ਬੀਜੇਪੀ ਨੇਤਾ ਅਤੇ ਸੋਸ਼ਲ ਮੀਡੀਆ ਫੇਮ ਸੋਨਾਲੀ ਫੋਗਾਟ ਦੀ ਮੌਤ ਨੂੰ ਲੈ ਕੇ ਰੋਜ਼ਾਨਾ ਨਵੇਂ-ਨਵੇਂ ਖੁਲਾਸੇ ਹੋ ਰਹੇ ਹਨ ਅਤੇ ਇਕ ਤੋਂ ਬਾਅਦ ਇਕ ਗ੍ਰਿਫਤਾਰੀਆਂ ਦਾ ਸਿਲਸਿਲਾ ਵੀ ਤੇਜ਼ੀ ਨਾਲ ਚੱਲ ਰਿਹਾ ਹੈ। ਇਸ ਦੌਰਾਨ ਗੋਆ ਦੇ ਸੀ.ਐੱਮ. ਪ੍ਰਮੋਦ ਸਾਵੰਤ ਨੇ ਕਿਹਾ ਹੈ ਕਿ ਇਹ ਮਾਮਲਾ ਸੀਬੀਆਈ ਨੂੰ ਸੌਂਪਿਆ ਜਾਵੇਗਾ।
ਉਨ੍ਹਾਂ ਨੇ ਇੱਕ ਬਿਆਨ ਵਿੱਚ ਕਿਹਾ, “ਹਰਿਆਣਾ ਦੇ ਮੁੱਖ ਮੰਤਰੀ ਨੇ ਮੇਰੇ ਨਾਲ ਗੱਲ ਕੀਤੀ ਅਤੇ ਮਾਮਲੇ ਦੀ ਪੂਰੀ ਜਾਂਚ ਦੀ ਅਪੀਲ ਕੀਤੀ। ਸੋਨਾਲੀ ਦੇ ਪਰਿਵਾਰਕ ਮੈਂਬਰਾਂ ਨੂੰ ਮਿਲਣ ਤੋਂ ਬਾਅਦ ਉਹ ਚਾਹੁੰਦੇ ਹਨ ਕਿ ਸੀਬੀਆਈ ਇਸ ਮਾਮਲੇ ਨੂੰ ਆਪਣੇ ਹੱਥਾਂ ਵਿੱਚ ਲਵੇ। ਮੈਨੂੰ ਇਸ ਨਾਲ ਕੋਈ ਸਮੱਸਿਆ ਨਹੀਂ ਹੈ। ਸਾਰੀਆਂ ਫਾਰਮੈਲਿਟੀਆਂ ਤੋਂ ਬਾਅਦ ਜੇ ਅੱਜ ਲੋੜ ਪਈ ਤਾਂ ਅਸੀਂ ਇਹ ਕੇਸ ਸੀਬੀਆਈ ਨੂੰ ਸੌਂਪ ਦਿੱਤਾ ਜਾਏਗਾ।
ਜ਼ਿਕਰਯੋਗ ਹੈ ਕਿ ਹਰਿਆਣਾ ਸਰਕਾਰ ਨੇ ਗੋਆ ਸਰਕਾਰ ਨੂੰ ਫੋਗਾਟ ਦੀ ਮੌਤ ਦੀ ਸੀਬੀਆਈ ਜਾਂਚ ਕਰਵਾਉਣ ਦੀ ਸਿਫ਼ਾਰਿਸ਼ ਕੀਤੀ ਸੀ। ਮੁੱਖ ਮੰਤਰੀ ਮਨੋਹਰ ਲਾਲ ਖੱਟਰ ਨੇ ਸ਼ਨੀਵਾਰ ਨੂੰ ਫੋਗਟ ਦੇ ਪਰਿਵਾਰਕ ਮੈਂਬਰਾਂ ਨੂੰ ਭਰੋਸਾ ਦਿੱਤਾ ਸੀ ਕਿ ਫੋਗਾਟ ਨੂੰ ਇਨਸਾਫ ਮਿਲੇਗਾ। ਫੋਗਾਟ ਦੇ ਪਰਿਵਾਰਕ ਮੈਂਬਰਾਂ ਨੇ ਸ਼ਨੀਵਾਰ ਸ਼ਾਮ ਖੱਟਰ ਨੂੰ ਉਨ੍ਹਾਂ ਦੀ ਰਿਹਾਇਸ਼ ‘ਤੇ ਮਿਲ ਕੇ ਉਨ੍ਹਾਂ ਦੀ ਮੌਤ ਦੀ ਸੀਬੀਆਈ ਜਾਂਚ ਦੀ ਬੇਨਤੀ ਕੀਤੀ ਸੀ।
ਗੋਆ ਪੁਲਿਸ ਨੇ ਸੋਨਾਲੀ ਫੋਗਾਟ ਕਤਲ ਕੇਸ ਵਿੱਚ 4 ਗ੍ਰਿਫਤਾਰੀਆਂ ਤੋਂ ਬਾਅਦ ਇੱਕ ਹੋਰ ਵਿਅਕਤੀ ਨੂੰ ਗ੍ਰਿਫਤਾਰ ਕੀਤਾ ਹੈ। ਫੜਿਆ ਗਿਆ ਮੁਲਜ਼ਮ ਤਸਕਰ ਹੈ, ਜੋ ਕਿਸੇ ਹੋਰ ਸਮੱਗਲਰ ਨੂੰ ਨਸ਼ਾ ਸਪਲਾਈ ਕਰਦਾ ਸੀ। ਇਕ ਪੁਲਿਸ ਅਧਿਕਾਰੀ ਨੇ ਐਤਵਾਰ ਨੂੰ ਦੱਸਿਆ ਕਿ ਸੋਨਾਲੀ ਫੋਗਾਟ ਕਤਲ ਮਾਮਲੇ ‘ਚ ਇਕ ਹੋਰ ਸਮੱਗਲਰ ਨੂੰ ਗ੍ਰਿਫਤਾਰ ਕੀਤਾ ਗਿਆ ਹੈ। ਇਸ ਨਾਲ ਹੁਣ ਤੱਕ ਇਸ ਮਾਮਲੇ ਵਿੱਚ ਗ੍ਰਿਫ਼ਤਾਰ ਕੀਤੇ ਗਏ ਲੋਕਾਂ ਦੀ ਕੁੱਲ ਗਿਣਤੀ ਪੰਜ ਹੋ ਗਈ ਹੈ।
ਇਹ ਵੀ ਪੜ੍ਹੋ : ਜੰਗ ਨਾਲ ਜੂਝ ਰਹੇ ਯੂਕਰੇਨ ਦੇ ਲੋਕਾਂ ਨੂੰ ਲੈ ਕੇ ਪੁਤਿਨ ਨੇ ਲਿਆ ਵੱਡਾ ਫੈਸਲਾ, ਪਏ ਨਰਮ
ਸਾਬਕਾ ਟਿਕਟੌਕ ਸਟਾਰ ਅਤੇ ਰਿਐਲਿਟੀ ਸ਼ੋਅ ‘ਬਿੱਗ ਬੌਸ’ ਦੇ ਪ੍ਰਤੀਯੋਗੀ ਫੋਗਾਟ ਦੀ 23 ਅਗਸਤ ਨੂੰ ਸ਼ੱਕੀ ਹਾਲਾਤਾਂ ‘ਚ ਮੌਤ ਹੋ ਗਈ ਸੀ। ਉਹ ਇਸ ਤੋਂ ਇਕ ਦਿਨ ਪਹਿਲਾਂ ਗੋਆ ਪਹੁੰਚੀ ਸੀ। ਪਹਿਲਾਂ ਕਿਹਾ ਜਾ ਰਿਹਾ ਸੀ ਕਿ ਉਨ੍ਹਾਂ ਦੀ ਮੌਤ ਦਿਲ ਦਾ ਦੌਰਾ ਪੈਣ ਨਾਲ ਹੋਈ ਹੈ। ਹਾਲਾਂਕਿ ਨਵੇਂ ਸਬੂਤ ਹੱਥ ਆਉਣ ਤੋਂ ਬਾਅਦ ਨਸ਼ੇ ਨਾਲ ਜੁੜੀਆਂ ਪਰਤਾਂ ਸਾਹਮਣੇ ਆਉਣੀਆਂ ਸ਼ੁਰੂ ਹੋ ਗਈਆਂ ਹਨ।
ਅਧਿਕਾਰੀ ਨੇ ਦੱਸਿਆ ਕਿ ਸ਼ਨੀਵਾਰ ਰਾਤ ਨੂੰ ਉੱਤਰੀ ਗੋਆ ਜ਼ਿਲੇ ਦੀ ਅੰਜੁਨਾ ਪੁਲਿਸ ਨੇ ਡਰੱਗ ਸਮੱਗਲਰ ਰਾਮਾ ਉਰਫ ਰਾਮਦਾਸ ਮਾਂਦਰੇਕਰ ਨੂੰ ਕਥਿਤ ਤੌਰ ‘ਤੇ ਇਕ ਹੋਰ ਸਮੱਗਲਰ ਦੱਤਪ੍ਰਸਾਦ ਗਾਓਂਕਰ ਨੂੰ ਨਸ਼ੇ ਦੀ ਸਪਲਾਈ ਕਰਨ ਦੇ ਦੋਸ਼ ‘ਚ ਗ੍ਰਿਫਤਾਰ ਕੀਤਾ ਹੈ।
ਵੀਡੀਓ ਲਈ ਕਲਿੱਕ ਕਰੋ -:
“ਸਿੱਖ ਗੱਭਰੂ ਨੇ ਫੱਟੇ ਚੱਕ’ਤੇ ! ਕੈਨੇਡਾ ਦੀ Top University ਤੋਂ ਮਿਲੀ 2 ਕਰੋੜ ਦੀ ਸਕਾਲਰਸ਼ਿਪ ! ਪੁੱਤ ‘ਤੇ ਮਾਣ ਕਰਦੇ ਨੇ ਮਾਪੇ ! “
ਪੁਲਿਸ ਨੇ ਪਹਿਲਾਂ ਕਿਹਾ ਸੀ ਕਿ ਗਾਓਂਕਰ ਨੇ ਦੋ ਹੋਰ ਦੋਸ਼ੀਆਂ, ਸੁਧੀਰ ਸਾਂਗਵਾਨ ਅਤੇ ਸੁਖਵਿੰਦਰ ਸਿੰਘ ਨੂੰ ਨਸ਼ੀਲੇ ਪਦਾਰਥਾਂ ਦੀ ਸਪਲਾਈ ਕੀਤੀ ਸੀ, ਜੋ ਫੋਗਾਟ ਦੇ ਨਾਲ ਗੋਆ ਗਏ ਸਨ। ਪੁਲਿਸ ਨੇ ਇਸ ਮਾਮਲੇ ਵਿੱਚ ਹੁਣ ਤੱਕ ਫੋਗਾਟ ਦੇ ਨਿੱਜੀ ਸਹਾਇਕ ਸੁਧੀਰ ਸਾਗਵਾਨ, ਇੱਕ ਹੋਰ ਸਾਥੀ ਸੁਖਵਿੰਦਰ ਸਿੰਘ, ‘ਕਰਲੀਜ਼’ ਰੈਸਟੋਰੈਂਟ ਦੇ ਮਾਲਕ ਐਡਵਿਨ ਨਿਊਨਜ਼ ਅਤੇ ਨਸ਼ਾ ਤਸਕਰ ਦੱਤਪ੍ਰਸਾਦ ਗਾਓਂਕਰ ਨੂੰ ਗ੍ਰਿਫ਼ਤਾਰ ਕੀਤਾ ਹੈ। ਸੂਤਰਾਂ ਦੀ ਮੰਨੀਏ ਤਾਂ ਸੋਨਾਲੀ ਫੋਗਾਟ ਦੀ ਅਚਾਨਕ ਹੋਈ ਮੌਤ ਕੋਈ ਆਮ ਘਟਨਾ ਨਹੀਂ ਹੈ, ਇਸ ਪਿੱਛੇ ਕੋਈ ਸਾਜ਼ਿਸ਼ ਹੋਣ ਦੀ ਸੰਭਾਵਨਾ ਹੈ।