ਲੁਧਿਆਣਾ ਦੀ ਭਾਰਤ ਬਾਕਸ ਫੈਕਟਰੀ ਲਿਮਟਿਡ ਕੰਪਨੀ ਦੇ ਦੋ ਸਾਬਕਾ ਡਾਇਰੈਕਟਰ ਪ੍ਰਵੀਨ ਅਗਰਵਾਲ ਤੇ ਅਨਿਲ ਕੁਮਾਰ ਨੂੰ ਜੰਮੂ ਸਥਿਤ ਕਠੂਆ ਤੋਂ ਸੀਬੀਆਈ ਨੇ ਗ੍ਰਿਫਤਾਰ ਕਰ ਲਿਆ ਹੈ। ਸੀਬੀਆਈ ਨੇ ਬੈਂਕ ਗਬਨ ਮਾਮਲੇ ਵਿਚ ਦੋਸ਼ੀਆਂ ਨੂੰ ਗ੍ਰਿਫਤਾਰ ਕੀਤਾ ਹੈ। ਦੋਵਾਂ ਨੂੰ ਜੰਮੂ ਸਥਿਤ ਕੋਰਟ ਵਿਚ ਪੇਸ਼ ਕੀਤਾ ਗਿਆ ਜਿਥੇ 7 ਦਿਨ ਦਾ ਰਿਮਾਂਡ ਮਿਲਿਆ ਹੈ।
ਗ੍ਰਿਫਤਾਰ ਕੀਤੇ ਗਏ ਮੁਲਜ਼ਮਾਂ ‘ਤੇ ਦੋਸ਼ ਹੈ ਕਿ ਉਨ੍ਹਾਂ ਨੇ ਸੀਬੀਆਈ ਬੈਂਕ ਦੀ ਲੁਧਿਆਣਾ ਬ੍ਰਾਂਚ ਤੋਂ ਬੈਂਕਦੇ ਅਧਿਕਾਰੀਆਂ ਨਾਲ ਮਿਲ ਕੇ 87.88 ਕਰੋੜ ਰੁਪਏ ਦਾ ਘਪਲਾ ਕੀਤਾ ਹੈ।ਇਸੇ ਮਾਮਲੇ ਨੂੰ ਆਧਾਰ ਬਣਾ ਕੇ ਸੀਬੀਆਈ ਨੇ ਦੋਸ਼ੀਆਂ ਨੂੰ ਗ੍ਰਿਫਤਾਰ ਕੀਤਾ ਹੈ।
ਸੀਬੀਆਈ ਦੇ ਬੁਲਾਰੇ ਅਨੁਸਾਰ, ਸਟੇਟ ਬੈਂਕ ਆਫ਼ ਲੁਧਿਆਣਾ ਸ਼ਾਖਾ ਦੀ ਸ਼ਿਕਾਇਤ ‘ਤੇ ਸਾਲ 2020 ਵਿੱਚ ਭਾਰਤ ਪੇਪਰਜ਼ ਮਿੱਲ ਅਤੇ ਇਸ ਦੇ ਮੈਨੇਜਿੰਗ ਡਾਇਰੈਕਟਰ, ਡਾਇਰੈਕਟਰਾਂ ਅਤੇ ਹੋਰਾਂ ਵਿਰੁੱਧ ਕੇਸ ਦਰਜ ਕੀਤਾ ਗਿਆ ਸੀ। ਕੰਪਨੀ ਦੇ ਤਤਕਾਲੀ ਡਾਇਰੈਕਟਰਾਂ ਅਨਿਲ ਕੁਮਾਰ ਅਤੇ ਪ੍ਰਵੀਨ ਅਗਰਵਾਲ ਨੂੰ ਵੀ ਇਸੇ ਮਾਮਲੇ ਵਿੱਚ ਗ੍ਰਿਫ਼ਤਾਰ ਕੀਤਾ ਗਿਆ ਹੈ। ਭਾਰਤ ਪੇਪਰ ਮਿੱਲ ਲੰਗੇਟ, ਕਠੂਆ ਵਿੱਚ 400 ਕਨਾਲ ਜ਼ਮੀਨ ਵਿੱਚ ਸਥਿਤ ਦੱਸੀ ਜਾਂਦੀ ਹੈ।
ਇਹ ਵੀ ਪੜ੍ਹੋ : ਜਲੰਧਰ ‘ਚ ਢੋਂਗੀ ਬਾਬੇ ‘ਤੇ ਰੇਡ, ਪਾਵਨ ਸਰੂਪ ਦੀ ਹਜ਼ੂਰੀ ‘ਚ ਕੱਢਦਾ ਸੀ ਲੋਕਾਂ ਦੇ ਭੂਤ
ਇਹ ਯੂਨਿਟ ਕਰੀਬ 16 ਸਾਲ ਪਹਿਲਾਂ ਮੰਦੀ ਕਾਰਨ ਬੰਦ ਹੋ ਗਿਆ ਸੀ ਅਤੇ ਇਸ ਦੀ ਮਸ਼ੀਨਰੀ ਵੀ ਵਿਕ ਚੁੱਕੀ ਹੈ। ਹਾਲਾਂਕਿ ਕਈ ਸਾਲ ਪਹਿਲਾਂ ਕੰਪਨੀ ਦੇ ਡਿਫਾਲਟਰ ਹੋਣ ਤੋਂ ਬਾਅਦ ਬੈਂਕ ਨੇ ਇਸ ਜ਼ਮੀਨ ਦਾ ਕਬਜ਼ਾ ਲੈ ਲਿਆ ਹੈ। ਸਾਲ 2006 ਵਿੱਚ ਕੰਪਨੀ ਨੇ ਪਹਿਲੇ ਪੜਾਅ ਵਿੱਚ ਕਰੀਬ 200 ਕਰੋੜ ਅਤੇ ਦੂਜੇ ਪੜਾਅ ਵਿੱਚ 200 ਕਰੋੜ ਰੁਪਏ ਨਿਵੇਸ਼ ਕਰਨ ਦਾ ਦਾਅਵਾ ਕੀਤਾ ਸੀ ਪਰ ਦੋ ਸਾਲਾਂ ਵਿੱਚ ਹੀ ਕੰਪਨੀ ਨੇ ਕਠੂਆ ਯੂਨਿਟ ਨੂੰ ਤਾਲਾ ਲਾ ਦਿੱਤਾ।
ਵੀਡੀਓ ਲਈ ਕਲਿੱਕ ਕਰੋ -:
“‘ਮੈਂ ਆਪਣੇ ਪਿਓ ਦੀ 11 ਮਹੀਨੇ ਤੋਂ ਆਵਾਜ਼ ਵੀ ਨਹੀਂ ਸੁਣੀ, ਜੇ ਤੁਸੀਂ ਕੁਝ ਨਹੀਂ ਕਰਨਾ ਤਾਂ ਮੈਨੂੰ ਦਵੋ ਇਜਾਜ਼ਤ’ “
ਇਸ ਪ੍ਰਾਜੈਕਟ ਨੂੰ ਚਲਾਉਣ ਲਈ ਲੁਧਿਆਣਾ ਸਥਿਤ ਸਟੇਟ ਬੈਂਕ ਦੀ ਸ਼ਾਖਾ ਤੋਂ ਕਰਜ਼ਾ ਲਿਆ ਗਿਆ। ਕੰਪਨੀ ਦੀ ਸਾਂਬਾ ਦੇ ਉਦਯੋਗਿਕ ਖੇਤਰ ਵਿੱਚ ਵੀ ਇਕ ਯੂਨਿਟ ਹੈ। ਬੈਂਕ ਦਾ ਦੋਸ਼ ਸੀ ਕਿ ਇਹ ਧੋਖਾਧੜੀ ਐਸਬੀਆਈ ਦੇ ਅਣਪਛਾਤੇ ਅਧਿਕਾਰੀਆਂ ਦੀ ਮਿਲੀਭੁਗਤ ਨਾਲ ਕੀਤੀ ਗਈ ਸੀ। ਦੱਸਿਆ ਜਾ ਰਿਹਾ ਹੈ ਕਿ 87.88 ਕਰੋੜ ਰੁਪਏ ਦਾ ਕਰਜ਼ਾ ਵਿਆਜ ਸਣੇ 121.13 ਕਰੋੜ ਰੁਪਏ ਦਾ ਬਣ ਚੁੱਕਾ ਹੈ।