ਫਿਰੋਜ਼ਪੁਰ ਪੁਲਿਸ ਨੇ ਚੋਣ ਜ਼ਾਬਤੇ ਦੀ ਉਲੰਘਣਾ ਕਰਨ ਦੇ ਦੋਸ਼ ਵਿਚ ਕਾਂਗਰਸੀ ਉਮੀਦਵਾਰ ਪਰਮਿੰਦਰ ਸਿੰਘ ਤੇ ਭਾਜਪਾ ਉਮੀਦਵਾਰ ਰਾਣਾ ਗੁਰਮੀਤ ਸਿੰਘ ਸੋਢੀ ਖਿਲਾਫ ਮਾਮਲਾ ਦਰਜ ਕੀਤਾ ਹੈ।
ਥਾਣਾ ਕੈਂਟ ਪੁਲਿਸ ਮੁਤਾਬਕ ਕਾਂਗਰਸੀ ਉਮੀਦਵਾਰ ਅਤੇ ਭਾਜਪਾ ਉਮੀਦਵਾਰ ਰਾਣਾ ਸੋਢੀ ਆਪਣੀ ਜ਼ੈੱਡ ਪਲੱਸ ਸਕਿਓਰਿਟੀ ਨਾਲ ਪੋਲਿੰਗ ਬੂਥ ਵਿਚ ਵੜ ਗਏ। ਅਜਿਹਾ ਕਰਨ ‘ਤੇ ਚੋਣ ਜ਼ਾਬਤੇ ਦਾ ਉਲੰਘਣ ਕੀਤਾ ਗਿਆ ਹੈ। ਥਾਣਾ ਕੈਂਟ ਪੁਲਿਸ ਨੇ ਦੋਵੇਂ ਉਮੀਦਵਾਰਾਂ ਖਿਲਾਫ ਮਾਮਲਾ ਦਰਜ ਕੀਤਾ ਹੈ। ਇਸ ਤੋਂ ਇਲਾਵਾ ਚੋਣ ਪ੍ਰਚਾਰ ਬੰਦ ਹੋਣ ਅਤੇ ਪਿੰਡ ਅਟਾਰੀ ਵਿਚ ਭਾਜਪਾ ਉਮੀਦਵਾਰ ਰਾਣਾ ਸੋਢੀ ਰਾਤ ਦੇ ਸਮੇਂ ਚੋਣ ਪ੍ਰਚਾਰ ਕਰ ਰਹੇ ਸਨ। ਇਸ ਕਾਰਨ ਜ਼ਿਲ੍ਹਾ ਚੋਣ ਅਧਿਕਾਰੀ ਦੀ ਸ਼ਿਕਾਇਤ ‘ਤੇ ਥਾਣਾ ਆਰਿਫਕੇ ਪੁਲਿਸ ਨੇ ਰਾਣਾ ਸੋਢੀ ਤੇ ਵਰਕਰ ਤਰਸੇਮ ਸਿੰਘ ਖਿਲਾਫ ਮਾਮਲਾ ਦਰਜ ਕੀਤਾ ਹੈ।
ਵੀਡੀਓ ਲਈ ਕਲਿੱਕ ਕਰੋ -:
“Deep Sidhu ਦੀ ਮੌਤ ਦਾ ‘ਇਲੈਕਸ਼ਨ ਨਾਲ ਕੁਨੈਕਸ਼ਨ’, Rupinder Handa ਨੇ ਖੜ੍ਹੇ ਕੀਤੇ ਵੱਡੇ ਸਵਾਲ, ਜਦੋਂ ਸਾਰੇ ਗਾਇਕ ਇੱਕ ਪਾਸੇ ਤੇ ਉਹ ਕੱਲਾ ਪਾਸੇ ….”
ਇਹ ਵੀ ਪੜ੍ਹੋ : ਦੁਖਦ ਖਬਰ : ਰੋਜ਼ੀ-ਰੋਟੀ ਕਮਾਉਣ ਦੁਬਈ ਗਏ ਪੰਜਾਬ ਦੇ 2 ਨੌਜਵਾਨਾਂ ਦੀ ਹੋਈ ਮੌਤ
ਫਿਰੋਜ਼ਪੁਰ ਥਾਣਾ ਕੈਂਟ ਪੁਲਿਸ ਨੇ ਵੋਟਰਾਂ ਨੂੰ ਕਈ ਤਰ੍ਹਾਂ ਦੇ ਲਾਲਚ ਦੇਣ ਦੇ ਦੋਸ਼ ਵਿਚ 6 ਲੋਕਾਂ ਖਿਲਾਫ ਵੀ ਮਾਮਲਾ ਦਰਜ ਕੀਤਾ ਹੈ। ਇਹ ਲੋਕ ਚੁੰਗੀ ਨੰਬਰ 7 ਕੋਲ ਬਣੇ ਪੋਲਿੰਗ ਬੂਥ ਦੇ ਬਾਹਰ ਖੜ੍ਹੇ ਵੋਟਰਾਂ ਨੂੰ ਲੁਭਾਉਣ ਦੀ ਕੋਸ਼ਿਸ਼ ਕਰ ਰਹੇ ਹਨ ਜਿਨ੍ਹਾਂ ਨੂੰ ਪੁਲਿਸ ਨੇ ਦਬੋਚ ਲਿਆ। ਏਐੱਸਆਈ ਸੁਖਦੀਵ ਸਿੰਘ ਨੇ ਦੱਸਿਆ ਕਿ ਉਨ੍ਹਾਂ ਨੂੰ ਗੁਪਤ ਸੂਚਨਾ ਮਿਲੀ ਸੀ ਕਿ ਕੈਂਟ ਦੀ ਚੁੰਗੀ ਨੰਬਰ 7 ਕੋਲ ਬਣੇ ਪੋਲਿੰਗ ਬੂਥ ਦੇ ਬਾਹਰ ਤਿੰਨ ਕਾਰਾਂ ਵਿਚ ਕੁਝ ਲੋਕ ਬੈਠੇ ਹਨ ਜੋ ਵੋਟਰਾਂ ਨੂੰ ਲਾਲਚ ਦੇਣ ਵਿਚ ਲੱਗੇ ਹੋਏ ਹਨ ਜਿਸ ਨਾਲ ਉਹ ਆਪਣੇ ਪਸੰਦ ਦੇ ਉਮੀਦਵਾਰ ਨੂੰ ਵੋਟ ਪੁਆ ਸਕਣ।