ਦਿੱਲੀ ਦੇ ਡਿਪਟੀ ਸੀਐੱਮ ਮਨੀਸ਼ ਸਿਸੋਦੀਆ ਦੇ ਘਰ ਸੀਬੀਆਈ ਦਾ ਛਾਪਾ ਪਿਆ ਹੈ। ਸਿਸੋਦੀਆ ਨੇ ਖੁਦ ਟਵੀਟ ਕਰਕੇ ਇਸ ਦੀ ਜਾਣਕਾਰੀ ਦਿੱਤੀ। ਸੀਬੀਆਈ ਦੀ ਇਹ ਕਾਰਵਾਈ ਦਿੱਲੀ ਸਰਕਾਰ ਦੀ ਐਕਸਾਈਜ਼ ਪਾਲਿਸੀ ਨੂੰ ਲੈ ਕੇ ਹੈ। ਪਿਛਲੇ ਦਿਨੀਂ ਦਿੱਲੀ ਦੇ ਉਪ ਰਾਜਪਾਲ ਵਿਨੈ ਸਕਸੈਨਾ ਨੇ ਸੀਬੀਆਈ ਜਾਂਚ ਦੀ ਸਿਫਾਰਸ਼ ਕੀਤੀ ਸੀ। ਐੱਲਜੀ ਵੀਕੇ ਸਕਸੈਨਾ ਨੇ ਮੁੱਖ ਸਕੱਤਰ ਦੀ ਰਿਪੋਰਟ ਦੇ ਬਾਅਦ ਇਹ ਕਦਮ ਚੁੱਕਿਆ। ਦਿੱਲੀ ਦਾ ਐਕਸਾਈਜ਼ ਵਿਭਾਗ ਮਨੀਸ਼ ਸਿਸੋਦੀਆ ਦੇ ਅਧੀਨ ਹੈ।
ਸਿਸੋਦੀਆ ਨੇ ਟਵੀਟ ਕਰਕੇ ਕਿਹਾ ਕੀ ਸੀਬੀਆਈ ਹੈ, ਉਨ੍ਹਾਂ ਦਾ ਸਵਾਗਤ ਹੈ। ਅਸੀਂ ਕੱਟੜ ਈਮਾਨਦਾਰ ਹਾਂ। ਲੱਖਾਂ ਬੱਚਿਆਂ ਦਾ ਭਵਿੱਖ ਬਣਾ ਰਹੇ ਹਾਂ। ਬਹੁਤ ਹੀ ਬਦਕਿਸਮਤੀ ਹੈ ਕਿ ਸਾਡੇ ਦੇਸ਼ ਵਿਚ ਜੋ ਚੰਗਾ ਕੰਮ ਕਰਦਾ ਹੈ, ਉਸ ਨੂੰ ਇਸੇ ਤਰ੍ਹਾਂ ਪ੍ਰੇਸ਼ਾਨ ਕੀਤਾ ਜਾਂਦਾ ਹੈ। ਇਸ ਲਈ ਸਾਡਾ ਦੇਸ਼ ਅਜੇ ਤੱਕ ਨੰਬਰ-1 ਨਹੀਂ ਬਣ ਸਕਿਆ।
ਸਿਸੋਦੀਆ ਨੇ ਕਿਹਾ ਕਿ ਹੁਣ ਤੱਕ ਮੇਰੇ ‘ਤੇ ਕੀ ਕੇਸ ਕੀਤੇ ਗਏ ਪਰ ਕੁਝ ਨਹੀਂ ਨਿਕਲਿਆ। ਇਸ ਵਿਚ ਵੀ ਕੁਝ ਨਹੀਂ ਨਿਕੇਲਗਾ। ‘ਦੇਸ਼ ਵਿਚ ਚੰਗੀ ਸਿੱਖਿਆ ਲਈ ਮੇਰਾ ਕੰਮ ਨਹੀਂ ਰੋਕਿਆ ਜਾ ਸਕਦਾ। ਇਹ ਲੋਕ ਦਿੱਲੀ ਦੀ ਸਿੱਖਿਆ ਤੇ ਸਿਹਤ ਲਈ ਸ਼ਾਨਦਾਰ ਕੰਮ ਤੋਂ ਪ੍ਰੇਸ਼ਾਨ ਹਨ। ਇਸ ਲਈ ਦਿੱਲੀ ਦੇ ਸਿਹਤ ਮੰਤਰੀ ਤੇ ਸਿੱਖਿਆ ਮੰਤਰੀ ਨੂੰ ਫੜਿਆ ਹੈ ਤਾਂ ਕਿ ਸਿੱਖਿਆ ਤੇ ਸਿਹਤ ਦੇ ਚੰਗੇ ਕੰਮ ਰੋਕੇ ਜਾ ਸਕਣ। ਸਾਡੇ ਉਪਰ ਲਗਾਏ ਗਏ ਦੋਸ਼ ਝੂਠੇ ਹਨ। ਅਦਾਲਤ ਵਿਚ ਸੱਚ ਸਾਹਮਣੇ ਆ ਜਾਵੇਗਾ।’
ਸੀਬੀਆਈ ਦੇ ਛਾਪੇ ਤੋਂ ਬਾਅਦ ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਦੀ ਪ੍ਰਤੀਕਿਰਿਆ ਵੀ ਸਾਹਮਣੇ ਆਈ ਹੈ। ਉਨ੍ਹਾਂ ਨੇ ਟਵੀਟ ਕਰਕੇ ਕੇਂਦਰ ਨੂੰ ਘੇਰਿਆ ਹੈ। ਉਨ੍ਹਾਂ ਲਿਖਿਆ ਕਿ ‘ਜਿਸ ਦਿਨ ਅਮਰੀਕਾ ਦੇ ਸਭ ਤੋਂ ਵੱਡੇ ਅਖਬਰ NYT ਦੇ ਫਰੰਟ ਪੇਜ ‘ਤੇ ਦਿੱਲੀ ਸਿੱਖਿਆ ਮਾਡਲ ਦੀ ਤਾਰੀਫ ਤੇ ਮਨੀਸ਼ ਸਿਸੋਦੀਆ ਦੀ ਫੋਟੋ ਛਪੀ, ਉਸੇ ਦਿਨ ਮਨੀਸ਼ ਦੇ ਘਰ ਕੇਂਦਰ ਨੇ ਸੀਬੀਆਈ ਭੇਜੀ। ਸੀਬੀਆਈ ਦਾ ਸਵਾਗਤ ਹੈ। ਪੂਰਾ ਸਹਿਯੋਗ ਕਰਾਂਗੇ। ਪਹਿਲਾਂ ਵੀ ਕਈ ਛਾਪੇ ਮਾਰੇ ਗਏ ਪਰ ਕੁਝ ਨਹੀਂ ਮਿਲਿਆ ਤੇ ਹੁਣ ਵੀ ਕੁਝ ਨਹੀਂ ਮਿਲੇਗਾ।’
ਵੀਡੀਓ ਲਈ ਕਲਿੱਕ ਕਰੋ -: