ਤੇਲੰਗਾਨਾ ਦੇ ਹੈਦਰਾਬਾਦ ਵਿੱਚ ਕਾਂਗਰਸੀ ਨੇਤਾ ਰਾਹੁਲ ਗਾਂਧੀ ਖਿਲਾਫ ਅਪਮਾਨਜਨਕ ਟਿੱਪਣੀ ਨੂੰ ਲੈ ਕੇ ਅਸਮ ਦੇ ਮੁੱਖ ਮੰਤਰੀ ਹੇਮੰਤ ਬਿਸਵ ਸਰਮਾ ਖਿਲਾਫ ਮੁਕੱਦਮਾ ਦਰਜ ਕੀਤਾ ਗਿਆ ਹੈ। ਪੁਲਿਸ ਨੇ ਬੁੱਧਵਾਰ ਨੂੰ ਇਹ ਜਾਣਕਾਰੀ ਦਿੱਤੀ।
ਪੁਲਿਸ ਨੇ ਦੱਸਿਆ ਕਿ ਤੇਲੰਗਾਨਾ ਸੂਬਾ ਕਾਂਗਰਸ ਕਮੇਟੀ (ਟੀਪੀਸੀਸੀ) ਦੇ ਪ੍ਰਮੁੱਖ ਤੇ ਪਾਰਟੀ ਸਾਂਸਦ ਏ. ਆਰ. ਰੇੱਡੀ ਦੀ ਸ਼ਿਕਾਇਤ ‘ਤੇ ਜੁਬਲੀ ਹਿਲਸ ਥਾਣੇ ਵਿੱਚ ਐੱਫ.ਆਈ.ਆਰ. ਦਰਜ ਕੀਤੀ ਗਈ ਹੈ।
ਪੁਲਿਸ ਦੇ ਇੱਕ ਸੀਨੀਅਰ ਅਧਿਕਾਰੀ ਨੇ ਦੱਸਿਆ ਕਿ ਕਾਨੂੰਨੀ ਰਾਏ ਲੈਣ ਤੋਂ ਬਾਅਦ ਭਾਰਤੀ ਦੰਡਾਵਲੀ ਨਾਲ ਸੰਬੰਧਤ ਧਾਰਾਵਾਂ ਤਹਿਤ ਅਸਮ ਦੇ ਮੁੱਖ ਮੰਤਰੀ ਖਿਲਾਫ ਮੁਕੱਦਮਾ ਦਰਜ ਕੀਤਾ ਗਿਆ ਹੈ। ਰੇੱਡੀ ਨੇ ਸ਼ਿਕਾਇਤ ਵਿੱਚ ਸਰਮਾ ‘ਤੇ ਰਾਹੁਲ ਗਾਂਧੀ ਖਿਲਾਫ 11 ਫਰਵਰੀ ਨੂੰ ਉਤਰਾਖੰਡ ਵਿੱਚ ਇਕ ਜਨ ਸਭਾ ਵਿੱਚ ਸਿਆਸੀ ਲਾਭ ਹਾਸਲ ਕਰਨ ਲਈ ਪਹਿਲਾਂ ਤੋਂ ਹੀ ਤੈਅ ਢੰਗ ਨਾਲ ਇਤਰਾਜ਼ਯੋਗ ਭਾਸ਼ਣ ਦੇਣ ਦਾ ਦੋਸ਼ ਲਾਇਆ ਤੇ ਅਸਮ ਦੇ ਮੁੱਖ ਮੰਤਰੀ ਖਿਲਾਫ ਐੱਫ.ਆਈ.ਆਰ. ਦਰਜ ਕਰਨ ਦੀ ਮੰਗ ਕੀਤੀ ਸੀ।
ਵੀਡੀਓ ਲਈ ਕਲਿੱਕ ਕਰੋ -:
“CM ਫੇਸ ਐਲਾਨੇ ਜਾਣ ਤੋਂ ਬਾਅਦ ਸੀਐਮ ਚੰਨੀ ਦਾ DAILY POST PUNJABI ‘ਤੇ ਪਹਿਲਾ EXCLUSIVE INTERVIEW”
ਸਰਮਾ ਨੇ ਉਤਰਾਖੰਡ ਵਿੱਚ ਚੋਣ ਰੈਲੀ ਵਿੱਚ ਸਤੰਬਰ 2016 ਵਿੱਚ ਭਾਰਤੀ ਫੌਜ ਵੱਲੋਂ ਪਾਕਿਸਤਾਨ ਦੇ ਕਬਜ਼ੇ ਵਾਲੇ ਕਸ਼ਮੀਰ ਵਿੱਚ ਅੱਤਵਾਦੀਆਂ ਦੇ ਕੈਂਪਾਂ ‘ਤੇ ਕੀਤੀ ਗਈ ਸਰਜੀਕਲ ਸਟ੍ਰਾਈਕ ਦਾ ਸਬੂਤ ਮੰਗਣ ਤੇ ਕੋਵਿਡ ਰੋਧੀ ਟੀਕੇ ਦੇ ਅਸਰ ‘ਤੇ ਸਾਵਲ ਕਰਨ ‘ਤੇ ਰਾਹੁਲ ਗਾਂਧੀ ਦੀ ਅਲੋਚਨਾ ਕੀਤੀ ਸੀ। ਅਸਮ ਦੇ ਮੁੱਖ ਮੰਤਰੀ ਨੇ ਕਿਹਾ ਸੀ ਕਿ ਕੀ ਭਾਜਪਾ ਨੇ ਕਦੇ ਇਸ ਗੱਲ ਦਾ ਸਬੂਤ ਮੰਗਿਆ ਹੈ ਕਿ ਉਹ ਸਾਬਕਾ ਪ੍ਰਧਾਨ ਮੰਤਰੀ ਰਾਜੀਵ ਗਾਂਧੀ ਦੇ ਬੇਟੇ ਹਨ। ਕਾਂਗਰਸ ਪਾਰਟੀ ਨੇ ਇਸ ਟਿੱਪਣੀ ‘ਤੇ ਸਖਤ ਪ੍ਰਤੀਕਿਰਿਆ ਦਿੱਤੀ ਸੀ।