ਚੰਡੀਗੜ੍ਹ : ਉੱਤਰ ਪ੍ਰਦੇਸ਼ ਦੇ ਲਖੀਮਪੁਰ ਖੀਰੀ ਵਿੱਚ ਹੋਈ ਹਿੰਸਾ ਦੇ ਵਿਰੋਧ ਵਿੱਚ ਯੂਪੀ ਤੋਂ ਲੈ ਕੇ ਪੰਜਾਬ ਅਤੇ ਹਰਿਆਣਾ ਵਿੱਚ ਵੀ ਸਿਆਸਤ ਗਰਮਾ ਗਈ ਹੈ। ਸਿਆਸੀ ਪਾਰਟੀਆਂ ਕਾਂਗਰਸ, ਆਮ ਆਦਮੀ ਪਾਰਟੀ, ਅਕਾਲੀ ਦਲ ਪੰਜਾਬ ਅਤੇ ਹਰਿਆਣਾ ਦੀ ਰਾਜਧਾਨੀ ਚੰਡੀਗੜ੍ਹ ਵਿੱਚ ਵਿਰੋਧ ਪ੍ਰਦਰਸ਼ਨ ਕਰ ਰਹੀਆਂ ਹਨ।
ਪਿਛਲੇ ਦਿਨੀਂ ਚੰਡੀਗੜ੍ਹ ਵਿੱਚ ਆਮ ਆਦਮੀ ਪਾਰਟੀ ਨੇ ਪ੍ਰਦਰਸ਼ਨ ਕੀਤਾ ਤੇ ਰਾਜ ਭਵਨ ਦਾ ਘਿਰਾਓ ਕੀਤਾ। ਇਸ ਦੌਰਾਨ ‘ਆਪ’ ਵਰਕਰਾਂ ਦੀ ਪੁਲਿਸ ਨਾਲ ਝੜਪ ਹੋ ਗਈ। ਇਸ ਮਾਮਲੇ ‘ਚ ਪੁਲਿਸ ਨੇ ਹੁਣ ‘ਆਪ’ ਵਿਧਾਇਕਾਂ ਅਤੇ ਵਰਕਰਾਂ ਖਿਲਾਫ ਕਾਨੂੰਨ ਵਿਵਸਥਾ ਭੰਗ ਕਰਨ ਦੇ ਦੋਸ਼ ‘ਚ ਮਾਮਲਾ ਦਰਜ ਕੀਤਾ ਹੈ।
ਬੁੱਧਵਾਰ ਨੂੰ ਆਮ ਆਦਮੀ ਪਾਰਟੀ (ਆਪ) ਦੇ ਨੇਤਾਵਾਂ ਅਤੇ ਵਰਕਰਾਂ ਨੇ ਚੰਡੀਗੜ੍ਹ ਵਿੱਚ ਪ੍ਰਦਰਸ਼ਨ ਕੀਤਾ। ਪ੍ਰਦਰਸ਼ਨ ਵਿੱਚ ਵੱਡੀ ਗਿਣਤੀ ਵਿੱਚ ‘ਆਪ’ ਚੰਡੀਗੜ੍ਹ ਦੇ ਵਰਕਰਾਂ ਨੇ ਦੁਪਹਿਰ ਇੱਕ ਵਜੇ ਦੇ ਕਰੀਬ ਪੰਜਾਬ ਰਾਜ ਭਵਨ ਦਾ ਘਿਰਾਓ ਕਰਕੇ ਵਿਰੋਧ ਕੀਤਾ ਅਤੇ ਜ਼ੋਰਦਾਰ ਨਾਅਰੇਬਾਜ਼ੀ ਕੀਤੀ।
ਹੁਣ ਇਸ ਮਾਮਲੇ ਵਿੱਚ ਚੰਡੀਗੜ੍ਹ ਪੁਲਿਸ ਨੇ ਆਮ ਆਦਮੀ ਪਾਰਟੀ ਦੇ ਵਿਧਾਇਕ ਅਮਨ ਅਰੋੜਾ, ਮਾਸਟਰ ਬਲਦੇਵ ਸਿੰਘ, ਕੁਲਵੰਤ ਸਿੰਘ, ਮਨਜੀਤ ਸਿੰਘ, ਜਰਨੈਲ ਸਿੰਘ, ਜੈ ਕਿਸ਼ਨ, ਕੁਲਵੰਤ ਸਿੰਘ ਸਮੇਤ ਲਗਭਗ 600 ਵਰਕਰਾਂ ਦੇ ਖਿਲਾਫ ਗੈਰ-ਜ਼ਮਾਨਤੀ ਧਾਰਾਵਾਂ ਦੇ ਤਹਿਤ ਮਾਮਲਾ ਦਰਜ ਕੀਤਾ ਹੈ। ਸੈਕਟਰ -3 ਥਾਣੇ ਨੇ ਸਾਰੇ ਮੁਲਜ਼ਮਾਂ ਖ਼ਿਲਾਫ਼ ਧਾਰਾ 353, 332, 188 ਅਤੇ 186 ਤਹਿਤ ਕੇਸ ਦਰਜ ਕੀਤਾ ਹੈ।
ਇਹ ਵੀ ਦੇਖੋ :
Instant Aloo Dosa Pan Cake | Morning Nashta Recipe | Watch Full Video On 07 October
‘ਆਪ’ ਆਗੂਆਂ ਅਤੇ ਵਰਕਰਾਂ ਨੇ ਪੰਜਾਬ ਰਾਜ ਭਵਨ ਦਾ ਘਿਰਾਓ ਕੀਤਾ। ਪ੍ਰਦਰਸ਼ਨਕਾਰੀਆਂ ਨੂੰ ਰੋਕਣ ਲਈ ਮੌਕੇ ‘ਤੇ ਵੱਡੀ ਪੁਲਿਸ ਫੋਰਸ ਤਾਇਨਾਤ ਕੀਤੀ ਗਈ ਸੀ। ਧਰਨੇ ਦੌਰਾਨ ਪਾਰਟੀ ਵਰਕਰਾਂ ਨੇ ਲਖੀਮਪੁਰ ਖੀਰੀ ਵਿੱਚ ਕਿਸਾਨਾਂ ਨਾਲ ਵਾਪਰੀ ਘਟਨਾ ਦਾ ਵਿਰੋਧ ਕੀਤਾ ਅਤੇ ਜ਼ੋਰਦਾਰ ਨਾਅਰੇਬਾਜ਼ੀ ਕੀਤੀ। ਇਸ ਦੌਰਾਨ ਪੁਲਿਸ ਨੇ ਪ੍ਰਦਰਸ਼ਨਕਾਰੀਆਂ ਨੂੰ ਰੋਕਣ ਲਈ ਬੈਰੀਕੇਡਿੰਗ ਕੀਤੀ ਹੋਈ ਸੀ।
ਇਹ ਵੀ ਪੜ੍ਹੋ : ਕੈਮਰੇ ‘ਚ ਕੈਦ ਹੋਈ ਸਿੱਧੂ ਦੀ ਗੱਲਬਾਤ- ਆਪਣੀ ਹੀ ਪਾਰਟੀ ਖਿਲਾਫ ਕਹਿ ਦਿੱਤੀ ਇਹ ਵੱਡੀ ਗੱਲ
ਪੁਲਿਸ ਨਾਲ ਝੜਪ ਤੋਂ ਬਾਅਦ ‘ਆਪ’ ਆਗੂਆਂ ਅਤੇ ਵਰਕਰਾਂ ਨੇ ਬੈਰੀਕੇਡ ਹਟਾਉਣ ਦੀ ਕੋਸ਼ਿਸ਼ ਕੀਤੀ। ਪੁਲਿਸ ਵੱਲੋਂ ਰੋਕਣ ਤੋਂ ਬਾਅਦ ਵੀ ‘ਆਪ’ ਵਰਕਰ ਅੱਗੇ ਵਧਦੇ ਰਹੇ। ਇਸ ‘ਤੇ ਪੁਲਿਸ ਨੂੰ ਸਥਿਤੀ ‘ਤੇ ਕਾਬੂ ਪਾਉਣ ਲਈ ਲਾਠੀਚਾਰਜ ਕਰਨਾ ਪਿਆ। ਪੁਲਿਸ ਨੇ ਪ੍ਰਦਰਸ਼ਨਕਾਰੀਆਂ ਨੂੰ ਖਦੇੜਨ ਲਈ ਜਲ ਤੋਪਾਂ ਦੀ ਵਰਤੋਂ ਵੀ ਕੀਤੀ। ਤੇਜ਼ ਪਾਣੀ ਦੀਆਂ ਵਾਛੜਾਂ ਨਾਲ ਕਈ ਵਰਕਰ ਜ਼ਖਮੀ ਹੋ ਗਏ।
ਇਸ ਪ੍ਰਦਰਸ਼ਨ ਵਿੱਚ ਆਮ ਆਦਮੀ ਪਾਰਟੀ ਦੇ ਕਈ ਵੱਡੇ ਆਗੂਆਂ ਨੇ ਵੀ ਸ਼ਮੂਲੀਅਤ ਕੀਤੀ ਸੀ। ਇਸ ਮਾਮਲੇ ਵਿੱਚ ਪੁਲਿਸ ਨੇ ਹੁਣ ‘ਆਪ’ ਆਗੂਆਂ ਅਤੇ ਵਰਕਰਾਂ ਦੇ ਖਿਲਾਫ ਕਾਨੂੰਨ ਅਤੇ ਵਿਵਸਥਾ ਵਿੱਚ ਵਿਘਨ ਪਾਉਣ ਦੇ ਲਈ ਮਾਮਲਾ ਦਰਜ ਕੀਤਾ ਹੈ।