CBSE 10th-12th Practical Exams : ਨਵੀਂ ਦਿੱਲੀ: CBSE ਨੇ ਸਕੂਲਾਂ ਨੂੰ 10ਵੀਂ ਤੇ 12ਵੀਂ ਕਾਲਸ ਦੀਆਂ ਪ੍ਰੈਕਟੀਕਲ/ ਪ੍ਰਾਜੈਕਟ ਤੇ ਇੰਟਰਨਲ ਅਸੈਸਮੈਂਟ ਦੀ 1 ਮਾਰਚ 2021 ਤੋਂ ਬਾਕੀ ਥਿਊਰੀ ਦੀਆਂ ਪ੍ਰੀਖਿਆਵਾਂ ਤੱਕ ਲੈਣ ਦੀ ਇਜਾਜ਼ਤ ਦੇ ਦਿੱਤੀ ਹੈ। ਇਸ ਸੰਬੰਧੀ ਡੇਟਸ਼ੀਟ ਛੇਤੀ ਹੀ ਜਾਰੀ ਕਰ ਦਿੱਤੀ ਜਾਵੇਗੀ। ਦੱਸ ਦੇਈਏ ਕਿ ਕੇਂਦਰੀ ਸਿੱਖਿਆ ਮੰਤਰੀ ਰਮੇਸ਼ ਪੋਖਰਿਆਲ ਨੇ 10ਵੀਂ ਅਤੇ 12ਵੀਂ ਦੀਆਂ ਬੋਰਡ ਦੀਆਂ ਤਰੀਕਾਂ ਦਾ ਐਲਾਨ ਕਰ ਦਿੱਤਾ ਹੈ, ਇਸ ਦੀ ਡੇਟਸ਼ੀਟ ਬੋਰਡ ਦੀ ਅਧਿਕਾਰਕ ਵੈੱਬਸਾਈਟ ‘ਤੇ ਜਾਰੀ ਕੀਤੀ ਜਾਵੇਗੀ।
ਦੱਸਣਯੋਗ ਹੈ ਕਿ ਕੇਂਦਰੀ ਸਿੱਖਿਆ ਮੰਤਰੀ ਰਮੇਸ਼ ਪੋਖਰਿਆਲ ‘ਨਿਸ਼ਾਂਕ’ ਨੇ ਅੱਜ ਸੀਬੀਐਸਈ ਬੋਰਡ ਦੀਆਂ ਪ੍ਰੀਖਿਆਵਾਂ 2021 ਦੀਆਂ ਤਰੀਕਾਂ ਦਾ ਐਲਾਨ ਕੀਤਾ ਹੈ । ਪੋਖਰੀਆਲ ਨੇ ਦੱਸਿਆ ਕਿ 10ਵੀਂ ਅਤੇ 12ਵੀਂ ਬੋਰਡ ਦੀ ਪ੍ਰੀਖਿਆ 4 ਮਈ, 2021 ਤੋਂ 10 ਜੂਨ 2021 ਤੱਕ ਲਈਆਂ ਜਾਣਗੀਆਂ ਅਤੇ 10ਵੀਂ ਤੇ 12ਵੀਂ ਦੇ ਨਤੀਜੇ 15 ਜੁਲਾਈ ਤੱਕ ਐਲਾਨ ਦਿੱਤੇ ਜਾਣਗੇ। ਉਨ੍ਹਾਂ ਅੱਗੇ ਕਿਹਾ ਕਿ 12ਵੀਂ ਕਲਾਸ ਦੇ ਪ੍ਰੈਕਟੀਕਲ ਪ੍ਰੀਖਿਆਵਾਂ ਦੀ ਸ਼ੁਰੂਆਤ 1 ਮਾਰਚ 2021 ਤੱਕ ਹੋਵੇਗੀ।
ਪੋਖਰਿਆਲ ਨੇ ਕਿਹਾ ਕਿ ਕੋਵਿਡ -19 ਮਹਾਂਮਾਰੀ ਕਾਰਨ ਵਿਦਿਆਰਥੀ, ਅਧਿਆਪਕ ਅਤੇ ਸਕੂਲ ਇੱਕ ਅਨਿਸ਼ਚਿਤ ਸਥਿਤੀ ਦਾ ਸਾਹਮਣਾ ਕਰ ਰਹੇ ਹਨ ਪਰ ਅਧਿਆਪਕਾਂ ਨੇ ਇਹ ਨਿਰੰਤਰ ਮਿਹਨਤ ਕਰਕੇ ਇਹ ਯਕੀਨੀ ਬਣਾਇਆ ਹੈ ਕਿ ਵਿਦਿਆਰਥੀਆਂ ਨੂੰ ਉਨ੍ਹਾਂ ਦੀ ਪੜ੍ਹਾਈ ਵਿੱਚ ਕੋਈ ਮੁਸ਼ਕਲ ਪੇਸ਼ ਨਾ ਆਵੇ। ਉਨ੍ਹਾਂ ਸਖਤ ਮਿਹਨਤ ਕਰਨ ਅਤੇ ਅਧਿਆਪਨ ਦੀਆਂ ਨਵੀਆਂ ਤਕਨੀਕਾਂ ਅਤੇ ਤਰੀਕਿਆਂ ਨੂੰ ਅਪਣਾਉਣ ਲਈ ਅਧਿਆਪਕਾਂ ਦੀ ਵੀ ਸ਼ਲਾਘਾ ਕੀਤੀ। ਉਨ੍ਹਾਂ ਨੇ ਚਾਨਣਾ ਪਾਇਆ ਕਿ ਸਰਕਾਰ ਨੇ ਡਿਜੀਟਲ ਮਾਧਿਅਮ ਰਾਹੀਂ ਸਿਖਲਾਈ ਲਈ ਇਕ ਪਲੇਟਫਾਰਮ ਅਤੇ ਸਮੱਗਰੀ ਮੁਹੱਈਆ ਕਰਵਾਉਣ ਲਈ ਵੱਖ ਵੱਖ ਕਦਮ ਵੀ ਚੁੱਕੇ ਹਨ। ਪੋਖਰਿਆਲ ਨੇ ਕਿਹਾ ਕਿ ਸੀਬੀਐਸਈ ਦੀਆਂ ਤਰੀਕਾਂ ਬਾਰੇ ਫੈਸਲਾ ਵਿਦਿਆਰਥੀਆਂ, ਅਧਿਆਪਕਾਂ ਅਤੇ ਮਾਪਿਆਂ ਵੱਲੋਂ ਦਿੱਤੇ ਸੁਝਾਵਾਂ ‘ਤੇ ਵਿਚਾਰ ਕਰਨ ਤੋਂ ਬਾਅਦ ਲਿਆ ਗਿਆ ਹੈ।