ਭਾਜਪਾ ਨੇਤਾ ਸੋਨਾਲੀ ਫੋਗਾਟ ਮਾਮਲੇ ਦੀ ਜਾਂਚ ਹੁਣ ਸੀਬੀਆਈ ਕਰੇਗੀ। ਕੇਂਦਰੀ ਗ੍ਰਹਿ ਮੰਤਰਾਲੇ ਨੇ ਇਹ ਕੇਸ ਸੀਬੀਆਈ ਨੂੰ ਸੌਂਪਣ ਦੀ ਸਿਫਾਰਸ਼ ਕਰ ਦਿੱਤੀ ਹੈ। ਇਕ ਅਧਇਕਾਰੀ ਨੇ ਦੱਸਿਆ ਕਿ ਗ੍ਰਹਿ ਮੰਤਰਾਲੇ ਨੇ ਡੀਓਪੀਟੀ ਤੋਂ ਮਾਮਲੇ ਦੀ ਜਾਂਚ ਸੀਬੀਆਈ ਤੋਂ ਕਰਾਉਣ ਨੂੰ ਕਿਹਾ ਹੈ।
ਇਸ ਤੋਂ ਪਹਿਲਾਂ ਗੋਆ ਦੇ ਮੁੱਖ ਮੰਤਰੀ ਪ੍ਰਮੋਦ ਸਾਵੰਤ ਨੇ ਕਿਹਾ ਕਿ ਉਹ ਕੇਂਦਰੀ ਗ੍ਰਹਿ ਮੰਤਰਾਲੇ ਨੂੰ ਚਿੱਠੀ ਲਿਖ ਕੇ ਇਸ ਮਾਮਲੇ ਨੂੰ ਸੀਬੀਆਈ ਨੂੰ ਸੌਂਪਣ ਦੀ ਅਪੀਲ ਕਰਨਗੇ। ਸਾਵੰਤ ਨੇ ਕਿਹਾ ਕਿ ਗੋਆ ਪੁਲਿਸ ਨੇ ਮਾਮਲੇ ਦੀ ਬਹੁਤ ਚੰਗੀ ਜਾਂਚ ਕੀਤੀ ਹੈ ਤੇ ਉਨ੍ਹਾਂ ਨੂੰ ਕੁਝ ਸੁਰਾਗ ਵੀ ਮਿਲੇ ਹਨ। ਉਨ੍ਹਾਂ ਕਿਹਾ ਕਿ ਪਰ ਹਰਿਆਣਾ ਦੇ ਲੋਕਾਂ ਦੇ ਸੋਨਾਲੀ ਫੋਗਾਟ ਦੀ ਧੀ ਦੀ ਮੰਗ ਕਾਰਨ ਅਸੀਂ ਕੇਂਦਰੀ ਗ੍ਰਹਿ ਮੰਤਰਾਲੇ ਨੂੰ ਚਿੱਠੀ ਲਿਖ ਕੇ ਮਾਮਲੇ ਦੀ ਜਾਂਚ ਸੀਬੀਆਈ ਨੂੰ ਸੌਂਪਣ ਦਾ ਫੈਸਲਾ ਲਿਆ ਹੈ।
ਇਹ ਵੀ ਪੜ੍ਹੋ : ਵਿਜੀਲੈਂਸ ਨੇ ਭ੍ਰਿਸ਼ਟਾਚਾਰ ਮਾਮਲੇ ‘ਚ ਭਗੌੜੇ ਪੰਜਾਬ ਰੋਡਵੇਜ਼ ਦੇ ਸੁਪਰਵਾਈਜ਼ਰ ਨੂੰ ਕੀਤਾ ਗ੍ਰਿਫਤਾਰ
ਹਰਿਆਣਾ ਦੇ ਹਿਸਾਰ ਵਿਚ ਭਾਜਪਾ ਨੇਤਾ ਫੋਗਾਟ ਦੀ ਪਿਛਲੇ ਮਹੀਨੇ ਗੋਆ ਵਿਚ ਮੌਤ ਹੋ ਗਈ ਸੀ ਤੇ ਅਜਿਹੀ ਸ਼ੰਕਾ ਹੈ ਕਿ ਉਨ੍ਹਾਂ ਦਾ ਕਤਲ ਕੀਤਾ ਗਿਆ। ਗੋਆ ਪੁਲਿਸ ਨੇ ਇਸ ਮਾਮਲੇ ਦੇ ਸਬੰਧ ਵਿਚ 5 ਲੋਕਾਂ ਨੂੰ ਗ੍ਰਿਫਤਾਰ ਕੀਤਾ ਸੀ ਜਿਨ੍ਹਾਂ ਵਿਚੋਂ 2 ਵਿਅਕਤੀ ਫੋਗਾਟ ਦੇ ਸਹਿਯੋਗੀ ਹਨ। ਪੁਲਿਸ ਨੇ ਇਨ੍ਹਾਂ ਦੋਵਾਂ ‘ਤੇ ਕਤਲ ਦੇ ਦੋਸ਼ ਵਿਚ ਮੁਕੱਦਮਾ ਦਰਜ ਕੀਤਾ ਹੈ।
ਵੀਡੀਓ ਲਈ ਕਲਿੱਕ ਕਰੋ -: