ਬਰਨਾਲਾ ਜ਼ਿਲ੍ਹੇ ਦੇ ਕਸਬਾ ਧਨੌਲਾ ਵਿੱਚ ਭਾਜਪਾ ਆਗੂ ਹਰਜੀਤ ਗਰੇਵਾਲ ਦੇ ਖੇਤਾਂ ਵਿੱਚ ਲਾਏ ਝੋਨੇ ਦੀ ਫਸਲ ਨੂੰ ਕੁਝ ਅਣਪਛਾਤੇ ਵਿਅਕਤੀਆਂ ਨੇ ਤਬਾਹ ਕਰ ਦਿੱਤਾ। ਇਸ ਦੇ ਨਾਲ ਹੀ ਕਿਸਾਨ ਜੱਥੇਬੰਦੀਆਂ ਦੇ ਨੇਤਾਵਾਂ ਦਾ ਕਹਿਣਾ ਹੈ ਕਿ ਭੀੜ ਨੇ ਹਰਜੀਤ ਗਰੇਵਾਲ ਵੱਲੋਂ ਕਿਸਾਨਾਂ ਬਾਰੇ ਗਲਤ ਬੋਲਣ ਕਰਕੇ ਗੁੱਸੇ ਵਿੱਚ ਆ ਕੇ ਇਹ ਫਸਲ ਤਬਾਹ ਕੀਤੀ ਹੈ।
ਸੰਯੁਕਤ ਕਿਸਾਨ ਮੋਰਚਾ ਦੇ ਆਗੂ ਬਲਵੰਤ ਸਿੰਘ, ਜਗਜੀਤ ਸਿੰਘ, ਅਮਰਜੀਤ ਕੌਰ ਨੇ ਕਿਹਾ ਕਿ ਭਾਜਪਾ ਆਗੂ ਹਰਜੀਤ ਗਰੇਵਾਲ ਲਗਾਤਾਰ ਕਿਸਾਨਾਂ ਦਾ ਵਿਰੋਧ ਕਰ ਰਹੇ ਹਨ ਅਤੇ ਅੰਦੋਲਨਕਾਰੀ ਕਿਸਾਨਾਂ ਨੂੰ ਕਿਸਾਨ ਮੰਨਣ ਲਈ ਤਿਆਰ ਨਹੀਂ ਹਨ।
ਇਹ ਵੀ ਪੜ੍ਹੋ : ਰਾਹਤ ਭਰੀ ਖਬਰ : ਪੰਜਾਬ ‘ਚ ਹਲਕੇ ਮੀਂਹ ਤੇ ਪਾਬੰਦੀਆਂ ਨਾਲ ਘਟੀ ਬਿਜਲੀ ਦੀ ਮੰਗ, ਰੋਪੜ ਦਾ ਬੰਦ ਯੂਨਿਟ ਚਾਲੂ
ਇਸ ਦੇ ਨਾਲ ਹੀ ਅਮਿਤ ਸ਼ਾਹ ਅਤੇ ਭਾਜਪਾ ਪ੍ਰਧਾਨ ਜੇਪੀ ਨੱਡਾ ਦੇ ਕਹਿਣ ਤੋਂ ਬਾਅਦ ਦੋਸ਼ੀਆਂ ਖ਼ਿਲਾਫ਼ ਕੇਸ ਦਰਜ ਕੀਤਾ ਗਿਆ ਹੈ। ਗਰੇਵਾਲ ਨੇ ਕਿਹਾ ਕਿ ਜਿਨ੍ਹਾਂ ਨੇ ਇਹ ਸਭ ਕੀਤਾ ਉਹ ਕਿਸਾਨ ਨਹੀਂ, ਬਲਕਿ ਕਿਸਾਨ ਦੇ ਨਾਂ ‘ਤੇ ਕਲੰਕ ਹਨ। ਉਸਨੇ ਅੱਗੇ ਕਿਹਾ ਕਿ ਮੈਨੂੰ ਜਿੰਨਾ ਚਾਹੇ ਗੋਲੀ ਮਾਰ ਦਿਓ, ਪਰ ਖੇਤੀਬਾੜੀ ਦੇ ਕਾਨੂੰਨ ਵਾਪਸ ਨਹੀਂ ਲਏ ਜਾਣਗੇ।