ਲੁਧਿਆਣਾ ਵਿਚ ਠੱਗੀ ਦਾ ਇਕ ਮਾਮਲਾ ਸਾਹਮਣੇ ਆਇਆ ਹੈ ਜਿਸ ਵਿਚ ਇਕ ਰਿਸ਼ਤੇਦਾਰ ਨੇ ਹੀ ਆਪਣੇ ਰਿਸ਼ਤੇਦਾਰ ਨੂੰ ਭਗੌੜਾ ਐਲਾਨਣ ਵਿਚ ਅਹਿਮ ਭੂਮਿਕਾ ਨਿਭਾਈ। ਪੀੜਤ ਦੀ ਪਛਾਣ ਬਲਜੀਤ ਸਿੰਘ ਵਜੋਂ ਹੋਈ ਹੈ।
ਸ਼ਿਕਾਇਤਕਰਤਾ ਬਲਜੀਤ ਸਿੰਘ ਨੇ ਜ਼ਿਲ੍ਹਾ ਕਮਿਸ਼ਨਰ ਨੂੰ ਸ਼ਿਕਾਇਤ ਦੇ ਕੇ ਦੱਸਿਆ ਕਿ ਉਸ ਨੇ ਆਪਣੇ ਰਿਸ਼ਤੇਦਾਰ ਨੂੰ ਮੋਬਾਈਲ ਖਰੀਦਣ ਲਈ ਕੁਝ ਸਾਲ ਪਹਿਲਾਂ ਇਕ ਚੈੱਕ ਦਿੱਤਾ ਸੀ। ਪੀੜਤ ਨੇ ਦੱਸਿਆ ਕਿ ਰਿਸ਼ਤੇਦਾਰ ਨੇ ਉਸ ਦੇ ਚੈੱਕ ਦਾ ਗਲਤ ਇਸਤੇਮਾਲ ਕਰਕੇ ਕਿਸੇ ਨੂੰ 5.50 ਲੱਖ ਰੁਪਏ ਦੀ ਰਕਮ ਦੇ ਦਿੱਤੀ।
ਇਹ ਵੀ ਪੜ੍ਹੋ : ਨਿਊਜ਼ੀਲੈਂਡ ‘ਚ ਤੂਫਾਨੀ ਚੱਕਰਵਾਤ ਦਾ ਕਹਿਰ ਜਾਰੀ, ਮ੍ਰਿਤਕਾਂ ਦੀ ਗਿਣਤੀ ਹੋਈ 11, ਕਈ ਲਾਪਤਾ
ਇਸ ਗੱਲ ਦਾ ਖੁਲਾਸਾ ਉਦੋਂ ਹੋਇਆ ਜਦੋਂ ਉਨ੍ਹਾਂ ਦੇ ਘਰ 4 ਸਾਲ ਬਾਅਦ ਪੁਲਿਸ ਆਈ ਤੇ ਉਸ ਨੂੰ ਭਗੌੜਾ ਐਲਾਨੇ ਹੋਣ ਕਾਰਨ ਗ੍ਰਿਫਤਾਰ ਕਰਨ ਆਈ। ਉਸ ਨੇ ਇਸ ਸਬੰਧੀ ਪੁਲਿਸ ਕਮਿਸ਼ਨਰ ਨੂੰ ਸ਼ਿਕਾਇਤ ਦੇ ਦਿੱਤੀ ਹੈ ਕਿ ਉਕਤ ਚੈੱਕ ਉਸ ਨੇ ਆਪਣੇ ਰਿਸ਼ਤੇਦਾਰ ਨੂੰ ਵਿਸ਼ਵਾਸ ਵਿਚ ਰਹਿ ਕੇ ਦਿੱਤਾ ਹੈ ਜਿਸ ਦਾ ਉਸ ਨੇ ਗਲਤ ਇਸਤੇਮਾਲਕੀਤਾ। ਪੀੜਤ ਨੇ ਜ਼ਿਲ੍ਹਾ ਪੁਲਿਸ ਮੁਖੀ ਤੋਂ ਮੰਗ ਹੈ ਕਿ ਉੁਕਤ ਮਾਮਲੇ ਦੀ ਉੱਚ ਪੱਧਰੀ ਜਾਂਚ ਕਰਕੇ ਮੁਲਜ਼ਮ ਵਿਰੁੱਧ ਧੋਖਾਦੇਹੀ ਦਾ ਮਾਮਲਾ ਦਰਜ ਕੀਤਾ ਜਾਵੇ।
ਵੀਡੀਓ ਲਈ ਕਲਿੱਕ ਕਰੋ -: