RML ਹਪਪਤਾਲ ਦੇ ਮਾਹਿਰ ਡਾਕਟਰ ਆਧੁਨਿਕ ਉਪਕਰਣਾਂ ਤੇ ਦਵਾਈਆਂ ਨਾਲ ਇਥੇ ਪਹੁੰਚੇ ਹਨ। ਹਾਦਸੇ ਵਿਚ ਹੁਣ ਤੱਕ 288 ਲੋਕਾਂ ਦੀ ਮੌਤ ਹੋ ਚੁੱਕੀ ਹੈ।
ਇਹ ਵੀ ਪੜ੍ਹੋ : ਓਡੀਸ਼ਾ ਰੇਲ ਹਾਦਸੇ ਤੋਂ ਬਾਅਦ ਹੁਣ ਤੱਕ 58 ਟਰੇਨਾਂ ਨੂੰ ਕੀਤਾ ਗਿਆ ਰੱਦ, 81 ਦੇ ਬਦਲੇ ਰੂਟ
ਰੇਲ ਮੰਤਰੀ ਅਸ਼ਵਨੀ ਵੈਸ਼ਣਵ ਨੇ ਦੱਸਿਆ ਕਿ ਡਾਊਨ ਮੇਨ ਲਾਈਨ ਅੱਜ ਦੁਪਹਿਰ 12.03 ਵਜੇ ਤੋਂ ਬਹਾਲ ਕਰ ਦਿੱਤੀ ਗਈ ਹੈ। ਹਾਦਸੇ ਦੇ ਕਾਰਨਾਂ ਦਾ ਜ਼ਿਕਰ ਕਰਦੇ ਹੋਏ ਰੇਲ ਮੰਤਰੀ ਨੇ ਦੱਸਿਆ ਕਿ ਇੰਟਰਲਾਕਿੰਗ ਵਿਚ ਬਦਲਾਅ ਕਾਰਨ ਹਾਦਸੇ ਵਾਪਰਿਆ। ਇਸ ਹਾਦਸੇ ਦੇ ਪਿੱਛੇ ਜ਼ਿੰਮੇਵਾਰ ਲੋਕਾਂ ਦੀ ਪਛਾਣ ਕਰ ਲਈ ਗਈ ਹੈ ਤੇ ਜਲਦ ਜਾਂਚ ਰਿਪੋਰਟ ਸਾਹਮਣੇ ਆ ਜਾਵੇਗੀ।
ਵੀਡੀਓ ਲਈ ਕਲਿੱਕ ਕਰੋ -: