ਦਿੱਲੀ ਆਬਕਾਰੀ ਨੀਤੀ ਘੁਟਾਲੇ ਦੇ ਮਾਮਲੇ ਵਿੱਚ ਤੀਜੀ ਗ੍ਰਿਫ਼ਤਾਰੀ ਹੋਈ ਹੈ। ਸੀਬੀਆਈ ਨੇ ਹੈਦਰਾਬਾਦ ਤੋਂ ਅਭਿਸ਼ੇਕ ਬੋਇਨਪੱਲੀ ਨੂੰ ਗ੍ਰਿਫਤਾਰ ਕੀਤਾ ਹੈ। ਸੀਬੀਆਈ ਅਧਿਕਾਰੀਆਂ ਨੇ ਦੱਸਿਆ ਕਿ ਉਹ ਜਾਂਚ ਵਿੱਚ ਸਹਿਯੋਗ ਨਹੀਂ ਕਰ ਰਿਹਾ ਸੀ। ਇਸ ਤੋਂ ਬਾਅਦ ਉਸ ਨੂੰ ਗ੍ਰਿਫਤਾਰ ਕਰ ਲਿਆ ਗਿਆ ਹੈ।
ਅਭਿਸ਼ੇਕ ਨੂੰ ਐਤਵਾਰ ਨੂੰ ਪੁੱਛਗਿੱਛ ਲਈ ਬੁਲਾਇਆ ਗਿਆ ਸੀ। ਇਸ ਦੌਰਾਨ ਉਹ ਅਹਿਮ ਸਵਾਲਾਂ ਤੋਂ ਟਾਲਾ ਵੱਟ ਰਿਹਾ ਸੀ, ਜਿਸ ਤੋਂ ਬਾਅਦ ਦੇਰ ਰਾਤ ਉਸ ਨੂੰ ਹਿਰਾਸਤ ਵਿਚ ਲੈ ਲਿਆ ਗਿਆ। ਸੀਬੀਆਈ ਮੁਤਾਬਕ ਅਭਿਸ਼ੇਕ ਕਥਿਤ ਤੌਰ ‘ਤੇ ਦੱਖਣੀ ਭਾਰਤ ਵਿੱਚ ਸ਼ਰਾਬ ਦੇ ਕੁਝ ਵਪਾਰੀਆਂ ਲਈ ਕੰਮ ਕਰਦਾ ਸੀ। ਉਹ ਸੋਮਵਾਰ ਨੂੰ ਅਦਾਲਤ ਵਿੱਚ ਪੇਸ਼ ਹੋਵੇਗਾ। ਇਸ ਤੋਂ ਪਹਿਲਾਂ ਈਡੀ ਨੇ 28 ਸਤੰਬਰ ਨੂੰ ਦਿੱਲੀ ਦੇ ਸ਼ਰਾਬ ਕਾਰੋਬਾਰੀ ਸਮੀਰ ਮਹਿੰਦਰੂ ਨੂੰ ਗ੍ਰਿਫ਼ਤਾਰ ਕੀਤਾ ਸੀ। 17 ਸਤੰਬਰ ਨੂੰ ਸੀਬੀਆਈ ਨੇ ‘ਆਪ’ ਦੇ ਸੰਚਾਰ ਇੰਚਾਰਜ ਵਿਜੇ ਨਾਇਰ ਨੂੰ ਗ੍ਰਿਫ਼ਤਾਰ ਕੀਤਾ ਸੀ। ਈਡੀ ਨੇ ਸ਼ੁੱਕਰਵਾਰ ਨੂੰ ਦਿੱਲੀ, ਪੰਜਾਬ ਅਤੇ ਹੈਦਰਾਬਾਦ ‘ਚ 35 ਤੋਂ ਵੱਧ ਟਿਕਾਣਿਆਂ ‘ਤੇ ਛਾਪੇਮਾਰੀ ਕੀਤੀ ਸੀ। ਇਨ੍ਹਾਂ ਰਾਜਾਂ ਵਿੱਚ ਸ਼ਰਾਬ ਵਿਤਰਕਾਂ, ਕੰਪਨੀਆਂ ਅਤੇ ਉਨ੍ਹਾਂ ਨਾਲ ਜੁੜੀਆਂ ਸੰਸਥਾਵਾਂ ਦੀ ਤਲਾਸ਼ੀ ਲਈ ਗਈ। ਦਿੱਲੀ ਦੇ ਆਬਕਾਰੀ ਨੀਤੀ ਘੁਟਾਲੇ ਦੀ ਸੀਬੀਆਈ ਜਾਂਚ ਜੁਲਾਈ ਮਹੀਨੇ ਤੋਂ ਸ਼ੁਰੂ ਹੋ ਗਈ ਹੈ। ਹੁਣ ਤੱਕ 103 ਤੋਂ ਵੱਧ ਥਾਵਾਂ ‘ਤੇ ਛਾਪੇਮਾਰੀ ਕੀਤੀ ਜਾ ਚੁੱਕੀ ਹੈ।
ਵੀਡੀਓ ਲਈ ਕਲਿੱਕ ਕਰੋ -:
“ਮੂਸੇਵਾਲਾ ਦੀ ਮੌਤ ਤੇ ਰੋਇਆ ਸੀ ਪੂਰਾ ਕਸ਼ਮੀਰ ! ਇਹਨਾਂ ਦੇ ਦਿਲਾਂ ‘ਚ ਪੰਜਾਬੀਆਂ ਪ੍ਰਤੀ ਪਿਆਰ ਦੇਖ ਹੋ ਜਾਓਂਗੇ ਹੈਰਾਨ ! “
ਦਿੱਲੀ ਦੀ ਸ਼ਰਾਬ ਨੀਤੀ ਵਿੱਚ ਘਪਲੇ ਨਾਲ ਸਬੰਧਤ ਮਨੀ ਲਾਂਡਰਿੰਗ ਮਾਮਲੇ ਵਿੱਚ 16 ਸਤੰਬਰ ਨੂੰ ਈਡੀ ਨੇ ਦੇਸ਼ ਦੇ 6 ਰਾਜਾਂ ਵਿੱਚ ਇੱਕੋ ਸਮੇਂ ਛਾਪੇ ਮਾਰੇ। ਇਹ ਕਾਰਵਾਈ ਆਂਧਰਾ ਪ੍ਰਦੇਸ਼, ਤੇਲੰਗਾਨਾ, ਤਾਮਿਲਨਾਡੂ, ਕਰਨਾਟਕ, ਮਹਾਰਾਸ਼ਟਰ ਅਤੇ ਦਿੱਲੀ ‘ਚ 40 ਥਾਵਾਂ ‘ਤੇ ਕੀਤੀ ਗਈ। ਇਸ ਮਾਮਲੇ ਵਿੱਚ ਦਿੱਲੀ ਦੇ ਉਪ ਮੁੱਖ ਮੰਤਰੀ ਮਨੀਸ਼ ਸਿਸੋਦੀਆ ਦੇ ਘਰ ਵੀ ਛਾਪੇਮਾਰੀ ਕੀਤੀ ਗਈ ਹੈ। ਸੀਬੀਆਈ ਨੇ ਉਸ ਤੋਂ ਕਈ ਦੌਰ ਤੱਕ ਪੁੱਛਗਿੱਛ ਵੀ ਕੀਤੀ ਹੈ। ਇਸ ਤੋਂ ਪਹਿਲਾਂ 6 ਸਤੰਬਰ ਨੂੰ ਈਡੀ ਨੇ ਦਿੱਲੀ ਸ਼ਰਾਬ ਘੁਟਾਲੇ ਦੇ ਮਾਮਲੇ ‘ਚ 30 ਤੋਂ ਵੱਧ ਥਾਵਾਂ ‘ਤੇ ਛਾਪੇਮਾਰੀ ਕੀਤੀ ਸੀ। ਇਸ ਤੋਂ ਇਲਾਵਾ ਲਖਨਊ, ਪੰਜਾਬ, ਹਰਿਆਣਾ, ਤੇਲੰਗਾਨਾ ਅਤੇ ਮੁੰਬਈ ਦੇ ਕਈ ਸ਼ਰਾਬ ਕਾਰੋਬਾਰੀਆਂ ਦੇ ਟਿਕਾਣਿਆਂ ‘ਤੇ ਵੀ ਛਾਪੇਮਾਰੀ ਕੀਤੀ ਗਈ।