ਅੰਮ੍ਰਿਤਸਰ ਵਿੱਚ ਕਰੋੜਾਂ ਦੇ ਘਪਲਾ ਕਰਨ ਦੇ ਦੋਸ਼ ਵਿੱਚ ਤਿੰਨ ਲੋਕਾਂ ‘ਤੇ ਮਾਮਲਾ ਦਰਜ ਕੀਤਾ ਗਿਆ ਹੈ। ਇਨ੍ਹਾਂ ਵਿੱਚ ਬੈਂਕ ਦਾ ਮੈਨੇਜਰ ਵੀ ਸ਼ਾਮਲ ਹੈ। ਪੁਲਿਸ ਵੱਲੋਂ ਦੋਸ਼ੀਆਂ ਦੀ ਭਾਲ ਕੀਤੀ ਜਾ ਰਹੀ ਹੈ।
ਮਿਲੀ ਜਾਣਕਾਰੀ ਮੁਤਾਬਕ ਦੋਸ਼ੀਆਂ ਨੇ ਯੈੱਸ ਬੈਂਕ ਅਤੇ ਕੋਟਕ ਮਹਿੰਦਰਾ ਬੈਂਕ ਰਾਹੀਂ 14 ਜਾਅਲੀ ਖਾਤੇ ਖੋਲ੍ਹ ਕੇ 15.74 ਕਰੋੜ ਰੁਪਏ ਦੇ ਲੈਣ-ਦੇਣ ਕੀਤਾ, ਜਿਸ ਤੋਂ ਬਾਅਦ ਯੈੱਸ ਬੈਂਕ ਦੇ ਮੈਨੇਜਰ ਵਿਸ਼ਾਲ ਕੋਹਲੀ ਸਣੇ ਤਿੰਨ ਵਿਅਕਤੀਆਂ ਖਿਲਾਫ ਮਾਮਲਾ ਦਰਜ ਕੀਤਾ ਗਿਆ।
ਪੁਲਿਸ ਦੇ ਉੱਚ ਅਧਿਕਾਰੀ ਦਾ ਕਹਿਣਾ ਹੈ ਕਿ ਮੁਲਜ਼ਮਾਂ ਨੂੰ ਛੇਤੀ ਹੀ ਗ੍ਰਿਫ਼ਤਾਰ ਕਰ ਲਿਆ ਜਾਵੇਗਾ। ਇਨ੍ਹਾਂ ਵਿੱਚੋਂ ਇੱਕ ਖਾਤਾ ਹੋਲਡਰ ਸ਼ਿਕਾਇਤਕਰਤਾ ਮੁਤਾਬਕ ਕੁਝ ਦਿਨ ਪਹਿਲਾਂ ਇਨਕਮ ਟੈਕਸ ਵਿਭਾਗ ਤੋਂ ਇੱਕ ਨੋਟਿਸ ਮਿਲਿਆ ਸੀ। ਜਦੋਂ ਉਹ ਬੈਂਕ ਪਹੁੰਚਿਆ ਤਾਂ ਉਸ ਨੂੰ ਪਤਾ ਲੱਗਿਆ ਕਿ ਉਸ ਦੇ ਖਾਤੇ ਵਿਚੋਂ ਲੱਖਾਂ ਰੁਪਏ ਦਾ ਲੈਣ-ਦੇਣ ਹੋਇਆ ਹੈ।
ਇਹ ਵੀ ਪੜ੍ਹੋ : ਕਿਸਾਨ ਅੰਦੋਲਨ ਦੇ ਛੇ ਮਹੀਨੇ ਪੂਰੇ : ਪੰਜਾਬ ‘ਚ ਮਨਾਇਆ ਕਾਲਾ ਦਿਵਸ, ਬਾਦਲ ਰਿਹਾਇਸ਼ ‘ਤੇ ਵੀ ਲਹਿਰਾਇਆ ਕਾਲਾ ਝੰਡਾ
ਇਸ ਤੋਂ ਬਾਅਦ ਜਦੋਂ ਜਾਂਚ ਕੀਤੀ ਗਈ ਤਾਂ ਖੁਲਾਸਾ ਹੋਇਆ ਕਿ ਦੋਸ਼ੀਆਂ ਨੇ ਅਜਿਹੇ 14 ਜਾਅਲੀ ਖਾਤੇ ਬਣਾਏ ਸਨ ਅਤੇ ਕਰੋੜਾਂ ਰੁਪਏ ਦਾ ਲੈਣ-ਦੇਣ ਇਸ ਰਾਹੀਂ ਕੀਤਾ ਹੈ।